18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਿ੍ੰਸੀਪਲ ਦੀਆਂ ਤਰੱਕੀਆਂ ਉਡੀਕ ਰਹੇ ਲੈਕਚਰਾਰ 3 ਸਤੰਬਰ ਨੂੰ ਸੰਗਰੂਰ ਵਿਖੇ ਮੁੱਖ ਮੰਤਰੀ ਰਿਹਾਇਸ਼ ਸਾਹਮਣੇ ਕਰਨਗੇ ਰੋਸ ਮੁਜ਼ਾਹਰਾ

Ad Position 21
No active advertisement
ਅਜੀਤ ਡੈਸਕ 31-08-2025
ਪਟਿਆਲਾ, 30 ਅਗਸਤ (ਅ.ਸ. ਆਹਲੂਵਾਲੀਆ)-ਆਪਣੀਆਂ ਤਰੱਕੀਆਂ ਨੂੰ ਪਿਛਲੇ ਕਾਫੀ ਸਮੇਂ ਤੋਂ ਉਡੀਕ ਰਹੇ ਸਿੱਖਿਆ ਵਿਭਾਗ ਅਧੀਨ ਕੰਮ ਕਰ ਰਹੇ ਲੈਕਚਰਾਰਾਂ ਵਿਚ ਸਰਕਾਰ ਪ੍ਰਤੀ ਰੋਸ ਪਾਇਆ ਜਾ ਰਿਹਾ ਹੈ | ਸੁਖਵਿੰਦਰ ਸਿੰਘ, ਜਗਜੀਤ ਸਿੰਘ, ਭੁਪਿੰਦਰ ਸਿੰਘ, ਸੁਖਦੀਪ ਸਿੰਘ ਤੇ ਕਈ ਹੋਰਾਂ ਨੇ ਸਰਕਾਰ ਪ੍ਰਤੀ ਗ਼ੁੱਸੇ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਵਾਰ-ਵਾਰ ਵਾਅਦੇ ਕਰਨ ਦੇ ਬਾਵਜੂਦ ਵੀ ਸਿੱਖਿਆ ਸੇਵਾ ਨਿਯਮ 2018 ਨੂੰ ਅਜੇ ਤੱਕ ਵੀ ਸੋਧਿਆ ਨਹੀਂ ਗਿਆ | ਇਸ ਲਈ ਅਫ਼ਸਰਸ਼ਾਹੀ ਸਿੱਧੇ ਰੂਪ ਵਿਚ ਜ਼ਿੰਮੇਵਾਰ ਹੈ | ਇਸ ਨਿਯਮ ਨੂੰ ਸੋਧਣ ਲਈ ਫਾਈਲ ਦਫ਼ਤਰੀ ਘੁੰਮਣ ਘੇਰੀਆਂ ਵਿਚ ਫਸੀ ਹੋਈ ਹੈ ਪਰ ਸਰਕਾਰ ਇਸ ਨੂੰ ਜਲਦੀ ਕਲੀਅਰ ਕਰਾਉਣ ਵਿਚ ਦਿਲਚਸਪੀ ਲੈਂਦੀ ਨਜ਼ਰ ਨਹੀਂ ਆ ਰਹੀ | ਉਨ੍ਹਾਂ ਦੇ ਕਈ ਸਾਥੀ ਵਿਭਾਗੀ ਅਤੇ ਸਰਕਾਰੀ ਗ਼ਲਤੀਆਂ ਕਾਰਨ ਤਰੱਕੀਆਂ ਨੂੰ ਉਡੀਕਦੇ-ਉਡੀਕਦੇ ਹੀ ਰਿਟਾਇਰ ਹੋ ਚੁੱਕੇ ਹਨ ਅਤੇ ਕਈ ਆਉਣ ਵਾਲੇ ਦਿਨਾਂ ਵਿਚ ਰਿਟਾਇਰ ਹੋਣ ਜਾ ਰਹੇ ਹਨ |
ਇਹ ਰਿਟਾਇਰਮੈਂਟ ਤਿੰਨ ਦਹਾਕਿਆਂ ਬਾਅਦ ਵੀ ਬਿਨਾਂ ਕੋਈ ਤਰੱਕੀ ਲਿਆ ਹੋ ਰਹੀ ਹੈ | ਜਦੋਂ ਕਿ ਪੰਜਾਬ ਦੇ ਸੀਨੀਅਰ ਸਕੈਂਡਰੀ ਸਕੂਲਾਂ ਵਿਚ ਪਿ੍ੰਸੀਪਲਾਂ ਦੀਆਂ 900 ਤੋਂ ਵੀ ਵੱਧ ਆਸਾਮੀਆਂ ਖਾਲੀ ਪਈਆਂ ਹਨ | ਲੈਕਚਰਾਰਾਂ ਨੇ ਕਿਹਾ ਹੈ ਕਿ ਉਨ੍ਹਾਂ ਨੇ ਵਾਰ-ਵਾਰ ਉੱਚ ਸਿੱਖਿਆ ਅਧਿਕਾਰੀਆਂ ਅਤੇ ਸਿੱਖਿਆ ਮੰਤਰੀ ਨੂੰ ਇਸ ਸੰਬੰਧੀ ਕਈ ਬੇਨਤੀਆਂ ਕੀਤੀਆਂ ਹਨ ਪਰ ਨਤੀਜਾ ਨਿਰਾਸ਼ਾਜਨਕ ਹੀ ਰਿਹਾ ਹੈ | ਲੈਕਚਰਾਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਹੈ ਕਿ ਅਫ਼ਸਰਸ਼ਾਹੀ ਤੋਂ ਸਿੱਖਿਆ ਸੇਵਾ ਨਿਯਮ 2018 ਨੂੰ ਜਲਦ ਸੋਧ ਕਰਾ ਕੇ ਤੁਰੰਤ ਕੈਬਨਿਟ ਵਿਚ ਪਾਸ ਕਰਵਾ ਕੇ ਅਧਿਆਪਕ ਦਿਵਸ 'ਤੇ (5 ਸਤੰਬਰ) ਪਿ੍ੰਸੀਪਲਾਂ ਦੀਆਂ ਤਰੱਕੀਆਂ ਕੀਤੀਆਂ ਜਾਣ | ਜੇਕਰ ਅਜਿਹਾ ਨਹੀਂ ਹੁੰਦਾ ਤਾਂ 3 ਸਤੰਬਰ ਨੂੰ ਅਧਿਆਪਕ ਦਿਵਸ ਤੋਂ ਪਹਿਲਾਂ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਦੇ ਬਾਹਰ ਰੋਸ ਧਰਨਾ ਦਿੱਤਾ ਜਾਵੇਗਾ | ਅਧਿਆਪਕ ਦਿਵਸ ਮੌਕੇ 5 ਸਤੰਬਰ ਨੂੰ ਕਿਸੇ ਸਖ਼ਤ ਐਕਸ਼ਨ ਦਾ ਐਲਾਨ ਕੀਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਰਾਜੀਵ ਗਾਂਧੀ ਲਾਅ ਯੂਨੀਵਰਸਿਟੀ 'ਚ ਭਾਰਤੀ ਸੰਵਿਧਾਨ ਦੇ 75 ਸਾਲਾਂ ਨੂੰ ਸਮਰਪਿਤ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ ਅਗਲੀ ਖ਼ਬਰ ਪੰਜਾਬ ਨੂੰ ਇਕ ਚੰਗੀ ਨੀਤੀ ਅਤੇ ਉਸ ਨੂੰ ਲਾਗੂ ਕਰਨ ਵਾਲੇ ਨਿਧੜਕ ਲੀਡਰ ਦੀ ਲੋੜ-ਸ਼ੈਰੀ ਰਿਆੜ
Ad Position 24