18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਡਿਪਟੀ ਕਮਿਸ਼ਨਰ ਵਲੋਂ ਜ਼ਰੂਰੀ ਚੀਜ਼ਾਂ ਦੀ ਜਮ੍ਹਾਂਖੋਰੀ ਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚਿਤਾਵਨੀ <br/>

Ad Position 21
No active advertisement
ਅਜੀਤ ਡੈਸਕ 04-09-2025
ਪਟਿਆਲਾ, 3 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਹੜ੍ਹਾਂ ਵਰਗੇ ਹਾਲਾਤਾਂ ਦੇ ਮੱਦੇਨਜ਼ਰ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਜ਼ਰੂਰੀ ਚੀਜ਼ਾਂ ਦੀ ਜਮ੍ਹਾਖੋਰੀ ਕਰਨ ਵਾਲੇ ਅਤੇ ਵਧੇਰੇ ਕੀਮਤ ਵਸੂਲਣ ਵਾਲਿਆਂ ਨੂੰ ਚੇਤਾਵਨੀ ਦਿੰਦਿਆਂ ਇਸ ਸੰਬੰਧੀ ਨਿਰਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਲੋਕ ਜ਼ਰੂਰੀ ਚੀਜ਼ਾਂ ਜਿਵੇਂ ਕਿ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਦੀਆਂ ਲੋੜਾਂ ਦੀਆਂ ਵਸਤੂਆਂ ਦੀ ਜਮ੍ਹਾਂਖੋਰੀ ਕਰ ਰਹੇ ਹਨ | ਇਸ ਨਾਲ ਕੀਮਤਾਂ ਵਿਚ ਵਾਧੇ, ਕਾਲਾਬਾਜ਼ਾਰੀ ਅਤੇ ਸਪਲਾਈ ਦੀ ਕਮੀ ਵੱਲ ਅਗਵਾਈ ਕਰ ਰਿਹਾ ਹੈ, ਜਿਸ ਨਾਲ ਆਮ ਲੋਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਸਕਦੇ ਹਨ | ਉਨ੍ਹਾਂ ਹਦਾਇਤ ਕੀਤੀ ਕਿ ਇਨ੍ਹਾਂ ਵਸਤਾਂ ਦੇ ਭੰਡਾਰਨ ਦੀ ਸਖ਼ਤ ਮਨਾਹੀ ਹੈ | ਇਸ ਦੀ ਉਲੰਘਣਾ ਕਰਨ ਵਾਲੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | ਕਿਸੇ ਵੀ ਵਿਅਕਤੀ, ਵਪਾਰੀ, ਫਰਮ ਜਾਂ ਇਕਾਈ ਨੂੰ ਜ਼ਰੂਰੀ ਵਸਤੂਆਂ ਦਾ ਭੰਡਾਰ ਕਰਨ ਦੀ ਇਜਾਜ਼ਤ ਨਹੀਂ ਹੈ | ਇਹਨਾਂ 'ਚ ਅਨਾਜ ਅਤੇ ਵਸਤਾਂ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ ਅਤੇ ਹੋਰ ਬਾਲਣ ਅਤੇ ਰੋਜ਼ਾਨਾ ਵਰਤੋਂ ਦੀਆਂ ਹੋਰ ਚੀਜ਼ਾਂ ਸ਼ਾਮਲ ਹਨ | ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪਟਿਆਲਾ ਦੇ ਵਾਸੀ, ਕਾਲਾਬਾਜ਼ਾਰੀ ਜਾਂ ਕੀਮਤ ਵਿਚ ਹੇਰਾਫੇਰੀ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਸਬੰਧਤ ਅਧਿਕਾਰੀਆਂ ਨੂੰ ਦੇ ਸਕਦੇ ਹਨ | ਜ਼ਰੂਰੀ ਵਸਤਾਂ/ਪੈਟਰੋਲ/ਡੀਜ਼ਲ/ਆਦਿ ਸਬੰਧੀ ਸ਼ਿਕਾਇਤ ਲਈ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਸੰਧੂ ਡੀ.ਐਫ.ਐਸ.ਸੀ ਨੂੰ 98760-72078 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਇਸੇ ਤਰ੍ਹਾਂ ਪਸ਼ੂਆਂ ਸੰਬੰਧੀ ਸਮੱਸਿਆ ਦੀ ਸ਼ਿਕਾਇਤ ਕਰਨ ਲਈ ਪਸ਼ੂ ਪਾਲਣ ਵਿਭਾਗ (ਵੈਟਰਨਰੀ ਸੇਵਾਵਾਂ ਲਈ) ਡਾ. ਰਾਜੀਵ ਗਰੋਵਰ 98145-51648 'ਤੇ ਸੰਪਰਕ ਕੀਤਾ ਜਾ ਸਕਦਾ ਹੈ | ਮੰਡੀ ਨਾਲ ਸਬੰਧਤ ਸਬਜ਼ੀਆਂ/ਫਲਾਂ ਆਦਿ ਲਈ ਮੰਡੀ ਬੋਰਡ ਨੂੰ ਸ਼ਿਕਾਇਤ ਕਰਨ ਲਈ ਮਨਦੀਪ ਸਿੰਘ 98152-60721 ਨੂੰ ਸੰਪਰਕ ਕੀਤਾ ਜਾ ਸਕਦਾ ਹੈ | ਮਾਰਕਫੈੱਡ ਅਤੇ ਮਿਲਕਫੈੱਡ (ਪਸ਼ੂਆਂ ਦੇ ਚਾਰੇ ਲਈ) ਵਿਪਨ ਸਿੰਗਲਾ 9815431799 'ਤੇ ਸੰਪਰਕ ਕੀਤਾ ਜਾ ਸਕਦਾ ਹੈ¢

Ad Position 22
No active advertisement
ਪਿਛਲੀ ਖ਼ਬਰ ਦੋ ਸਾਲ ਪਹਿਲਾਂ ਆਏ ਹੜ੍ਹਾਂ ਤੋਂ ਸਰਕਾਰ ਨੇ ਨਹੀਂ ਲਿਆ ਕੋਈ ਸਬਕ ਤਾਂ ਹੋ ਰਿਹਾ ਹੈ ਵੱਡਾ ਨੁਕਸਾਨ-ਚੰਦੂਮਾਜਰਾ <br/>... ਅਗਲੀ ਖ਼ਬਰ ਹੜ੍ਹਾਂ ਦੀ ਮਾਰ ਝੱਲ ਰਹੀ ਗਰਭਵਤੀ ਔਰਤ ਦਾ ਕੀਤਾ ਸੁਰੱਖਿਅਤ ਬਚਾਅ
Ad Position 24