18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸਾਬਕਾ ਸਰਪੰਚ ਅਮਰਿੰਦਰ ਸਿੰਘ ਦੇ ਪਿਤਾ ਦੇ ਦਿਹਾਂਤ 'ਤੇ ਵਿਧਾਇਕ ਪਠਾਣਮਾਜਰਾ ਨੇ ਦੁੱਖ ਪ੍ਰਗਟਾਇਆ

Ad Position 21
No active advertisement
ਅਜੀਤ ਡੈਸਕ 31-08-2025
ਦੇਵੀਗੜ੍ਹ, 30 ਅਗਸਤ (ਰਾਜਿੰਦਰ ਸਿੰਘ ਮੌਜੀ)-ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਿੰਡ ਕਛਵਾ ਦੇ ਸਾਬਕਾ ਸਰਪੰਚ ਅਮਰਿੰਦਰ ਸਿੰਘ ਦੇ ਪਿਤਾ ਅਮਰਜੀਤ ਸਿੰਘ ਦੇ ਦੇਹਾਂਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਉਨ੍ਹਾਂ ਕਿਹਾ ਕਿ ਸਵ. ਅਮਰਜੀਤ ਸਿੰਘ ਦਾ ਦੇਹਾਂਤ ਪਰਿਵਾਰ ਲਈ ਹੀ ਨਹੀਂ ਸਗੋਂ ਸਾਰੇ ਪਿੰਡ ਵਾਸੀਆਂ ਲਈ ਵੱਡਾ ਘਾਟਾ ਹੈ | ਵਿਧਾਇਕ ਪਠਾਣਮਾਜਰਾ ਨੇ ਪਰਿਵਾਰ ਨਾਲ ਦੁਖ ਸਾਂਝਾ ਕਰਦਿਆਂ ਕਿਹਾ ਕਿ ਉਹ ਹਰ ਸਮੇਂ ਪਰਿਵਾਰ ਦੇ ਨਾਲ ਖੜ੍ਹੇ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਪੀ.ਏ. ਗੁਰਪ੍ਰੀਤ ਸਿੰਘ ਗੁਰੀ, ਸਿਮਰਜੀਤ ਸਿੰਘ ਸੋਹਲ ਪ੍ਰਧਾਨ ਅਨਾਜ ਮੰਡੀ ਦੁੱਧਨਸਾਧਾਂ, ਨਰਿੰਦਰ ਸ਼ਰਮਾ ਮਸ਼ਿੰਗਣ, ਫਤਹਿ ਸਿੰਘ, ਜੋਗਿੰਦਰ ਸਿੰਘ ਚੁੰਹਟ, ਪੰਜਾਬ ਸਿੰਘ ਵਿਰਕ, ਸਰਪੰਚ ਗੁਰਮੀਤ ਸਿੰਘ, ਨਛੱਤਰ ਸਿੰਘ ਸਰਪੰਚ, ਦੇਵ ਰਾਜ ਸਰਪੰਚ, ਬਲਜਿੰਦਰ ਸਿੰਘ ਨੰਦਗੜ੍ਹ, ਨੰਬਰਦਾਰ ਮਲਕੀਤ ਸਿੰਘ, ਸਰਪੰਚ ਪਰਵਿੰਦਰ ਸਿੰਘ, ਡਾ. ਕਰਮਜੀਤ ਸਿੰਘ, ਲਾਡੀ ਕੌਂਸਲਰ, ਸੁਖਵਿੰਦਰ ਸਿੰਘ ਅਦਾਲਤੀ ਵਾਲਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਨੇ ਦੰਗੇ ਕਰਕੇ ਜ਼ਖ਼ਮ ਦਿੱਤੇ, ਭਾਜਪਾ ਮੱਲ੍ਹਮ ਲਗਾ ਰਹੀ ਹੈ-ਹਰਪਾਲਪੁਰ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਵਲੋਂ ਸਰਕਲ ਪ੍ਰਧਾਨ ਤੇ ਸਰਕਲ ਕੋਆਰਡੀਨੇਟਰ ਨਿਯੁਕਤ
Ad Position 24