18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ

Ad Position 21
No active advertisement
ਅਜੀਤ ਡੈਸਕ 31-08-2025
ਸਮਾਣਾ, 30 ਅਗਸਤ (ਸਾਹਿਬ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਵਸ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 421ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਲੰਗਰ ਘਰ ਸਮਾਣਾ ਵਿਖੇ ਕਰਵਾਏ ਜਾ ਰਹੇ ਤਿੰਨ ਦਿਨਾਂ ਸਮਾਗਮ ਦੇ ਪਹਿਲੇ ਦਿਨ ਬੱਚਿਆਂ ਦੇ ਦਸਤਾਰ ਮੁਕਾਬਲੇ ਕਰਵਾਏ ਗਏ | ਵੱਖ-ਵੱਖ ਉਮਰ ਦੇ ਦੋ ਗਰੁੱਪਾਂ ਵਿਚ ਦਸਤਾਰਾਂ ਸਜਾਉਣ ਵਿਚ ਜੇਤੂ ਰਹੇ ਬੱਚਿਆਂ ਅਤੇ ਜੱਜ ਜਸਵਿੰਦਰ ਸਿੰਘ ਕਲੇਰ, ਗਗਨਦੀਪ ਸਿੰਘ ਨੂੰ ਪ੍ਰਬੰਧਕਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਸਮਾਗਮ ਸੰਬੰਧੀ ਜਾਣਕਾਰੀ ਦਿੰਦਿਆਂ ਗਿਆਨੀ ਸੁਖਵਿੰਦਰ ਸਿੰਘ ਨੇ ਦੱਸਿਆ ਕਿ 31 ਅਗਸਤ ਨੂੰ ਸਵੇਰੇ 9 ਵਜੇ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ | ਇਸ ਮੌਕੇ ਹਰਵਿੰਦਰ ਸਿੰਘ ਦਰਦ, ਸੁਖਵਿੰਦਰ ਸਿੰਘ ਦਾਨੀਪੁਰ ਅਤੇ ਕਰਨ ਸਿੰਘ ਆਦਿ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਆਈ ਕੁਦਰਤੀ ਆਫ਼ਤ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਸਪੈਸ਼ਲ ਪੈਕੇਜ ਦਾ ਐਲਾਨ ਕਰੇ-ਬਹਿਰੂ ਅਗਲੀ ਖ਼ਬਰ 350ਵੇਂ ਸ਼ਹੀਦੀ ਸਮਾਗਮਾਂ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੈਬਨਿਟ ਮੰਤਰੀ ਬੈਂਸ ਵਲੋਂ ਵੱਖ-ਵੱਖ ਖੇਤਰਾਂ ਦਾ ਦੌਰਾ <b...
Ad Position 24