30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਟਰੱਕ ਯੂਨੀਅਨ ਨਾਭਾ 'ਚ ਕਰਵਾਇਆ ਸਾਲਾਨਾ ਧਾਰਮਿਕ ਸਮਾਗਮ ਹਲਕਾ ਵਿਧਾਇਕ ਦੇਵ ਮਾਨ ਨੇ ਕੀਤੀ ਸ਼ਮੂਲੀਅਤ <br/>

Ad Position 21
No active advertisement
ਅਜੀਤ ਡੈਸਕ 02-09-2025
ਨਾਭਾ, 1 ਸਤੰਬਰ (ਜਗਨਾਰ ਸਿੰਘ ਦੁਲੱਦੀ)-ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮÏਕੇ ਅਤੇ ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਲਾਨਾ ਸਮਾਗਮ ਟਰੱਕ ਯੂਨੀਅਨ ਨਾਭਾ ਵਿਖੇ ਮਨਪ੍ਰੀਤ ਸਿੰਘ ਧਾਰੋਕੀ ਪ੍ਰਧਾਨ ਟਰੱਕ ਯੂਨੀਅਨ ਦੀ ਦੇਖ ਰੇਖ ਹੇਠ ਕਰਵਾਇਆ ਗਿਆ¢ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪੈਣ ਉਪਰੰਤ ਬਾਬਾ ਦਰਸ਼ਨ ਸਿੰਘ ਵਾਲਿਆਂ ਵਲੋਂ ਕਥਾ ਕੀਰਤਨ ਰਾਹੀਂ ਇਕੱਤਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਅੱਜ ਦੇ ਇਸ ਸਮਾਗਮ ਵਿਚ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ, ਸੰਤ ਬਾਬਾ ਨਰਿੰਦਰ ਸਿੰਘ ਸਿਧਸਰ ਸਾਹਿਬ ਅਲਹੋਰਾਂ, ਬਾਬਾ ਮੱਖਣ ਸਿੰਘ ਕਾਰ ਸੇਵਾ ਵਾਲਿਆਂ ਤੋਂ ਇਲਾਵਾ ਵੱਡੀ ਗਿਣਤੀ ਚ ਸੰਗਤਾਂ ਨੇ ਹਾਜ਼ਰੀ ਲਗਵਾਈ ¢ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਟਰੱਕ ਯੂਨੀਅਨ ਨਾਭਾ ਦਾ ਇਹ ਬਹੁਤ ਹੀ ਵਧੀਆ ਉਪਰਾਲਾ ਹੈ ਜੋ ਹਰੇਕ ਸਾਲ ਸਮਾਗਮ ਕਰਵਾਇਆ ਜਾਂਦਾ ਹੈ¢ ਇਸ ਮÏਕੇ ਪ੍ਰਧਾਨ ਮਨਪ੍ਰੀਤ ਸਿੰਘ ਵੱਲੋਂ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਸਿਰੋਪਾਓ ਦੇ ਕੇ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ¢ ਉਪਰੰਤ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ¢ ਇਸ ਸਲਾਨਾ ਸਮਾਗਮ ਵਿਚ ਕਰਮਜੀਤ ਸਿੰਘ ਅਲਹੋਰਾਂ ਪ੍ਰਧਾਨ ਆੜਤੀਆ ਐਸੋਸੀਏਸ਼ਨ ਨਾਭਾ, ਆਪ ਆਗੂ ਤੇਜਿੰਦਰ ਸਿੰਘ ਖਹਿਰਾ, ਸਾਬਕਾ ਪ੍ਰਧਾਨ ਸੁਰਿੰਦਰ ਗੁਪਤਾ, ਸਾਬਕਾ ਪ੍ਰਧਾਨ ਹਰਬੰਸ ਸਿੰਘ ਰੋਹਟੀ, ਸਾਬਕਾ ਪ੍ਰਧਾਨ ਰਵਿੰਦਰ ਸ਼ਰਮਾ ਦੁਲੱਦੀ, ਸਾਬਕਾ ਪ੍ਰਧਾਨ ਤਰਨਜੀਤ ਸਿੰਘ ਧਾਲੀਵਾਲ, ਠੇਕੇਦਾਰ ਵਿਜੇ ਕੁਮਾਰ ਚÏਧਰੀ, ਮੋਹਨ ਸਿੰਘ, ਸਾਬਕਾ ਪ੍ਰਧਾਨ ਸੁਖਦੇਵ ਸਿੰਘ ਸੰਧੂ, ਅਮਰੀਕ ਸਿੰਘ, ਮਨਜੋਤ ਸਿੰਘ ਲੱਧਾਹੇੜੀ, ਆਦਿ ਮÏਜੂਦ ਸਨ

Ad Position 22
No active advertisement
ਪਿਛਲੀ ਖ਼ਬਰ ਚਪੜ੍ਹ ਵਿਖੇ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਪੰਜਾਬ 'ਚ ਆਏ ਹੜ੍ਹਾਂ ਲਈ ਕੇਂਦਰ ਸਰਕਾਰ ਜ਼ਿੰਮੇਵਾਰ-ਜਗਜੀਤ ਸਿੰਘ ਛੜਬੜ <br/>
Ad Position 24