27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਪਿੰਡ ਰੁੜਕੀ ਵਿਖੇ ਸਾਲਾਨਾ ਭੰਡਾਰਾ ਕਰਵਾਇਆ-ਖੂਨ ਦਾਨ ਕੈਂਪ ਵੀ ਲਗਾਇਆ

Ad Position 21
No active advertisement
ਅਜੀਤ ਡੈਸਕ 30-08-2025
ਘਨੌਰ, 29 ਅਗਸਤ (ਸਰਦਾਰਾ ਸਿੰਘ ਲਾਛੜੂ)-ਘਨੌਰ ਨੇੜਲੇ ਪਿੰਡ ਰੁੜਕੀ ਵਿਖੇ ਸਿੱਧ ਬਾਬਾ ਦਾ ਸਾਲਾਨਾ ਭੰਡਾਰਾ ਕਰਵਾਇਆ ਗਿਆ | ਇਸ ਮੌਕੇ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਤੋਂ ਲੋਕ-ਸ਼ਰਧਾਲੂ ਨਮਸਤਕ ਹੋਏ | ਇਸ ਦੌਰਾਨ ਬਾਬਾ ਬੰਦਾ ਸਿੰਘ ਬਹਾਦਰ ਸੱਤਪਾਲ ਸਿੰਘ ਬੈਰਾਗੀ ਫਾਊਡੇਸ਼ਨ ਵਲੋਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਗਿਆ ਜਿਸ ਵਿੱਚ ਸ਼ਰਧਾਲੂਆਂ ਵੱਲੋਂ 52 ਵਿਅਕਤੀਆਂ ਨੇ ਖ਼ੂਨ ਦਾਨ ਕੀਤਾ | ਇਸ ਮੌਕੇ ਮੁੱਖ ਮਹਿਮਾਨ ਵਜੋਂ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਪਹੁੰਚੇ ਅਤੇ ਖੂਨ ਦਾਨੀਆਂ ਦੀ ਹੌਸਲਾ ਅਫਜ਼ਾਈ ਕੀਤੀ | ਇਸ ਮੌਕੇ ਗੱਲਬਾਤ ਕਰਦੇ ਹੋਇਆ ਬੰਦਾ ਸਿੰਘ ਬਹਾਦਰ ਦੇ ਫਾਉਂਡੇਸ਼ਨ ਦੇ ਪ੍ਰਧਾਨ ਸੱਤਪਾਲ ਸਿੰਘ ਬੈਰਾਗੀ ਚਪੜ ਨੇ ਕਿਹਾ ਕਿ ਖੂਨਦਾਨ ਕਰਨ ਨਾਲ ਕਿਸੇ ਵਿਅਕਤੀ ਦੀ ਜਾਨ ਬਚ ਸਕਦੀ ਹੈ ਅਤੇ ਖੂਨ ਹਰ ਇੱਕ ਇਨਸਾਨ ਨੂੰ ਸਾਲ ਵਿਚ ਇਕ ਜਾਂ ਦੋ ਵਾਰ ਦਾਨ ਕਰਨਾ ਚਾਹੀਦਾ ਹੈ , ਇਸ ਖੂਨ ਦੇ ਨਾਲ ਕਿਸੇ ਦੀ ਜਾਨ ਬਚ ਸਕਦੀ ਹੈ | ਪ੍ਰਧਾਨ ਭਪਿੰਦਰ ਸਿੰਘ, ਖਜਾਨਚੀ ਕਮਲਜੀਤ ਸਿੰਘ ਸਰਪੰਚ ਗੁਰਤੇਜ ਸਿੰਘ ਆਦਿ ਨੇ ਦੱਸਿਆ ਇਹ ਭੰਡਾਰਾ ਹਰ ਸਾਲ ਦੀ ਤਰ੍ਹਾਂ ਸਮੂਹ ਸੰਗਤ ਦੇ ਸਹਿਯੋਗ ਨਾਲ ਮਨਾਇਆ ਜਾਂਦਾ ਹੈ ਅਤੇ ਲੋਕ ਦੂਰੋਂ ਦੂਰੋਂ ਆ ਕੇ ਮੱਥਾ ਟੇਕਦੇ ਹਨ |
Ad Position 22
No active advertisement
ਪਿਛਲੀ ਖ਼ਬਰ ਰਾਸ਼ਟਰੀ ਖੇਡ ਦਿਵਸ ਮੌਕੇ ਰਾਜਪੁਰਾ ਵਿਖੇ ਸਾਈਕਲ ਦੌੜ 'ਚ ਵੱਡੀ ਗਿਣਤੀ 'ਚ ਸਾਈਕਲਿਸਟਾਂ ਨੇ ਲਿਆ ਹਿੱਸਾ ਅਗਲੀ ਖ਼ਬਰ ਭਾਸ਼ਾ ਵਿਭਾਗ ਦੀ 'ਪੁਸਤਕ ਬੈਠਕ' 'ਚ ਸ਼ਾਮਿਲ ਹੋਏ ਗੁਰਪ੍ਰੀਤ ਘੁੱਗੀ
Ad Position 24