ਘਨÏਰ, 1 ਸਤੰਬਰ (ਸਰਦਾਰਾ ਸਿੰਘ ਲਾਛੜੂ)-ਪਟਿਆਲਾ ਦੇ ਸੰਸਦ ਮੈਂਬਰ ਡਾ. ਧਰਮਵੀਰ ਗਾਂਧੀ ਨੇ ਘੱਗਰ ਦਰਿਆ ਦੇ ਨਾਲ ਲੱਗਦੇ ਪ੍ਰਭਾਵਿਤ ਇਲਾਕਿਆਂ ਦਾ ਦÏਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ¢ ਦਰਿਆ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਜਿਸ ਕਾਰਨ ਪ੍ਰਸ਼ਾਸਨ ਨੇ ਕਈ ਨੇੜਲੇ ਪਿੰਡਾਂ ਨੂੰ ਹਾਈ ਅਲਰਟ 'ਤੇ ਰੱਖਿਆ ਹੈ¢ ਇਸ ਦÏਰੇ ਦÏਰਾਨ ਡਾ. ਗਾਂਧੀ ਨੇ ਪੰਜਾਬ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਜੇਕਰ ਸਮਾਂ ਰਹਿੰਦੇ ਪਹਿਲਾਂ ਹੀ ਜਿਨਾਂ ਥਾਵਾਂ ਦੇ ਉੱਪਰ ਪਾੜ ਪਏ ਹੋਏ ਹਨ ਉਨ੍ਹਾਂ ਨੂੰ ਠੀਕ ਕਰ ਦਿੱਤਾ ਜਾਂਦਾ ਤਾਂ ਅੱਜ ਇਹ ਸਥਿਤੀ ਨਾ ਪੈਦਾ ਹੁੰਦੀ¢ ਉਹਨਾਂ ਕਿਹਾ ਕਿ ਪਿਛਲੀ ਵਾਰ ਵੀ ਲੋਕ ਸਭਾ ਵਿਚ ਘੱਗਰ ਦਾ ਮੁੱਦਾ ਚੁੱਕਿਆ ਸੀ ਅਤੇ ਆਉਣ ਵਾਲੇ ਸਮੇਂ ਵਿਚ ਵੀ ਇਸ ਮੁੱਦੇ ਨੂੰ ਚੁੱਕਦੇ ਰਹਿਣਗੇ ਤਾਂ ਜੋ ਇਸ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ¢ ਉਨ੍ਹਾਂ ਨੇ ਪੰਜਾਬ ਸਰਕਾਰ ਨੂੰ ਹੜ੍ਹ ਪ੍ਰਭਾਵਿਤ ਲੋਕਾਂ ਦੀ ਤੁਰੰਤ ਮਦਦ ਕਰਨ ਦੀ ਅਪੀਲ ਵੀ ਕੀਤੀ¢ ਡਾ. ਗਾਂਧੀ ਨੇ ਕਿਹਾ ਕਿ ਘੱਗਰ ਦੀ ਸਮੱਸਿਆ ਹਰ ਸਾਲ ਲੋਕਾਂ ਲਈ ਮੁਸੀਬਤ ਬਣਦੀ ਹੈ ਅਤੇ ਇਸ ਨੂੰ ਗੰਭੀਰਤਾ ਨਾਲ ਲੈਣ ਦੀ ਲੋੜ ਹੈ¢ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਉਹ ਇਸ ਮਾਮਲੇ ਨੂੰ ਕੇਂਦਰ ਸਰਕਾਰ ਤੱਕ ਪਹੁੰਚਾਉਣਗੇ ਅਤੇ ਇਸ ਦੇ ਸਥਾਈ ਹੱਲ ਲਈ ਹਰ ਸੰਭਵ ਯਤਨ ਕਰਨਗੇ¢ ਇਸ ਮÏਕੇ ਉਹਨਾਂ ਨਾਲ ਪੀਐਸਪੀਸੀਐਲ ਦੇ ਸਾਬਕਾ ਡਾਇਰੈਕਟਰ ਗਗਨਦੀਪ ਸਿੰਘ ਜਲਾਲਪੁਰ,ਸਾਬਕਾ ਜ਼ਿਲ੍ਹਾ ਪ੍ਰਧਾਨ ਅਬਜ਼ਰਵਰ ਫਤਿਹਗੜ੍ਹ ਗੁਰਦੀਪ ਸਿੰਘ ਊਾਟਸਰ, ਐਨਪੀ ਪਬਰੀ ਅਤੇ ਹੋਰ ਇਲਾਕਾ ਨਿਵਾਸੀ ਅਤੇ ਪਿੰਡ ਵਾਸੀ ਮÏਜੂਦ ਸਨ |