02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਹੜ੍ਹਾਂ ਦੀ ਆਫ਼ਤ ਮੌਕੇ ਪੰਜਾਬ ਸਰਕਾਰ ਕਿਸਾਨਾਂ ਤੇ ਲੋਕਾਂ ਨਾਲ ਡਟ ਕੇ ਖੜ੍ਹੀ ਹੈ-ਸੁਰਜੀਤ ਸਿੰਘ ਅਬਲੋਵਾਲ <br/>

Ad Position 21
No active advertisement
ਅਜੀਤ ਡੈਸਕ 03-09-2025
ਪਟਿਆਲਾ, 2 ਸਤੰਬਰ (ਮਨਦੀਪ ਸਿੰਘ ਖਰੌੜ)-ਪੰਜਾਬ ਦੇ ਸਾਬਕਾ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਅਬਲੋਵਾਲ ਨੇ ਗੱਲਬਾਤ ਕਰਦਿਆਂ ਆਖਿਆ ਕਿ ਸੂਬੇ ਉਪਰ ਆਈ ਹੜ੍ਹਾਂ ਦੀ ਆਫ਼ਤ ਮੌਕੇ ਪੰਜਾਬ ਸਰਕਾਰ ਕਿਸਾਨਾਂ ਅਤੇ ਲੋਕਾਂ ਦੇ ਨਾਲ ਡਟਕੇ ਖੜ੍ਹੀ ਹੈ | ਉਨ੍ਹਾਂ ਇਨਾ ਵਿਚਾਰਾਂ ਦਾ ਪ੍ਰਗਟਾਵਾ ਵੱਖ-ਵੱਖ ਪਿੰਡਾਂ ਵਿਚ ਜਾਇਜ਼ਾ ਲੈਣ ਦੌਰਾਨ ਕੀਤਾ | ਸੁਰਜੀਤ ਸਿੰਘ ਅਬਲੋਵਾਲ ਨੇ ਆਖਿਆ ਕਿ ਜਿਨ੍ਹਾਂ ਲੋਕਾਂ ਅਤੇ ਕਿਸਾਨਾਂ ਦਾ ਹੜ੍ਹਾਂ ਕਾਰਨ ਨੁਕਸਾਨ ਹੋ ਰਿਹਾ ਹੈ ਸਮਾਂ ਆਉਣ 'ਤੇ ਪੰਜਾਬ ਸਰਕਾਰ ਵਲੋਂ ਉਸ ਦੀ ਭਰਪਾਈ ਵੀ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਸਰਕਾਰ ਲੋਕਾਂ ਅਤੇ ਕਿਸਾਨਾਂ ਦੇ ਦੁੱਖ ਦਰਦ 'ਚ ਸਾਂਝੀਦਾਰ ਬਣੀ ਹੋਈ ਹੈ | ਇਸ ਲਈ ਸਰਕਾਰ ਹਰੇਕ ਪੀੜਤ ਪਰਿਵਾਰ ਦੀ ਮਦਦ ਕਰਨ ਲਈ ਵੀ ਵਚਨਬੱਧ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ | ਉਨ੍ਹਾਂ ਦੱਸਿਆ ਕਿ ਹੜ੍ਹਾਂ ਕਾਰਨ ਹੋਏ ਨੁਕਸਾਨ ਦੀ ਪੂਰੀ ਰਿਪੋਰਟ ਵੀ ਤਿਆਰ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਪ੍ਰਭਾਵਿਤ ਲੋਕਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਵੀ ਦਿਵਾਇਆ ਜਾਵੇਗਾ ਅਤੇ ਹੜ੍ਹਾਂ ਸਮੇਂ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਅਮਲ ਵਿਚ ਲਿਆਂਦਾ ਜਾ ਰਿਹਾ ਹੈ |

Ad Position 22
No active advertisement
ਪਿਛਲੀ ਖ਼ਬਰ ਸੰਗਠਨ ਸਿਰਜਣ ਅਭਿਆਨ ਕਾਂਗਰਸ ਦੀ ਮਜ਼ਬੂਤੀ ਲਈ ਬਿਹਤਰ-ਸਿਮਰਜੀਤ ਸਿੰਘ ਬੈਂਸ, ਡਾ. ਧਰਮਵੀਰ ਗਾਂਧੀ ਅਗਲੀ ਖ਼ਬਰ ਸੰਤ ਬਾਬਾ ਈਸ਼ਰ ਸਿੰਘ, ਸੰਤ ਬਾਬਾ ਕਿਸ਼ਨ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਬਰਸੀ ਮਨਾਈ <br/>
Ad Position 24