27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਭਾਸ਼ਾ ਵਿਭਾਗ ਦੀ 'ਪੁਸਤਕ ਬੈਠਕ' 'ਚ ਸ਼ਾਮਿਲ ਹੋਏ ਗੁਰਪ੍ਰੀਤ ਘੁੱਗੀ

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਗੁਰਵਿੰਦਰ ਸਿੰਘ ਔਲਖ)-ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ 'ਪੁਸਤਕ ਬੈਠਕ' 'ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ ਗੱਲਾਂ ਕੀਤੀਆਂ | ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ ਦੀਆਂ ਅਗਵਾਈ 'ਚ ਹਰ ਮਹੀਨੇ ਹੋਣ ਵਾਲੇ ਇਸ ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਪੜ੍ਹੀਆਂ ਪੁਸਤਕਾਂ ਬਾਰੇ ਹੋਣ ਵਾਲੀ ਚਰਚਾ ਦੌਰਾਨ ਅੱਜ ਗੁਰਪ੍ਰੀਤ ਸਿੰਘ ਘੁੱਗੀ ਨੇ ਪੁਸਤਕ ਸੱਭਿਆਚਾਰ ਨਾਲ ਜੁੜਨ ਬਾਰੇ ਤਜਰਬੇ ਸਾਂਝੇ ਕੀਤੇ | ਇਸ ਮੌਕੇ ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਕਿਤਾਬਾਂ ਨਾਲ ਜੋੜਨ ਦੇ ਸਫ਼ਲ ਤਜਰਬੇ ਲਈ ਗੁਰਪ੍ਰੀਤ ਘੁੱਗੀ ਵਲੋਂ ਪੁਸਤਕ ਬੈਠਕ 'ਚ ਸ਼ਾਮਲ ਹੋਣਾ ਉਨ੍ਹਾਂ ਨੂੰ ਸ਼ਾਬਾਸ਼ ਦੇਣ ਵਾਂਗ ਹੈ | ਇਸ ਮੌਕੇ ਗੁਰਪ੍ਰੀਤ ਘੁੱਗੀ ਨੇ ਪਾਠਕਾਂ ਨਾਲ ਸੰਵਾਦ ਰਚਾਉਂਦਿਆਂ ਦੱਸਿਆ ਕਿ ਉਸ ਨੇ ਬਹੁਤ ਛੋਟੀ ਉਮਰ 'ਚ 'ਵਿੱਦਿਆ ਵਿਚਾਰੀ ਪਰਉਪਕਾਰੀ'ਦੇ ਅਰਥ ਪੱਲੇ ਬੰਨ੍ਹ ਲਏ ਸਨ ਅਤੇ ਘਰ 'ਚ ਗੁਰਬਤ ਹੋਣ ਦੇ ਬਾਵਜੂਦ ਉਸ ਨੇ ਆਪਣੇ ਵੱਡੇ ਭਰਾ ਦੀ ਪ੍ਰੇਰਨਾ ਨਾਲ ਬਚਪਨ ਤੋਂ ਹੀ ਪੁਸਤਕਾਂ ਨਾਲ ਸਾਂਝ ਪਾ ਲਈ | ਉਨ੍ਹਾਂ ਕਿਹਾ ਕਿ ਕਿਤਾਬਾਂ ਸਾਨੂੰ ਭਵਿੱਖ ਨਾਲ ਜੋੜਨ ਤੋਂ ਪਹਿਲਾਂ ਆਪਣੇ ਮਾਣਮੱਤੇ ਤੇ ਕੁਰਬਾਨੀਆਂ ਭਰੇ ਇਤਿਹਾਸ ਨਾਲ ਵੀ ਜੋੜਦੀਆਂ ਹਨ ਜੋ ਸਾਨੂੰ ਅੱਗੇ ਵਧਣ ਲਈ ਪ੍ਰੇਰਿਤ ਕਰਦਾ ਹੈ | ਉਨ੍ਹਾਂ ਦੱਸਿਆ ਕਿ ਉਹ ਇੱਕ ਕਿਤਾਬ ਪੜ੍ਹਕੇ ਹੀ ਅਦਾਕਾਰੀ ਦੇ ਰਾਹ ਪਿਆ ਸੀ | ਇਸ ਮੌਕੇ ਵਿਚਾਰ ਚਰਚਾ 'ਚ ਡਾ. ਮਨਜਿੰਦਰ ਸਿੰਘ ਖੋਜ ਅਫ਼ਸਰ, ਕਿਰਨਜੀਤ ਕੌਰ, ਅੰਕੁਸ਼ ਕੁਮਾਰ, ਗੁਰਮੇਲ ਸਿੰਘ, ਬਲਵੀਰ ਕੌਰ ਤੇ ਵਿਕਾਸ ਕੁਮਾਰ ਨੇ ਹਿੱਸਾ ਲਿਆ | ਮੰਚ ਸੰਚਾਲਨ ਖੋਜ ਅਫ਼ਸਰ ਡਾ. ਸੁਖਦਰਸ਼ਨ ਸਿੰਘ ਚਹਿਲ ਨੇ ਕੀਤਾ | ਗੁਰਪ੍ਰੀਤ ਘੁੱਗੀ ਨੇ ਵਿਭਾਗ ਦੀ ਲਾਇਬਰੇਰੀ ਤੇ ਕੰਪਿਊਟਰ ਵਿੰਗ 'ਚ ਵੀ ਫੇਰੀ ਪਾਈ ਅਤੇ ਚੱਲ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ | ਇਸ ਮੌਕੇ ਵਿਭਾਗ ਦੀ ਵਧੀਕ ਨਿਰਦੇਸ਼ਕਾ ਹਰਪ੍ਰੀਤ ਕੌਰ, ਡਿਪਟੀ ਡਾਇਰੈਕਟਰ ਹਰਭਜਨ ਕੌਰ, ਚੰਦਨਦੀਪ ਕੌਰ ਤੇ ਆਲੋਕ ਚਾਵਲਾ, ਸਹਾਇਕ ਨਿਰਦੇਸ਼ਕ ਅਮਰਿੰਦਰ ਸਿੰਘ ਤੇ ਸੁਰਿੰਦਰ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਰੁੜਕੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ-ਖੂਨ ਦਾਨ ਕੈਂਪ ਵੀ ਲਗਾਇਆ ਅਗਲੀ ਖ਼ਬਰ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਦਾ ਟਰੱਕ ਕੀਤਾ ਰਵਾਨਾ <br/>
Ad Position 24