02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2025

ਭਾਜਪਾ ਵਲੋਂ ਪਿੰਡਾਂ ਵਿਚ ਹੜ੍ਹਾਂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਮੀਟਿੰਗਾਂ <br/>

Ad Position 21
No active advertisement
ਅਜੀਤ ਡੈਸਕ 03-09-2025
ਸ਼ੁਤਰਾਣਾ, 2 ਸਤੰਬਰ (ਨਵਜੋਤ ਸਿੰਘ ਮਹਿਰੋਕ)-ਭਾਜਪਾ ਦੇ ਹਲਕਾ ਸ਼ੁਤਰਾਣਾ ਦੇ ਇੰਚਾਰਜ ਨਰਾਇਣ ਸਿੰਘ ਨਰਸੋਤ ਵਲੋਂ ਸ਼ੁਤਰਾਣਾ ਦੇ ਨੇੜਲੇ ਪਿੰਡ ਗੁਲਾਹੜ ਵਿਖੇ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਹੜ੍ਹਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਘੱਗਰ ਦਰਿਆ ਵਿਚ ਪਾਣੀ ਜ਼ਿਆਦਾ ਆਉਣ ਦੀ ਸਥਿਤੀ ਵਿਚ ਭਾਜਪਾ ਟੀਮ ਵੱਲੋਂ ਇਲਾਕਾ ਨਿਵਾਸੀਆਂ ਦੀ ਮਦਦ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ | ਹਲਕਾ ਇੰਚਾਰਜ ਨਰਾਇਣ ਸਿੰਘ ਨਰਸੋਤ ਵੱਲੋਂ ਇਸ ਮੌਕੇ ਸਾਰੇ ਪਾਰਟੀ ਵਰਕਰਾਂ ਨੂੰ ਲਾਮਬੰਦ ਕੀਤਾ ਕਿ ਪ੍ਰਮਾਤਮਾ ਨਾ ਕਰੇ ਜੇਕਰ ਹੜ੍ਹ ਵਰਗੀ ਕੋਈ ਅਣਸੁਖਾਵੀਂ ਘਟਨਾ ਹੁੰਦੀ ਹੈ ਤਾਂ ਉਹ ਸਭ ਤਤਪਰ ਰਹਿਣ | ਇਸ ਦੌਰਾਨ ਨਰਾਇਣ ਸਿੰਘ ਨਰਸੋਤ ਨੇ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੀ ਟੀਮ ਸਮੇਤ ਇਲਾਕੇ ਦੇ ਸਾਰੇ ਪਿੰਡਾਂ ਵਿਚ ਜਾ ਕੇ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਹਨ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣ ਰਹੇ ਹਨ | ਇਸ ਮੌਕੇ ਸਰਕਲ ਪ੍ਰਧਾਨ ਸੰਤ ਰਾਮ ਓਡ,ਸਾਬਕਾ ਸਰਕਲ ਪ੍ਰਧਾਨ ਲਾਲ ਚੰਦ ਲਾਲੀ, ਸਾਬਕਾ ਸਰਪੰਚ ਬਲਜੀਤ ਸਿੰਘ ਬੱਲੀ, ਰਿਸ਼ੀਪਾਲ ਸ਼ਰਮਾ, ਜੁਗਰਾਜ ਸਿੰਘ, ਜੋਗਿੰਦਰ ਸਿੰਘ ਸੰਧੂ,ਗੋਰਾ ਸਿੰਘ ਅਤੇ ਹੋਰ ਕਈ ਭਾਜਪਾ ਮੈਂਬਰ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਕੋਈ ਅੱਗੇ ਆਵੇ- ਇੰਦਰਜੀਤ ਸਿੰਘ ਸੰਧੂ <br/> ਅਗਲੀ ਖ਼ਬਰ ਵੱਡੀ ਨਦੀ 'ਚ ਪਾਣੀ ਦਾ ਪੱਧਰ ਘੱਟ <br/>
Ad Position 24