27-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਵੁਸ਼ੂ ਮੁਕਾਬਲੇ 'ਚ ਮਾਤਾ ਗੁਜਰੀ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 30-08-2025
ਦੇਵੀਗੜ੍ਹ, 29 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਗੁਥਮੁੜਾ ਨੇੜੇ ਦੇਵੀਗੜ੍ਹ ਦੇ ਖਿਡਾਰੀਆਂ ਨੇ ਇਕ ਵਾਰ ਫਿਰ ਤੋਂ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਜ਼ਿਲ੍ਹਾ ਪੱਧਰੀ ਵੁਸ਼ੂ ਚੈਂਪੀਅਨਸ਼ਿਪ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਮੁਕਾਬਲੇ ਵਿਚ ਸਕੂਲ ਦੇ ਚਾਰ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰਿਆਂ ਨੇ ਸੋਨੇ ਦੇ ਤਗਮੇ ਜਿੱਤ ਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ | ਪੀ.ਐਮ. ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮਲਟੀਪਰਪਜ਼), ਪਟਿਆਲਾ ਵਿਖੇ ਕਰਵਾਏ ਇਸ ਟੂਰਨਾਮੈਂਟ ਵਿਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਮਾਤਾ ਗੁਜਰੀ ਸਕੂਲ ਵਲੋਂ ਗੁਰਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਖੁਸ਼ਪ੍ਰੀਤ ਸਿੰਘ ਸਾਰੇ 12ਵੀਂ, ਅਤੇ ਹਰਕੀਰਤ ਸਿੰਘ ਜਮਾਤ 10ਵੀਂ ਨੇ ਭਾਗ ਲਿਆ | ਇਨ੍ਹਾਂ ਸਾਰੇ ਖਿਡਾਰੀਆਂ ਨੇ ਆਪਣੀ ਮਿਹਨਤ ਅਤੇ ਹੁਨਰ ਦਾ ਪ੍ਰਦਰਸ਼ਨ ਕਰਦੇ ਹੋਏ ਆਪਣੇ-ਆਪਣੇ ਭਾਰ ਵਰਗ ਵਿੱਚ ਸੋਨ ਤਗਮੇ ਹਾਸਲ ਕੀਤੇ, ਜਿਸ ਨਾਲ ਖਿਡਾਰੀਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਹੋਇਆ | ਇਸ ਮਹਾਨ ਉਪਲੱਬਧੀ 'ਤੇ ਸਕੂਲ ਵਿਚ ਖੁਸ਼ੀ ਦਾ ਮਾਹੌਲ ਹੈ | ਸਕੂਲ ਵਲੋਂ ਇਕ ਵਿਸ਼ੇਸ਼ ਸਮਾਗਮ ਕਰਕੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਅਤੇ ਕੋਚ ਹਰਦੀਪ ਕੁਮਾਰ ਦੀ ਮਿਹਨਤ ਦੀ ਤਾਰੀਫ਼ ਕਰਦਿਆਂ ਕਿਹਾ ਕਿ ਸਾਡੇ ਖਿਡਾਰੀਆਂ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਮਿਹਨਤ ਅਤੇ ਲਗਨ ਨਾਲ ਕਿਸੇ ਵੀ ਖੇਤਰ ਵਿਚ ਸਫ਼ਲਤਾ ਪ੍ਰਾਪਤ ਕੀਤੀ ਜਾ ਸਕਦੀ ਹੈ | ਮੈਂ ਇਸ ਸਫ਼ਲਤਾ ਦਾ ਸਿਹਰਾ ਵਿਦਿਆਰਥੀਆਂ ਦੀ ਅਥਾਹ ਮਿਹਨਤ, ਉਨ੍ਹਾਂ ਦੇ ਮਾਪਿਆਂ ਦੇ ਸਹਿਯੋਗ ਅਤੇ ਸਾਡੇ ਕੋਚ ਹਰਦੀਪ ਕੁਮਾਰ ਨੂੰ ਦਿੰਦਾ ਹਾਂ | ਇਹ ਸਿਰਫ਼ ਜਿਲ੍ਹਾ ਪੱਧਰੀ ਸਫ਼ਲਤਾ ਨਹੀਂ ਹੈ ਬਲਕਿ ਇਹ ਉਨ੍ਹਾਂ ਜੇਤੂ ਖਿਡਾਰੀਆਂ ਦੇ ਭਵਿੱਖ ਦੇ ਵੱਡੇ ਮੁਕਾਬਲਿਆਂ ਲਈ ਇੱਕ ਮਜ਼ਬੂਤ ਨੀਂਹ ਹੈ | ਸਾਨੂੰ ਪੂਰੀ ਉਮੀਦ ਹੈ ਕਿ ਇਹ ਵਿਦਿਆਰਥੀ ਰਾਜ ਅਤੇ ਰਾਸ਼ਟਰੀ ਪੱਧਰ 'ਤੇ ਵੀ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਕੂਲ ਅਤੇ ਪੰਜਾਬ ਦਾ ਨਾਂ ਰੌਸ਼ਨ ਕਰਨਗੇ | ਸਾਡਾ ਸਕੂਲ ਹਮੇਸ਼ਾ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਵਿਚ ਵੀ ਉਤਸ਼ਾਹਿਤ ਕਰਦਾ ਰਹੇਗਾ, ਤਾਂ ਜੋ ਉਹ ਸਿਹਤਮੰਦ ਅਤੇ ਸੰਪੂਰਨ ਵਿਕਾਸ ਕਰ ਸਕਣ | ਸਕੂਲ ਪ੍ਰਧਾਨ ਰਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਉਪਲੱਬਧੀਆਂ ਨਾਲ ਦੂਸਰੇ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਮਿਲਦੀ ਹੈ | ਉਨ੍ਹਾਂ ਨੇ ਸਾਰੇ ਜੇਤੂ ਖਿਡਾਰੀਆਂ ਨੂੰ ਅੱਗੇ ਦੇ ਸਾਰੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ | ਵਿਦਿਆਰਥੀਆਂ ਨੇ ਇਸ ਸਨਮਾਨ ਲਈ ਸਕੂਲ ਪ੍ਰਬੰਧਨ ਅਤੇ ਆਪਣੇ ਕੋਚ ਦਾ ਧੰਨਵਾਦ ਕੀਤਾ | ਇਸ ਮੌਕੇ ਪਿ੍ੰਸੀਪਲ ਮਮਤਾ ਮੱਕੜ ਅਤੇ ਅਕਾਦਮਿਕ ਡਾਇਰੈਕਟਰ ਤੇਜਿੰਦਰ ਕੌਰ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਟੀਮ ਨੇ 'ਡੇਂਗੂ 'ਤੇ ਵਾਰ' ਮੁਹਿੰਮ ਸੰਬੰਧੀ ਹੜ੍ਹ ਸੰਭਾਵਿਤ ਖੇਤਰਾਂ ਦੀ ਕੀਤੀ ਚੈਕਿੰਗ <br/> ਅਗਲੀ ਖ਼ਬਰ ਵੋਟਰ ਸੂਚੀਆਂ ਦੀ ਸੁਧਾਈ ਲਈ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ 3 ਸਤੰਬਰ ਤੱਕ ਵਧਾਈ-ਟਿਵਾਣਾ
Ad Position 24