29-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਇਕ ਕਿੱਲੋ 200 ਗ੍ਰਾਮ ਅਫ਼ੀਮ ਸਣੇ ਇਕ ਗਿ੍ਫ਼ਤਾਰ <br/>

Ad Position 21
No active advertisement
ਅਜੀਤ ਡੈਸਕ 02-09-2025
ਰਾਜਪੁਰਾ, 1 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ ਇਕ ਕਿੱਲੋ 200 ਗ੍ਰਾਮ ਅਫ਼ੀਮ ਸਮੇਤ ਗਿ੍ਫ਼ਤਾਰ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸੰਬੰਧੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਥਾਣਾ ਸ਼ਹਿਰੀ ਦੇ ਮੁੱਖ ਅਫ਼ਸਰ ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਮੁਖੀ ਵਰੁਣ ਸ਼ਰਮਾ ਅਤੇ ਐੱਸ.ਪੀ. (ਡੀ) ਹਰਬੰਸ ਸਿੰਘ ਬੈਂਸ ਦੇ ਨਿਰਦੇਸ਼ਾਂ ਤੇ ਪੰਜਾਬ ਸਰਕਾਰ ਵਲੋਂ ਚਲਾਈ 'ਯੁੱਧ ਨਸ਼ਿਆਂ ਵਿਰੁੱਧ' ਮੁੰਹਿਮ ਤਹਿਤ ਸਹਾਇਕ ਥਾਣੇਦਾਰ ਪਰਮਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਰਾਜਪੁਰਾ-ਸਰਹਿੰਦ ਕੌਮੀ ਸ਼ਾਹ ਮਾਰਗ 'ਤੇ ਰਾਧਾ ਸੁਆਮੀ ਡੇਰੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ ਤੇ ਵਾਹਨਾਂ ਦੀ ਜਾਂਚ ਕੀਤੀ ਜਾ ਰਹੀ ਸੀ | ਇਸੇ ਦੌਰਾਨ ਇਕ ਵਿਅਕਤੀ ਬੱਸ ਵਿਚੋਂ ਉਤਰ ਕੇ ਸਰਵਿਸ ਰੋਡ ਰਾਹੀਂ ਪਿਛੇ ਵੱਲ ਭੱਜਣ ਲੱਗਾ ਤਾਂ ਪੁਲਿਸ ਪਾਰਟੀ ਨੇ ਉਕਤ ਵਿਅਕਤੀ ਨੂੰ ਸ਼ੱਕ ਦੇ ਅਧਾਰ 'ਤੇ ਕਾਬੂ ਕਰਕੇ ਜਦੋਂ ਉਸ ਦੀ ਤਲਾਸ਼ੀ ਕੀਤੀ ਤਾਂ ਉਕਤ ਵਿਅਕਤੀ ਦੇ ਕਬਜ਼ੇ ਵਿਚੋਂ ਇਕ ਕਿੱਲੋ 200 ਗ੍ਰਾਮ ਅਫ਼ੀਮ ਬਰਾਮਦ ਹੋਈ | ਮੁੱਢਲੀ ਪੁੱਛਗਿੱਛ ਦੌਰਾਨ ਉਕਤ ਵਿਅਕਤੀ ਨੇ ਆਪਦੀ ਪਹਿਚਾਣ ਸੰਗਰਾਮ ਸਿੰਘ ਪੁੱਤਰ ਕੇਸਰ ਸਿੰਘ ਵਾਸੀ ਪਿੰਡ ਕਾਲਿਆਣਪੁਰ ਹਾਢੋਂਕਾ ਖੇੜਾ ਥਾਣਾ ਮੰਗਲ ਗੜ੍ਹ ਭੀਲਵਾੜਾ ਰਾਜਸਥਾਨ ਵਜੋਂ ਦੱਸੀ | ਇੰਸਪੈਕਟਰ ਕਿਰਪਾਲ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀ ਦਾ ਅਦਾਲਤ ਤੋਂ ਰਿਮਾਂਡ ਲੈ ਕੇ ਇਸ ਦੇ ਪਿਛਲੇ ਅਤੇ ਅਗਲੇ ਲਿੰਕਾਂ ਸੰਬੰਧੀ ਜਾਣਕਾਰੀ ਹਾਸਲ ਕੀਤੀ ਜਾਵੇਗੀ | ਥਾਣਾ ਸ਼ਹਿਰੀ ਦੀ ਪੁਲਿਸ ਨੇ ਸੰਗਰਾਮ ਸਿੰਘ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੰਢਿਆਂ ਤੱਕ ਭਰੇ ਘੱਗਰ ਦਰਿਆ ਦਾ ਖ਼ਤਰਾ ਬਰਕਰਾਰ <br/> ਅਗਲੀ ਖ਼ਬਰ ਸਫ਼ਾਈ ਨਾ ਹੋਣ ਕਾਰਨ ਮੀਰਾਂਪੁਰ ਚੋਅ ਨਾਲ ਲੱਗਦੇ ਪਿੰਡਾਂ ਦੇ ਖੇਤਾਂ 'ਚ ਪਾਣੀ ਭਰਿਆ <br/>
Ad Position 24