01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜੇ-ਟੌਹੜਾ

Ad Position 21
No active advertisement
ਅਜੀਤ ਡੈਸਕ 03-09-2025
ਭਾਦਸੋਂ, 2 ਸਤੰਬਰ (ਪ੍ਰਦੀਪ ਦੰਦਰਾਲਾ)-ਪੰਜਾਬ ਵਿਚ ਬੀਤੇ ਦਿਨਾਂ ਤੋਂ ਪੈ ਰਹੇ ਭਾਰੀ ਮੀਂਹ ਕਾਰਨ ਹੜ੍ਹਾਂ ਵਿਚ ਫਸੇ ਪੰਜਾਬੀਆਂ ਦੀ ਕੇਂਦਰ ਅਤੇ ਸੂਬਾ ਸਰਕਾਰ ਪੀੜਤ ਪਰਿਵਾਰਾਂ ਦੀ ਬਾਂਹ ਫੜੇ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਲਾਲ ਸਿੰਘ ਟੌਹੜਾ ਨੇ ਕੀਤਾ | ਉਨ੍ਹਾਂ ਕਿਹਾ ਕਿ 1988 ਵਿਚ ਹੜ੍ਹਾਂ ਨੇ ਜੋ ਪੰਜਾਬ ਦੀ ਬਰਬਾਦੀ ਕੀਤੀ, ਉਸ ਨਾਲੋਂ ਕਿਤੇ ਵੱਧ ਪੰਜਾਬ ਵਿਚ ਤਬਾਹੀ ਹੋਈ ਹੈ | ਜਿਸ ਦੇ ਨਾਲ ਹੋਏ ਨੁਕਸਾਨ ਦੀ ਭਰਪਾਈ ਤਾਂ ਨਹੀਂ ਹੋ ਸਕਦੀ ਪਰੰਤੂ ਜੇ ਕੇਂਦਰ ਸਰਕਾਰ ਇਸ ਨੁਕਸਾਨ ਦੀ ਭਰਪਾਈ ਲਈ ਕੋਈ ਵੱਡਾ ਪੈਕੇਜ ਐਲਾਨ ਕਰੇ ਤਾਂ ਜੋ ਲੋਕਾਂ ਨੂੰ ਕੁਝ ਰਾਹਤ ਮਿਲ ਸਕੇ | ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਪੰਜਾਬੀ ਹਮੇਸ਼ਾ ਦੇਸ਼ ਦੇ ਕਿਸੇ ਵੀ ਸੂਬੇ ਵਿਚ ਆਈ ਕੁਦਰਤੀ ਆਫ਼ਤ ਵਿਚ ਪੀੜਤ ਲੋਕਾਂ ਲਈ ਹਮੇਸ਼ਾ ਮਦਦ ਲਈ ਪਹੁੰਚ ਜਾਂਦੇ ਹਨ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬੀ ਆਪਣੇ ਹੜ ਪੀੜਤ ਭਰਾਵਾਂ ਦੇ ਹੱਕ ਵਿਚ ਪੂਰੇ ਜੋਸ਼ ਨਾਲ ਸਹਿਯੋਗ ਦੇ ਰਹੇ ਹਨ ਜੋ ਕਿ ਕਾਬਲੇ ਤਾਰੀਫ਼ ਹੈ | ਉਨ੍ਹਾਂ ਕਿਹਾ ਸਮੁੱਚੀ ਕਾਂਗਰਸ ਪੀੜਤ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਹੈ |
Ad Position 22
No active advertisement
ਪਿਛਲੀ ਖ਼ਬਰ ਕਬੀਰ ਦਾਸ ਨੇ ਹਲਕਾ ਸ਼ੁਤਰਾਣਾ ਅੰਦਰ ਹੜ੍ਹ ਪ੍ਰਭਾਵਿਤ ਹਲਕੇ ਦਾ ਕੀਤਾ ਦੌਰਾ <br/> ਅਗਲੀ ਖ਼ਬਰ ਘੱਗਰ ਵਿਚ ਮੁੜ ਵਧਿਆ ਪਾਣੀ ਦਾ ਪੱਧਰ <br/>
Ad Position 24