18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ

Ad Position 21
No active advertisement
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋਏ ਸਮਾਗਮ ਦੌਰਾਨ ਪ੍ਰੋ. ਕ੍ਰਿਪਾਲ ਸਿੰਘ ਬਡੂੰਗਰ, ਜਸਮੇਰ ਸਿੰਘ ਲਾਛੜੂ, ਜੋਗਿੰਦਰ ਸਿੰਘ ਪੰਛੀ ਆਦਿ ਨੂੰ ਸਨਮਾਨਿਤ ਕੀਤੇ ਜਾਣ ਦਾ ਦਿ੍ਸ਼ | ਅਜੀਤ ਤਸਵੀਰ <br/> 31-08-2025
ਪਟਿਆਲਾ, 30 ਅਗਸਤ (ਅਮਰਬੀਰ ਸਿੰਘ ਆਹਲੂਵਾਲੀਆ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੰਪੂਰਨਤਾ ਦਿਵਸ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ | ਵੱਡੀ ਗਿਣਤੀ 'ਚ ਸੰਗਤ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਮਨੁੱਖ ਦੇ ਜੀਵਨ ਦਾ ਕੇਂਦਰ ਬਿੰਦੂ ਹੈ ਜੋ ਸਮਾਜਿਕ ਅਧਿਆਤਮਿਕ ਅਗਵਾਈ ਦੇ ਨਾਲ-ਨਾਲ ਵਿਸ਼ਵ ਭਾਈਚਾਰੇ ਅਮਨ ਸ਼ਾਂਤੀ ਸਹਿਹੋਂਦ, ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸਰਬਸ੍ਰੇਸ਼ਟ ਉਪਦੇਸ਼ ਦਾ ਅਨਮੋਲ ਖ਼ਜ਼ਾਨਾ ਹੈ | ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਮਨੁੱਖੀ ਅਧਿਕਾਰਾਂ ਅਤੇ ਮਨੁੱਖੀ ਬਰਾਬਰੀ ਦੀ ਜ਼ਾਮਨ ਹੈ | ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਮੁੱਚੀ ਲੁਕਾਈ ਦੇ ਗੁਰੂ ਕਿਹਾ ਜਾਂਦਾ ਹੈ | ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਆਦਿ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਵਾਈ ਸੀ | ਉਸ ਤੋਂ ਬਾਅਦ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਮਦਮਾ ਸਾਹਿਬ ਦੇ ਪਾਵਨ ਅਸਥਾਨ 'ਤੇ ਇਸ ਅੰਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਅੰਕਿਤ ਕਰਕੇ ਇਸ ਦੀ ਸੰਪੂਰਨਤਾ ਕੀਤੀ | ਜਿਸ ਮੌਕੇ ਭਾਈ ਮਨੀ ਸਿੰਘ ਜੀ ਲਿਖਾਰੀ ਅਤੇ ਬਾਬਾ ਦੀਪ ਸਿੰਘ ਨੂੰ ਸਹਾਇਕ ਲਿਖਾਰੀ ਨਿਯੁਕਤ ਕੀਤਾ ਗਿਆ | ਮੈਂਬਰ ਸ਼੍ਰੋਮਣੀ ਕਮੇਟੀ ਜਸਮੇਰ ਸਿੰਘ ਲਾਛੜੂ ਨੇ ਸਮੁੱਚੇ ਪੰਥ ਨੂੰ ਇਸ ਸ਼ੁੱਭ ਦਿਹਾੜੇ ਦੀ ਵਧਾਈ ਦਿੱਤੀ | ਉਨ੍ਹਾਂ ਆਪਣਾ ਜੀਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਸ਼ੇ ਮੁਤਾਬਿਕ ਬਤੀਤ ਕਰਨ ਦਾ ਸੰਦੇਸ਼ ਦਿੱਤਾ | ਇਸ ਮੌਕੇ ਗਿਆਨੀ ਪ੍ਰਨਾਮ ਸਿੰਘ ਮੁੱਖ ਗ੍ਰੰਥੀ ਗੁ. ਦੂਖ ਨਿਵਾਰਨ ਸਾਹਿਬ, ਭਾਗ ਸਿੰਘ ਮੈਨੇਜਰ ਗੁ. ਦੂਖ ਨਿਵਾਰਨ ਸਾਹਿਬ ਪਟਿਆਲਾ, ਜਸਵਿੰਦਰ ਸਿੰਘ ਮੈਨੇਜਰ ਗੁ. ਦੂਖ ਨਿਵਾਰਨ ਸਾਹਿਬ, ਸਰਬਜੀਤ ਸਿੰਘ ਰਿਕਾਰਡ ਕੀਪਰ,

Ad Position 22
No active advertisement
ਪਿਛਲੀ ਖ਼ਬਰ ਖਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਧਾਰਮਿਕ ਸਮਾਗਮ ਭਲਕੇ ਅਗਲੀ ਖ਼ਬਰ ਨਿਗਮ ਦੀ ਲੈਂਡ ਸ਼ਾਖਾ ਵਲੋਂ ਨਾਜਾਇਜ਼ ਕਬਜ਼ੇ ਹਟਾਏ
Ad Position 24