27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਸਤੰਬਰ ਤੱਕ ਵਧਾਈ-ਟਿਵਾਣਾ

Ad Position 21
No active advertisement
ਅਜੀਤ ਡੈਸਕ 30-08-2025
ਪਟਿਆਲਾ, 29 ਅਗਸਤ (ਧਰਮਿੰਦਰ ਸਿੰਘ ਸਿੱਧੂ)-ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵਲੋਂ ਰਾਜ ਵਿਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਸਤੰਬਰ ਤੱਕ ਵਧਾ ਦਿੱਤੀ ਗਈ ਹੈ | ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਦੌਰਾਨ ਪ੍ਰਾਪਤ ਹੋਣ ਵਾਲੇ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ 8 ਸਤੰਬਰ ਤੱਕ ਕਰ ਦਿੱਤਾ ਜਾਵੇਗਾ ਅਤੇ ਚੋਣ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ ਨੂੰ ਕੀਤੀ ਜਾਵੇਗੀ | ਉਨ੍ਹਾਂ ਸਭ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਾਣਕਾਰੀ ਦੀ ਜਾਂਚ ਕਰਨ ਅਤੇ ਲੋੜ ਹੋਣ 'ਤੇ ਦਾਅਵਾ ਜਾਂ ਇਤਰਾਜ਼ ਦਾਖਲ ਕਰਨ ਲਈ 3 ਸਤੰਬਰ ਤੋਂ ਪਹਿਲਾਂ ਆਪਣੇ ਦਾਅਵੇ ਜਾਂ ਇਤਰਾਜ਼ ਜ਼ਰੂਰ ਦਾਖਲ ਕਰਨ |
Ad Position 22
No active advertisement
ਪਿਛਲੀ ਖ਼ਬਰ ਵੁਸ਼ੂ ਮੁਕਾਬਲੇ 'ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਵੱਖ-ਵੱਖ ਦਲਿਤ ਜਥੇਬੰਦੀਆਂ ਅਤੇ ਪੀੜਤ ਪਰਿਵਾਰਾਂ ਨੇ ਸਾਂਝੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕੈਬਨਿਟ ਮੰਤਰੀਆਂ...
Ad Position 24