19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਨਦੀਆਂ 'ਚ ਵਾਧੂ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰਾ ਚੌਕਸ-ਡੀ. ਸੀ. <br/>

Ad Position 21
No active advertisement
ਸਕੱਤਰ ਜੇਲ੍ਹਾਂ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਘਨੌਰ ਨੇੜੇ ਸਰਾਲਾ ਹੈਡ 'ਤੇ ਘੱਗਰ ਦੀ ਗੇਜ਼ ਨੇੜੇ ਜਾਇਜ਼ਾ ਲੈਣ ਮੌਕੇ | ਅਜੀਤ ਤਸੀਵਰ <br/> 04-09-2025
ਪਟਿਆਲਾ, 3 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸੀਨੀਅਰ ਆਈ.ਏ.ਐਸ ਅਧਿਕਾਰੀ ਤੇ ਸਕੱਤਰ ਜੇਲ੍ਹਾਂ ਮੁਹੰਮਦ ਤਾਇਬ ਅਤੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਘਨੌਰ ਇਲਾਕੇ ਦੇ ਘੱਗਰ ਨਾਲ ਲੱਗਦੇ ਕਈ ਪਿੰਡਾਂ ਦਾ ਦੌਰਾ ਕਰਕੇ ਘੱਗਰ ਦਾ ਜਾਇਜ਼ਾ ਲਿਆ | ਸਰਾਲਾ ਹੈਡ ਵਿਖੇ ਗੇਜ਼ ਦੇਖਦਿਆਂ ਉਨ੍ਹਾਂ ਕਿਹਾ ਕਿ ਲਗਾਤਾਰ ਪੈ ਰਹੀ ਬਰਸਾਤ ਕਰਕੇ ਜ਼ਿਲ੍ਹੇ ਵਿੱਚੋਂ ਲੰਘਦੀਆਂ ਨਦੀਆਂ ਘੱਗਰ, ਟਾਂਗਰੀ ਤੇ ਮਾਰਕੰਡਾ ਦੇ ਵਾਧੂ ਪਾਣੀ ਕਰਕੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਅਤੇ ਹਰ ਪੱਧਰ 'ਤੇ ਬਚਾਅ ਕਾਰਜਾਂ ਸਬੰਧੀ ਵਿਆਪਕ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਦੋਵਾਂ ਅਧਿਕਾਰੀਆਂ ਨੇ ਘੱਗਰ ਨਦੀ ਦੇ ਕਮਜ਼ੋਰ ਹੋਏ ਬੰਨ੍ਹਾਂ ਨੂੰ ਮਜ਼ਬੂਤ ਕਰਨ ਦੇ ਚੱਲ ਰਹੇ ਕਾਰਜਾਂ ਦਾ ਵੀ ਨਿਰੀਖਣ ਕੀਤਾ | ਜ਼ਿਲ੍ਹਾ ਪ੍ਰਸ਼ਾਸਨ ਵਲੋਂ ਘੱਗਰ 'ਚ ਵਧੇ ਪਾਣੀ ਕਰਕੇ 21 ਪਿੰਡਾਂ ਦੇ ਵਸਨੀਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ | ਇਸੇ ਤਰ੍ਹਾਂ ਦੂਧਨਸਾਧਾਂ ਸਬ ਡਵੀਜ਼ਨ ਦੇ ਟਾਂਗਰੀ ਨਦੀ ਨੇੜਲੇ ਪਿੰਡਾਂ ਲਈ ਹਾਈ ਅਲਰਟ ਜਾਰੀ ਕੀਤਾ ਗਿਆ ਹੈ | ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਥਾਨਕ ਨਿਵਾਸੀ ਕਿਸੇ ਵੀ ਸੂਚਨਾ ਲਈ ਤੁਰੰਤ ਪਟਿਆਲਾ ਜ਼ਿਲ੍ਹਾ ਪ੍ਰਸ਼ਾਸ਼ਨ ਨੂੰ ਕੰਟਰੋਲ ਰੂਮ ਨੰਬਰ 0175-2350550 ਤੇ 2358550 ਉਪਰ ਸੰਪਰਕ ਕਰਨ, ਕਿਉਂਕਿ ਪ੍ਰਸ਼ਾਸਨ ਵੱਲੋਂ ਸਾਰੇ ਪ੍ਰਭਾਵਿਤ ਖੇਤਰਾਂ ਵਿੱਚ ਸੁਰੱਖਿਆ ਰਾਹਤ ਕੈਂਪ ਬਣਾਏ ਗਏ ਹਨ ਅਤੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ¢ ਉਨ੍ਹਾਂ ਨਾਗਰਿਕਾਂ ਨੂੰ ਬੇਨਤੀ ਕੀਤੀ ਕਿ ਉਹ ਅਫ਼ਵਾਹਾਂ ਤੋਂ ਸੁਚੇਤ ਰਹਿਣ ਅਤੇ ਸਿਰਫ਼ ਸਰਕਾਰੀ ਹਦਾਇਤਾਂ ਦਾ ਹੀ ਪਾਲਣ ਕਰਨ¢

Ad Position 22
No active advertisement
ਪਿਛਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਹੜ੍ਹਾਂ ਦੀ ਮਾਰ ਹੇਠ ਆਏ ਪੰਜਾਬ ਲਈ ਰਾਹਤ ਪੈਕੇਜ ਭੇਜੇ-ਮਨੇਸ਼ ਅਗਲੀ ਖ਼ਬਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਅੰਤਰਰਾਸ਼ਟਰੀ ਮਨੁੱਖੀ
Ad Position 24