18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਜਿੰਦਰ ਸਿੰਘ ਚਹਿਲ ਕਾਲਜ ਕਲਿਆਣ ਵਿਖੇ ਸਪੋਰਟਸ ਦਿਵਸ ਮਨਾਇਆ

Ad Position 21
No active advertisement
ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਮਨਾਏ ਜਾਣ ਮੌਕੇ ਦਾ ਦਿ੍ਸ਼ | ਅਜੀਤ ਤਸਵੀਰ <br/> 31-08-2025
ਪਟਿਆਲਾ, 30 ਅਗਸਤ (ਗੁਰਵਿੰਦਰ ਸਿੰਘ ਔਲਖ)-ਸ. ਰਜਿੰਦਰ ਸਿੰਘ ਚਹਿਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ, ਕਲਿਆਣ ਵਿਖੇ ਮੇਜਰ ਧਿਆਨ ਚੰਦ ਦੀ ਯਾਦ ਵਿਚ ਰਾਸ਼ਟਰੀ ਸਪੋਰਟਸ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਰਕਾਰੀ ਮਹਿੰਦਰਾ ਕਾਲਜ ਦੇ ਸੀਨੀਅਰ ਪ੍ਰੋਫੈਸਰ ਸਵਿੰਦਰ ਸਿੰਘ ਰੇਖੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਕਾਲਜ ਦੇ ਉਪ ਚੇਅਰਮੈਨ ਮਨਦੀਪ ਸਿੰਘ ਚਹਿਲ ਨੇ ਮੁੱਖ ਮਹਿਮਾਨ ਦਾ ਨਿੱਘਾ ਸਵਾਗਤ ਕਰਦਿਆਂ ਜੀ ਆਇਆਂ ਨੂੰ ਆਖਿਆ | ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਦੇ ਮਾਰਚ ਪਾਸਟ ਨਾਲ ਹੋਈ | ਮੁੱਖ ਮਹਿਮਾਨ ਪ੍ਰੋ. ਸਵਿੰਦਰ ਸਿੰਘ ਰੇਖੀ ਨੇ ਸੰਬੋਧਨ ਕਰਦਿਆਂ ਮੇਜਰ ਧਿਆਨ ਚੰਦ ਦੀਆਂ ਹਾਕੀ ਜਗਤ ਵਿਚ ਸ਼ਾਨਦਾਰ ਪ੍ਰਾਪਤੀਆਂ ਨੂੰ ਯਾਦ ਕੀਤਾ | ਉਨ੍ਹਾਂ ਕਿਹਾ ਕਿ ਮੇਜਰ ਧਿਆਨ ਚੰਦ, ਜਿਨ੍ਹਾਂ ਨੂੰ 'ਹਾਕੀ ਦਾ ਜਾਦੂਗਰ' ਵਜੋਂ ਜਾਣਿਆ ਜਾਂਦਾ ਹੈ, ਨੇ ਭਾਰਤ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਤਿੰਨ ਉਲੰਪਿਕ ਸੋਨ ਤਗਮੇ ਜਿਤਵਾਏ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡਾਂ ਰਾਹੀਂ ਅਨੁਸ਼ਾਸਨ, ਟੀਮ ਵਰਕ ਅਤੇ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ | ਮਨਦੀਪ ਸਿੰਘ ਚਹਿਲ ਨੇ ਕਿਹਾ ਕਿ ਸੰਸਥਾ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿਚ ਅੱਗੇ ਵਧਣ ਲਈ ਉਤਸ਼ਾਹਿਤ ਕਰਨਾ ਹੈ | ਸਮਾਗਮ ਦੌਰਾਨ ਵਿਦਿਆਰਥੀਆਂ ਨੇ ਦੌੜ, ਜੈਵਲਿਨ ਥੋ੍ਰਅ, ਸ਼ਾਟ ਪੁੱਟ ਅਤੇ ਵਾਲੀਬਾਲ ਵਰਗੀਆਂ ਖੇਡ ਪ੍ਰਤੀਯੋਗਤਾਵਾਂ ਵਿਚ ਹਿੱਸਾ ਲਿਆ | ਜੇਤੂਆਂ ਨੂੰ ਮੁੱਖ ਮਹਿਮਾਨ ਅਤੇ ਉਪ ਚੇਅਰਮੈਨ ਵਲੋਂ ਇਨਾਮ ਅਤੇ ਸਰਟੀਫਿਕੇਟ ਵੰਡੇ ਗਏ | ਸਮਾਗਮ ਦੇ ਅੰਤ ਵਿਚ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਦਿੰਦਿਆਂ ਉਨ੍ਹਾਂ ਦੀਆਂ ਪ੍ਰੇਰਣਾਦਾਇਕ ਪ੍ਰਾਪਤੀਆਂ ਨੂੰ ਯਾਦ ਕੀਤਾ ਗਿਆ | ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਨੇ ਸਮਾਗਮ ਨੂੰ ਸਫਲ ਬਣਾਉਣ ਵਿਚ ਅਹਿਮ ਯੋਗਦਾਨ ਪਾਇਆ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਸਪੋਰਟਸ ਦਿਵਸ ਮੌਕੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਅਗਲੀ ਖ਼ਬਰ ਏਕਤਾ ਵਿਹਾਰ ਵੈੱਲਫੇਅਰ ਸੁਸਾਇਟੀ ਵਲੋਂ ਛਾਂਦਾਰ ਬੂਟੇ ਲਗਾਏ
Ad Position 24