01-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਕਬੀਰ ਦਾਸ ਨੇ ਹਲਕਾ ਸ਼ੁਤਰਾਣਾ ਅੰਦਰ ਹੜ੍ਹ ਪ੍ਰਭਾਵਿਤ ਹਲਕੇ ਦਾ ਕੀਤਾ ਦੌਰਾ <br/>

Ad Position 21
No active advertisement
ਅਜੀਤ ਡੈਸਕ 03-09-2025
ਸ਼ੁਤਰਾਣਾ, 2 ਸਤੰਬਰ (ਨਵਜੋਤ ਸਿੰਘ ਮਹਿਰੋਕ)-ਸ਼ੁਤਰਾਣਾ ਦੇ ਨੇੜਲੇ ਪਿੰਡ ਕਰਤਾਰਪੁਰ ਮੋਮੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਬਾਬੂ ਕਬੀਰ ਦਾਸ ਵੱਲੋਂ ਘੱਗਰ ਦਰਿਆ ਦੇ ਮਾਰੂ ਇਲਾਕਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਹੋ ਰਹੇ ਕਿਸਾਨਾਂ ਨਾਲ ਮਿਲਿਆ ਗਿਆ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬਾਬੂ ਕਬੀਰ ਦਾਸ ਨੇ ਕਿਹਾ ਕਿ ਇਲਾਕੇ ਵਿਚ ਸੈਂਕੜੇ ਏਕੜ ਉਪਜਾਊ ਜ਼ਮੀਨ ਹੜ੍ਹ ਕਾਰਨ ਤਬਾਹ ਹੋਣ ਦੇ ਕਗਾਰ 'ਤੇ ਹੈ | ਇਹ ਨੁਕਸਾਨ ਨਾ ਸਿਰਫ ਕਿਸਾਨ ਦੀ ਆਮਦਨ ਤੇ ਮਾਰ ਪਾਉਂਦਾ ਹੈ, ਸਗੋਂ ਸਾਰੇ ਪਰਿਵਾਰ ਦੀ ਜ਼ਿੰਦਗੀ ਉਲਟ-ਪੁਲਟ ਕਰ ਦਿੰਦਾ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵਲੋਂ ਸਾਰੇ ਹਲਕਾ ਇੰਚਾਰਜਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਆਪਣੇ ਹਲਕਿਆਂ ਦੇ ਕਿਸਾਨਾਂ ਦੀ ਸਾਰ ਲੈਣ ਅਤੇ ਉਨ੍ਹਾਂ ਦੀ ਹਮਾਇਤ ਕਰਨ | ਇਸ ਮੌਕੇ ਬਾਬੂ ਕਬੀਰ ਦਾਸ ਸਮੇਤ ਅਜੈਬ ਸਿੰਘ ਮੱਲ੍ਹੀ, ਵਿਸ਼ਾਲ ਗੋਇਲ, ਜੋਗਾ ਸਿੰਘ ਸਿੱਧੂ, ਕਿ੍ਸ਼ਨ ਦੁਗਾਲ, ਸੁਰਜੀਤ ਸਿੰਘ ਮਾਹਲ ਅਤੇ ਆਦਿ ਪਾਰਟੀ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪਿੰਡ ਸਿਰਕੱਪੜਾ ਦੇ ਭੋਲਾ ਸਿੰਘ ਨੇ ਆਪਣੀ ਜਾਇਦਾਦ ਵੇਚ ਕੇ ਬਣਾਇਆ ਪੁਲ ਹੋਇਆ ਬੇਹਾਲ ਅਗਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਹੜ੍ਹ ਪੀੜਤਾਂ ਦੀ ਬਾਂਹ ਫੜੇ-ਟੌਹੜਾ
Ad Position 24