ਰਾਜਪੁਰਾ, 3 ਸਤੰਬਰ (ਜੀ.ਪੀ. ਸਿੰਘ)-ਥਾਣਾ ਸ਼ਹਿਰੀ ਦੀ ਪੁਲਿਸ ਨੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਉਸ ਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਦੇਣ ਦੇ ਦੋਸ਼ ਹੇਠ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਵਾਸੀ ਗੁਰੂ ਅੰਗਦ ਦੇਵ ਕਾਲੋਨੀ ਰਾਜਪੁਰਾ ਨੇ ਬਿਆਨ ਦਰਜ ਕਰਵਾਏ ਹਨ ਕਿ ਉਹ ਆਪਣੇ ਘਰ ਅੱਗੇ ਆਪਣੀ ਗੱਡੀ ਲਗਾ ਰਿਹਾ ਸੀ ਤਾਂ ਇਸ ਦੌਰਾਨ ਧਰਮਵੀਰ ਨੰਦਾ, ਗੁਲਸ਼ਨ ਵਾਸੀਅਨ ਖਜੂਰ ਪੀਰ ਕਾਲੋਨੀ ਰਾਜਪੁਰਾ, ਆਰੀਅਨ ਵਾਸੀ ਬਨਵਾੜੀ, ਰੋਹਨ ਵਾਸੀ ਪਿੰਡ ਨੀਲਪੁਰ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਸੈਦਖੇੜੀ ਉੱਥੇ ਪਹੁੰਚੇ ਅਤੇ ਉਸ ਨੂੰ ਗੱਡੀ ਵਿਚੋਂ ਬਾਹਰ ਕੱਢ ਕੇ ਕੁੱਟਮਾਰ ਕੀਤੀ ਅਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਤੇ ਮੌਕੇ ਤੋਂ ਫ਼ਰਾਰ ਹੋ ਗਏ | ਥਾਣਾ ਸ਼ਹਿਰੀ ਦੀ ਪੁਲਿਸ ਨੇ ਉਕਤ 5 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |