18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਦਹੇਜ ਲਈ ਤੰਗ ਕਰਨ ਦੇ ਦੋਸ਼ ਹੇਠ ਪਤੀ ਨਾਮਜ਼ਦ <br/>

Ad Position 21
No active advertisement
ਅਜੀਤ ਡੈਸਕ 04-09-2025
ਫ਼ਤਹਿਗੜ੍ਹ ਸਾਹਿਬ, 3 ਸਤੰਬਰ (ਰਵਿੰਦਰ ਮੌਦਗਿਲ)-ਪੁਲਿਸ ਨੇ ਵਿਆਹੁਤਾ ਦੀ ਸ਼ਿਕਾਇਤ 'ਤੇ ਉਸ ਦੇ ਪਤੀ ਨੂੰ ਦਹੇਜ ਲਈ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਹੇਠ ਨਾਮਜ਼ਦ ਕੀਤਾ ਹੈ | ਇਸ ਮਾਮਲੇ ਵਿਚ ਵਿਆਹੁਤਾ ਨੇ ਪੁਲਿਸ ਨੂੰ ਦੱਸਿਆ ਕਿ 26 ਅਕਤੂਬਰ 2023 ਨੂੰ ਉਸਦਾ ਵਿਆਹ ਰਜਿੰਦਰ (ਬਦਲਿਆ ਨਾਂਅ) ਨਾਲ ਹਿੰਦੂ ਰੀਤੀ ਰਿਵਾਜ ਅਨੁਸਾਰ ਹੋਇਆ ਸੀ | ਸ਼ਿਕਾਇਤ ਕਰਤਾ ਨੇ ਦੱਸਿਆ ਕਿ ਵਿਆਹ ਦੇ ਕੁਝ ਸਮਾਂ ਬਾਅਦ ਤੋਂ ਹੀ ਉਸ ਦੇ ਪਤੀ ਵਲੋਂ ਉਸ ਨੂੰ ਘੱਟ ਦਾਜ ਦਹੇਜ ਲਿਆਉਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ | ਪੁਲਿਸ ਨੇ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਆਹੁਤਾ ਦੇ ਬਿਆਨ ਦੇ ਆਧਾਰ 'ਤੇ ਥਾਣਾ ਫ਼ਤਹਿਗੜ੍ਹ ਸਾਹਿਬ ਵਿਚ 406 ਅਤੇ 198 ਆਈ.ਪੀ.ਸੀ. ਅਧੀਨ ਮੁਕੱਦਮਾ ਦਰਜ ਕਰਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਅੰਤਰਰਾਸ਼ਟਰੀ ਮਨੁੱਖੀ ਅਗਲੀ ਖ਼ਬਰ ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ <br/>
Ad Position 24