18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੈਬਨਿਟ ਮੰਤਰੀ ਬੈਂਸ ਵਲੋਂ ਵੱਖ-ਵੱਖ ਖੇਤਰਾਂ ਦਾ ਦੌਰਾ <br/>

Ad Position 21
No active advertisement
ਸ੍ਰੀ ਅਨੰਦਪੁਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ ਸਬੰਧੀ ਦੌਰਾ ਕਰਦੇ ਹੋਏ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਤੇ ਹੋਰ ਅਧਿਕਾਰੀ | <br/> 31-08-2025
ਸ੍ਰੀ ਅਨੰਦਪੁਰ ਸਾਹਿਬ 30 ਅਗਸਤ (ਜੇ ਐਸ ਨਿੱਕੂਵਾਲ)-ਹਿੰਦ ਦੀ ਚਾਦਰ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਮੌਕੇ ਦੇਸ਼ ਵਿਦੇਸ਼ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਵਿਆਪਕ ਪ੍ਰਬੰਧ ਕੀਤੇ ਜਾਣਗੇ | ਜਿਸ ਲਈ ਅਗਾਉ ਤਿਆਰੀਆਂ ਸ਼ੁਰੂ ਕੀਤੀਆ ਗਈਆਂ ਹਨ |ਇਹ ਜਾਣਕਾਰੀ ਕੈਬਨਿਟ ਮੰਤਰੀ ਹਰਜੋਤ ਸਿੰਘ ਵਲੋਂ ਜ਼ਿਲ੍ਹਾ ਅਧਿਕਾਰੀਆਂ ਨਾਲ ਪਿੰਡ ਮੀਢਵਾ, ਗਰਾਂ, ਘਨਾਰੂ, ਅਗੰਮਪੁਰ, ਝਿੰਜੜੀ ਅਤੇ ਹੋਰ ਖੇਤਰਾਂ ਦੌਰਾ ਕਰਨ ਉਪਰੰਤ ਦਿੱਤੀ |ਇਸ ਮੌਕੇ ਉਨ੍ਹਾਂ ਦੇ ਨਾਲ ਸੈਰ ਸਪਾਟਾ ਵਿਭਾਗ ਦੇ ਐਡਵਾਈਜਰ ਦੀਪਕ ਬਾਲੀ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆਂ, ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਨਾ, ਵਧੀਕ ਡਿਪਟੀ ਕਮਿਸ਼ਨਰ ਚੰਦਰਜਯੋਤੀ ਸਿੰਘ, ਐਸ.ਪੀ ਅਰਵਿੰਦ ਮੀਨਾ ਵੀ ਮੌਜੂਦ ਸਨ | ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿਚ ਸ਼ਰਧਾਲੂਆਂ ਦੀ ਠਹਿਰਨ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣਗੇ | ਸਫ਼ਾਈ, ਪੀਣ ਵਾਲਾ ਪਾਣੀ, ਪਖਾਨੇ, ਰੌਸ਼ਨੀ, ਆਵਾਜਾਈ ਪ੍ਰਬੰਧ, ਵਾਹਨਾਂ ਦੀ ਪਾਰਕਿੰਗ ਦੀ ਸੁਚਾਰੂ ਵਿਵਸਥਾ ਕੀਤੀ ਜਾਵੇਗੀ | ਸੜਕਾਂ ਦਾ ਵਿਆਪਕ ਪੱਧਰ ਤੇ ਕੰਮ ਸ਼ੁਰੂ ਹੋ ਰਿਹਾ ਹੈ | ਉਨ੍ਹਾਂ ਨੇ ਦੱਸਿਆ ਕਿ ਸ਼ਹੀਦੀ ਸਮਾਗਮਾਂ ਦਾ ਸਮੁੱਚਾ ਸਮਾਗਮ ਪਹਿਲਾ ਹੀ ਤੈਅ ਕੀਤਾ ਜਾ ਚੁੱਕਾ ਹੈ | ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ | ਉਨ੍ਹਾਂ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਨੂੰ ਆਪਣਾ ਕੰਮ ਜ਼ਿੰਮੇਵਾਰੀ ਦੀ ਭਾਵਨਾ ਨਾਲ ਕਰਨ ਦੀ ਹਦਾਇਤ ਕੀਤੀ ਗਈ ਹੈ | ਇਸ ਮੌਕੇ ਐਸ.ਡੀ.ਐਮ ਜਸਪ੍ਰੀਤ ਸਿੰਘ, ਡੀ.ਐਸ.ਪੀ ਅਜੇ ਸਿੰਘ, ਡੀ.ਐਸ.ਪੀ ਹਰਕੀਰਤ ਸਿੰਘ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਅਗਲੀ ਖ਼ਬਰ ਮਹਾਂਵੀਰ ਮੰਦਰ ਵਿਖੇ 10 ਰੋਜ਼ਾ ਗਣਪਤੀ ਸਮਾਗਮ ਸ਼ੁਰੂ <br/>
Ad Position 24