ਸਮਾਣਾ, 3 ਸਤੰਬਰ (ਸਾਹਿਬ ਸਿੰਘ)-'ਕਰੱਪਸ਼ਨ ਕੰਟਰੋਲ ਆਰਗੇਨਾਈਜੇਸ਼ਨ' ਦੇ ਰਾਸ਼ਟਰੀ ਪ੍ਰਧਾਨ ਅਕਾਸ਼ ਚੌਹਾਨ ਨੇ ਇਲਾਕੇ ਦੀ ਉੱਘੀ ਸਮਾਜ ਸੇਵੀ ਰੁਪਿੰਦਰ ਕੌਰ ਗੁਰਾਇਆ ਨੂੰ ਸੰਗਠਨ ਦੇ ਪਟਿਆਲਾ ਜ਼ਿਲ੍ਹੇ ਦੇ 'ਵੁਮੈਨ ਅਤੇ ਚਾਈਲਡ ਵੈੱਲਫੇਅਰ' ਵਿੰਗ ਦੇ ਉਪ-ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਲਈ ਰੁਪਿੰਦਰ ਕੌਰ ਨੇ ਰਾਸ਼ਟਰੀ ਪ੍ਰਧਾਨ ਅਕਾਸ਼ ਚੌਹਾਨ ਅਤੇ ਪੰਜਾਬ ਪ੍ਰਧਾਨ ਡਾ. ਹਰਦਿਆਲ ਸਿੰਘ ਪੰਨੂ ਅਤੇ ਪਰਮਜੀਤ ਕੌਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ | ਉਨ੍ਹਾਂ ਨੇ ਦੱਸਿਆ ਕਿ ਇਸ ਸੰਸਥਾ ਦਾ ਮੁੱਖ ਉਦੇਸ਼ ਸਮਾਜ ਵਿਚੋਂ ਭਿ੍ਸ਼ਟਾਚਾਰ ਨੂੰ ਖ਼ਤਮ ਕਰਨਾ ਅਤੇ ਔਰਤਾਂ ਉੱਪਰ ਹੋ ਰਹੇ ਅਤਿਆਚਾਰਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਨਾ ਹੈ | ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਸਮਾਜ ਦੀ ਬਿਹਤਰੀ ਲਈ ਹੋਰ ਵੀ ਵੱਡੇ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ | ਰੁਪਿੰਦਰ ਕੌਰ ਨੇ ਕਿਹਾ ਕਿ ਸਮਾਜ ਵਿਚ ਪਨਪ ਰਹੀਆਂ ਕੁਰੀਤੀਆਂ ਨੂੰ ਖ਼ਤਮ ਕਰਨ ਦੇ ਲਈ ਉਹ ਜ਼ਿਲ੍ਹਾ ਟੀਮ ਨਾਲ ਰਲ ਕੇ ਕੰਮ ਕਰਨਗੇ | ਭਿ੍ਸ਼ਟਾਚਾਰ ਅਤੇ ਨਸ਼ਿਆਂ ਦੇ ਖ਼ਿਲਾਫ਼ ਲਹਿਰ ਚਲਾ ਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਦੇ ਲਈ ਉਪਰਾਲੇ ਕੀਤੇ ਜਾਣਗੇ | ਉਨ੍ਹਾਂ ਸੰਸਥਾ ਦੇ ਸਮੁੱਚੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਸਥਾ ਦੇ ਅਹੁਦੇਦਾਰਾਂ ਵਲੋਂ ਉਨ੍ਹਾਂ ਵਿਚ ਜੋ ਵਿਸ਼ਵਾਸ ਪ੍ਰਗਟਾਇਆ ਗਿਆ ਉਹ ਉਸ 'ਤੇ ਪੂਰਾ ਉਤਰ ਕੇ ਸਮਾਜ ਦੀ ਸੇਵਾ ਲਈ ਹਰ ਸਮੇਂ ਹਾਜ਼ਰ ਰਹਿਣਗੇ | ਪਟਿਆਲਾ ਜ਼ਿਲ੍ਹੇ ਵਿਚ ਤਹਿਸੀਲ, ਸ਼ਹਿਰ ਅਤੇ ਪਿੰਡ ਪੱਧਰ ਤੇ ਸੰਸਥਾ ਦੀਆਂ ਇਕਾਈਆਂ ਕਾਇਮ ਕੀਤੀਆਂ ਜਾਣਗੀਆਂ ਤਾਂ ਕਿ ਸਮਾਜ ਦੀ ਵੱਧ ਤੋਂ ਵੱਧ ਸੇਵਾ ਕੀਤੀ ਜਾ ਸਕੇ |