30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਹਰਿੰਦਰ ਕੋਹਲੀ ਨੇ ਵੱਡੀ ਨਦੀ 'ਤੇ ਜਾ ਕੇ ਸਥਿਤੀ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 02-09-2025
ਪਟਿਆਲਾ, 1 ਸਤੰਬਰ (ਅ.ਸ. ਆਹਲੂਵਾਲੀਆ)-ਲਗਾਤਾਰ ਦੋ ਦਿਨ ਤੋਂ ਰੁਕ-ਰੁਕ ਕੇ ਹੋ ਰਹੀ ਮੀਂਹ ਕਾਰਨ ਬਣੀ ਹੋਈ ਹੜ੍ਹਾਂ ਵਰਗੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਨੇ ਬਲਾਕ ਪ੍ਰਧਾਨ ਮੋਹਿਤ ਤੇ ਸੈਕਟਰੀ ਹਰਪਾਲ ਸਿੰਘ ਨਾਲ ਮਿਲ ਕੇ ਟਰੱਕ ਯੂਨੀਅਨ ਨੇੜੇ ਸਥਿਤ ਵੱਡੀ ਨਦੀ ਦੇ ਪੁਲ 'ਤੇ ਜਾ ਕੇ ਪਾਣੀ ਦੇ ਪੱਧਰ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਨਹਿਰੀ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵੀ ਗੱਲਬਾਤ ਕੀਤੀ | ਕੋਹਲੀ ਨੇ ਕਿਹਾ ਕਿ ਲੋਕਾਂ ਨੂੰ ਡਰਣ ਦੀ ਕਿਸੇ ਵੀ ਕਿਸਮ ਦੀ ਲੋੜ ਨਹੀਂ ਹੈ ਕਿਉਂਕਿ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਲਗਾਤਾਰ ਨਦੀ ਦੇ ਪਾਣੀ ਦੇ ਪੱਧਰ 'ਤੇ ਨਜ਼ਰ ਰੱਖ ਰਹੀ ਹੈ | ਨਾਲ ਹੀ ਨਦੀ ਵਿਚ ਆ ਰਹੀ ਬੂਟੀ ਦੀ ਵੀ ਸਫ਼ਾਈ ਲਗਾਤਾਰ ਕੀਤੀ ਜਾ ਰਹੀ ਹੈ | ਸੀਨੀਅਰ ਡਿਪਟੀ ਮੇਅਰ ਨੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਸਚੇਤ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਜਲ ਭਰਾਅ ਸਥਿਤੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ | ਜੇਕਰ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਿਖਾਈ ਦਿੰਦੀ ਹੈ ਤਾਂ ਉਹ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਰਕਾਰ ਵਲੋਂ ਜਾਰੀ ਨੰਬਰਾਂ 'ਤੇ ਸੰਪਰਕ ਕਰ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਂ ਸਿਰ ਹੁੰਦੀ ਤਾਂ ਹੜ੍ਹ ਨਾ ਆਉਂਦਾ-ਰਜਿੰਦਰ ਸਿੰਘ ਵਿਰਕ ਅਗਲੀ ਖ਼ਬਰ ਦੌਲਤਪੁਰ ਵਿਖੇ ਵੱਡੀ ਨਦੀ 'ਤੇ ਅਸਥਾਈ ਡਾਇਵਰਜ਼ਨ ਕੁਝ ਦਿਨਾਂ ਲਈ ਬੰਦ
Ad Position 24