ਪਟਿਆਲਾ, 2 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਰਿਟਾਇਰਡ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਨੇ ਇਕ ਮੀਟਿੰਗ ਕਰਕੇ ਪੰਜਾਬ ਵਿਚ ਹੜ੍ਹਾਂ ਕਰਕੇ ਹੋਏ ਜਾਨ ਤੇ ਮਾਲੀ ਨੁਕਸਾਨ 'ਤੇ ਗਹਿਰਾ ਦੁੱਖ ਪ੍ਰਗਟ ਕੀਤਾ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਜੋਸ਼ਨ ਨੇ ਦੱਸਿਆ ਕਿ ਮੀਟਿੰਗ ਦੌਰਾਨ ਵਿਚਾਰ ਵਟਾਂਦਰਾ ਕਰਨ ਉਪਰੰਤ ਸਰਬਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਹੜ੍ਹ ਪੀੜਤਾਂ ਦੀ ਰਾਹਤ ਲਈ ਪੈਨਸ਼ਨਰਾਂ ਵਲੋਂ ਇਕ ਦਿਨ ਦੀ ਪੈਨਸ਼ਨ ਮੁੱਖ ਮੰਤਰੀ ਰਿਲੀਫ ਫ਼ੰਡ ਪੰਜਾਬ ਵਿਚ ਭੇਜੀ ਜਾਵੇਗੀ |