18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਰਾੜਾ ਸਾਹਿਬ ਵਾਲੇ ਸੰਤਾਂ ਦੇ ਬਰਸੀ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 31-08-2025
ਨਾਭਾ, 30 ਅਗਸਤ (ਕਰਮਜੀਤ ਸਿੰਘ)-ਨਾਭਾ ਦੇ ਨਜ਼ਦੀਕ ਗੁਰਦੁਆਰਾ ਸਿੱਧਸਰ ਅਲੌਹਰਾਂ ਸਾਹਿਬ ਵਿਖੇ ਸਿੱਖ ਪ੍ਰਚਾਰਕ ਜਥੇਦਾਰ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ਹੇਠ ਸੰਤ ਈਸ਼ਰ ਸਿੰਘ , ਸੰਤ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ 50ਵੀਂ ਅਤੇ 35ਵੀਂ ਬਰਸੀ 31 ਅਗਸਤ ਨੂੰ ਮਨਾਈ ਜਾ ਰਹੀ ਹੈ, ਜਿਸ ਸੰਬੰਧੀ ਸਮਾਗਮ ਸ਼ੁਰੂ ਹੋ ਚੁੱਕੇ ਹਨ | ਇਸ ਮੌਕੇ 'ਤੇ ਮੁਖੀ ਸੰਤ ਬਾਬਾ ਕਸ਼ਮੀਰਾ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 31 ਅਗਸਤ ਨੂੰ ਸਮਾਗਮ ਦੌਰਾਨ ਧਾਰਮਿਕ ਦੀਵਾਨ ਸਜਣਗੇ ਅਤੇ 1 ਸਤੰਬਰ ਨੂੰ ਸਵੇਰੇ 9 ਵਜੇ ਅੰਮਿ੍ਤ ਸੰਚਾਰ ਹੋਵੇਗਾ ਅਤੇ ਮੈਡੀਕਲ ਨਿਰੀਖਣ ਅਤੇ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ, ਸੰਗਤਾਂ ਦੇ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ 'ਤੇ ਬਾਬਾ ਹਰਦੇਵ ਸਿੰਘ ਹੈੱਡ ਗ੍ਰੰਥੀ ਬਾਬਾ ਤਰਲੋਚਨ ਪਾਲ ਸਿੰਘ ਲਾਡੀ, ਬਾਬਾ ਬਲਦੇਵ ਸਿੰਘ ਤੋਂ ਇਲਾਵਾ ਸੰਗਤ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੀ ਬੈਠਕ ਹੋਈ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਵੈੱਲਫੇਅਰ ਸੁਸਾਇਟੀ ਦੀ ਬੈਠਕ ਹੋਈ
Ad Position 24