30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2025

ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਂ ਸਿਰ ਹੁੰਦੀ ਤਾਂ ਹੜ੍ਹ ਨਾ ਆਉਂਦਾ-ਰਜਿੰਦਰ ਸਿੰਘ ਵਿਰਕ

Ad Position 21
No active advertisement
ਅਜੀਤ ਡੈਸਕ 02-09-2025
ਦੇਵੀਗੜ੍ਹ, 1 ਸਤੰਬਰ (ਰਾਜਿੰਦਰ ਸਿੰਘ ਮੌਜੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਸਨੌਰ ਦੇ ਸੇਵਾਦਾਰ ਅਤੇ ਕੌਮੀ ਜਨਰਲ ਸਕੱਤਰ ਰਜਿੰਦਰ ਸਿੰਘ ਵਿਰਕ ਨੇ ਦੇਵੀਗੜ੍ਹ ਇਲਾਕੇ ਦੇ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਨਾਲ ਗੱਲਬਾਤ ਕੀਤੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜੇ ਪੰਜਾਬ ਸਰਕਾਰ ਵਲੋਂ ਨਦੀਆਂ ਤੇ ਨਾਲਿਆਂ ਦੀ ਸਫ਼ਾਈ ਸਮੇਂ ਸਿਰ ਕਰਵਾਈ ਜਾਂਦੀ ਤਾਂ ਲੋਕਾਂ ਨੂੰ ਅੱਜ ਹੜ੍ਹ ਵਰਗਾ ਦੁੱਖ ਨਹੀਂ ਭੋਗਣਾ ਪੈਂਦਾ | ਉਨ੍ਹਾਂ ਕਿਹਾ ਕਿ ਇਹ ਸਰਕਾਰ ਦੀ ਬੇਧਿਆਨੀ ਹੈ ਜਿਸ ਕਰਕੇ ਪਿੰਡਾਂ ਦੇ ਲੋਕਾਂ ਨੂੰ ਘਰ, ਖੇਤ ਅਤੇ ਪਸ਼ੂਆਂ ਦੇ ਨੁਕਸਾਨ ਦਾ ਸਾਹਮਣਾ ਕਰਨਾ ਪਿਆ ਹੈ | ਵਿਰਕ ਨੇ ਕਿਹਾ ਕਿ ਹਾਲਾਂਕਿ ਇਸ ਵੇਲੇ ਦੇਵੀਗੜ੍ਹ ਇਲਾਕੇ ਵਿਚ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਲੋਕਾਂ ਨੂੰ ਚੌਕਸ ਅਤੇ ਸਾਵਧਾਨ ਰਹਿਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਅਜੇ ਕੁਝ ਦਿਨ ਮੌਸਮ ਵਿਭਾਗ ਵਲੋਂ ਬਾਰਸ਼ ਪੈਣ ਦਾ ਸੰਕੇਤ ਦਿੱਤਾ ਗਿਆ ਇਸ ਲਈ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਆਪਣੀ ਸਾਵਧਾਨੀ ਰੱਖਣੀ ਚਾਹੀਦੀ ਹੈ | ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਹੜ੍ਹ ਪ੍ਰਭਾਵਿਤ ਜ਼ਿਲਿਆਂ ਦੇ ਪਿੰਡਾਂ ਦਾ ਦੌਰਾ ਕਰਨ ਦੌਰਾਨ ਲੋਕਾਂ ਨੇ ਆਪਣੀਆਂ ਮੁਸ਼ਕਲਾਂ ਬਿਆਨ ਕੀਤੀਆਂ | ਕਈ ਘਰਾਂ ਵਿਚ ਪਾਣੀ ਘੁਸ ਜਾਣ ਕਾਰਨ ਸਾਮਾਨ ਬਰਬਾਦ ਹੋ ਗਿਆ ਹੈ, ਖੇਤਾਂ ਵਿਚ ਖੜ੍ਹੀ ਫ਼ਸਲ ਤਬਾਹ ਹੋ ਗਈ ਹੈ ਅਤੇ ਪਸੂਆਂ ਲਈ ਚਾਰੇ ਦੀ ਕਮੀ ਆ ਗਈ ਹੈ | ਇਹ ਸਥਿਤੀ ਸਪਸ਼ਟ ਕਰਦੀ ਹੈ ਕਿ ਸਰਕਾਰ ਨੇ ਲੋਕਾਂ ਨੂੰ ਰੱਬ ਆਸਰੇ ਛੱਡ ਦਿੱਤਾ ਹੈ | ਵਿਰਕ ਨੇ ਸਰਕਾਰ ਤੋਂ ਮੰਗ ਕੀਤੀ ਕਿ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਤੁਰੰਤ 80 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇ | ਨਾਲ ਹੀ ਸਿਹਤ ਵਿਭਾਗ ਨੂੰ ਪਿੰਡਾਂ ਵਿਚ ਮੈਡੀਕਲ ਕੈਂਪ ਲਗਾ ਕੇ ਲੋਕਾਂ ਦੀ ਸਿਹਤ ਦੀ ਸੰਭਾਲ ਕਰਨੀ ਚਾਹੀਦੀ ਹੈ ਕਿਉਂਕਿ ਹੜ੍ਹ ਦੇ ਪਾਣੀਆਂ ਨਾਲ ਬਿਮਾਰੀਆਂ ਦੇ ਫੈਲਣ ਦਾ ਖ਼ਤਰਾ ਵੱਧ ਜਾਂਦਾ ਹੈ | ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਲੋਕਾਂ ਦੀਆਂ ਮੁਸ਼ਕਲਾਂ ਵਿਚ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਪਾਰਟੀ ਦੇ ਸੇਵਾਦਾਰ ਹਰ ਸੰਭਵ ਮਦਦ ਦੇਣ ਲਈ ਤਿਆਰ ਹਨ | ਉਨ੍ਹਾਂ ਕਿਹਾ ਕਿ ਲੋਕਾਂ ਦੇ ਦੁੱਖ-ਦਰਦ ਨੂੰ ਸਰਕਾਰ ਤੱਕ ਪਹੁੰਚਾਉਣਾ ਸਾਡੀ ਜ਼ਿੰਮੇਵਾਰੀ ਹੈ ਅਤੇ ਅਸੀਂ ਇਹ ਜ਼ਿੰਮੇਵਾਰੀ ਨਿਭਾਉਂਦੇ ਰਹਾਂਗੇ | ਰਜਿੰਦਰ ਸਿੰਘ ਵਿਰਕ ਨੇ ਅੰਤ ਵਿਚ ਕਿਹਾ ਕਿ ਹੜ੍ਹ ਵਰਗੀ ਆਫ਼ਤਾਂ ਤੋਂ ਬਚਣ ਲਈ ਸਰਕਾਰ ਨੂੰ ਲੰਮੇ ਸਮੇਂ ਦੀ ਯੋਜਨਾ ਤਿਆਰ ਕਰਨੀ ਚਾਹੀਦੀ ਹੈ | ਨਦੀਆਂ ਤੇ ਨਾਲਿਆਂ ਦੀ ਸਫ਼ਾਈ ਹਰ ਸਾਲ ਸਮੇਂ ਸਿਰ ਹੋਣੀ ਲਾਜ਼ਮੀ ਹੈ ਤਾਂ ਜੋ ਲੋਕਾਂ ਨੂੰ ਭਵਿੱਖ ਵਿਚ ਦੁੱਖ-ਤਕਲੀਫ਼ਾਂ ਦਾ ਸਾਹਮਣਾ ਨਾ ਕਰਨਾ ਪਵੇ | ਇਸ ਮੌਕੇ ਸੁਖਵਿੰਦਰ ਸਿੰਘ, ਜਸਰਨ ਸਿੰਘ, ਬਲਿਹਾਰ ਸਿੰਘ, ਦਵਿੰਦਰ ਸਿੰਘ ਸੰਧੂ, ਦਵਿੰਦਰ ਸਿੰਘ ਸਵਾਈ ਸਿੰਘ ਵਾਲਾ, ਕਾਬਲ ਸਿੰਘ, ਅਮਰਜੀਤ ਸਿੰਘ ਅਤੇ ਪਵਨ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਦਰ ਪੁਲਿਸ ਵਲੋਂ 27 ਲੱਖ ਰੁਪਏ ਖੋਹ ਕਰਕੇ ਫਰਾਰ ਹੋਏ 4 ਮੁਲਜ਼ਮ ਗਿ੍ਫ਼ਤਾਰ <br/> ਅਗਲੀ ਖ਼ਬਰ ਹਰਿੰਦਰ ਕੋਹਲੀ ਨੇ ਵੱਡੀ ਨਦੀ 'ਤੇ ਜਾ ਕੇ ਸਥਿਤੀ ਦਾ ਲਿਆ ਜਾਇਜ਼ਾ <br/>
Ad Position 24