19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਪਟਿਆਲਾ ਜ਼ਿਲ੍ਹੇ ਘਨੌਰ ਦੇ ਹੜ੍ਹ ਪ੍ਰਭਾਵਿਤ ਖੇਤਾਂ ਦਾ ਦੌਰਾ <br/>

Ad Position 21
No active advertisement
ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਦੇ ਹੋਏ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.), ਲੁਧਿਆਣਾ ਦੇ ਉਪ-ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ | ਤਸਵੀਰ : ਸਰਦਾਰਾ ਸਿੰਘ ਲਾਛੜੂ <br/> 04-09-2025
ਘਨੌਰ, 3 ਸਤੰਬਰ (ਸਰਦਾਰਾ ਸਿੰਘ ਲਾਛੜੂ)-ਹੜ੍ਹ ਪ੍ਰਭਾਵਿਤ ਖੇਤਰਾਂ ਦੀ ਸਾਰ ਲੈਣ ਲਈ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ. ਏ. ਯੂ.), ਲੁਧਿਆਣਾ ਦੇ ਉਪਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਕਾਮੀ ਖੁਰਦ, ਊਟਸਰ, ਜੰਡ ਮੰਘੋਲੀ ਆਦਿ ਦਾ ਦੌਰਾ ਕੀਤਾ ਅਤੇ ਕਿਸਾਨਾਂ ਨਾਲ ਗੱਲਬਾਤ ਕੀਤੀ | ਉਨ੍ਹਾਂ ਨੇ ਕਿਸਾਨਾਂ ਨੂੰ ਯਕੀਨ ਦੁਆਇਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਸਥਾਪਨਾ ਕਿਸਾਨ ਭਾਈਚਾਰੇ ਦੀ ਸੇਵਾ ਕਰਨ ਦੇ ਮਿਸ਼ਨ ਨਾਲ ਕੀਤੀ ਗਈ ਸੀ ਅਤੇ ਪੀ.ਏ.ਯੂ. ਇਸ ਨਾਜ਼ੁਕ ਸਮੇਂ ਦੌਰਾਨ ਪ੍ਰਭਾਵਿਤ ਕਿਸਾਨਾਂ ਦੀ ਸਹਾਇਤਾ ਲਈ ਵਚਨਵੱਧ ਹੈ | ਪੀ.ਏ.ਯੂ. ਦੇ ਕਿ੍ਸ਼ੀ ਵਿਗਿਆਨ ਕੇਂਦਰ, ਪਟਿਆਲਾ (ਰੌਣੀ ਫਾਰਮ) ਅਤੇ ਫਾਰਮ ਸਲਾਹਕਾਰ ਸੇਵਾ ਕੇਂਦਰ, ਬਾਰਾਂਦਰੀ, ਪਟਿਆਲਾ ਦੀ ਟੀਮ ਨਾਲ ਵਾਇਸ ਚਾਂਸਲਰ ਨੇ ਕਿਸਾਨਾਂ ਦੀਆਂ ਸਮਸਿਆਵਾਂ ਸੁਣੀਆਂ ਅਤੇ ਹੜ੍ਹਾਂ ਕਾਰਨ ਹੋਏ ਫ਼ਸਲੀ ਨੁਕਸਾਨ ਦਾ ਜਾਇਜ਼ਾ ਲਿਆ | ਡਾ. ਗੋਸਲ ਨੇ ਕਿਹਾ ਕੇ ਅਸੀਂ ਆਪਣੇ ਕਿਸਾਨਾਂ ਨਾਲ ਇਸ ਸੰਕਟ ਦੇ ਸਮੇਂ ਖੜ੍ਹੇ ਹਾਂ ਅਤੇ ਸਾਡੇ ਵਿਗਿਆਨੀ ਫ਼ਸਲਾਂ ਦੇ ਬਚਾਅ. ਮਿੱਟੀ ਦੇ ਸੁਧਾਰ ਅਤੇ ਵਿਕਲਪਿਕ ਫ਼ਸਲਾਂ ਬੀਜਣ ਦੇ ਤਰੀਕਿਆਂ ਬਾਰੇ ਕਿਸਾਨਾਂ ਨੂੰ ਹਰ ਤਰਾਂ ਦਾ ਮਾਰਗਦਰਸ਼ਨ ਦੇਣਗੇ, ਤਾਂਕਿ ਲੰਬੇ ਸਮੇਂ ਦੇ ਨੁਕਸਾਨ ਨੂੰ ਘਟਾਇਆ ਜਾ ਸਕੇ | ਉਪ ਕੁਲਪਤੀ ਡਾ. ਸਤਿਬੀਰ ਸਿੰਘ ਗੋਸਲ ਨੇ ਯਕੀਨ ਦੁਆਇਆ ਕਿ ਮੌਜੂਦਾ ਝੋਨੇ ਅਤੇ ਬਾਸਮਤੀ ਦੀ ਪ੍ਰਭਾਵਿਤ ਫ਼ਸਲ ਤੋਂ ਇਲਾਵਾ ਆਉਣ ਵਾਲੀ ਹਾੜੀ ਰੁੱਤ ਦੀਆਂ ਫ਼ਸਲਾਂ ਲਈ ਵੀ ਕਿਸਾਨਾਂ ਦੀ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੂਨੀਵਰਸਿਟੀ ਵਲੋਂ ਪੁਰਜ਼ੋਰ ਕੋਸ਼ਿਸ਼ ਕੀਤੀ ਜਾਵੇਗੀ | ਉਨ੍ਹਾਂ ਨੇ ਇਹ ਵੀ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਾਂ ਲਈ ਪੀ.ਏ.ਯੂ., ਲੁਧਿਆਣਾ ਨੇ ਇੱਕ ਅਚਨਚੇਤੀ ਫ਼ਸਲ ਯੋਜਨਾ ਬੰਦੀ (ਕੌਂਟੀਜੇਂਸੀ ਪਲਾਨ) ਵੀ ਜਾਰੀ ਕੀਤਾ ਹੈ, ਜਿਸ ਰਾਹੀਂ ਕਿਸਾਨਾਂ ਨੂੰ ਪ੍ਰਭਾਵਿਤ ਫ਼ਸਲਾਂ ਦੇ ਬਦਲ ਦੇ ਵਿਕਲਪ ਬਾਰੇ ਵੀ ਜਾਣਕਾਰੀ ਮਿਲ ਜਾਵੇਗੀ | ਇਸ ਦੌਰਾਨ ਕੇ ਵੀ ਕੇ ਪਟਿਆਲਾ ਦੇ ਡਿਪਟੀ ਡਾਇਰੈਕਟਰ ਡਾ. ਹਰਦੀਪ ਸਿੰਘ ਸਭਿਖੀ ਨੇ ਕਿਸਾਨਾਂ ਨੂੰ ਪ੍ਰਭਾਵਿਤ ਫ਼ਸਲਾਂ ਦੀ ਸਾਂਭ ਸੰਭਾਲ ਕਰਨ ਲਈ ਪੀ.ਏ.ਯੂ. ਦੀਆਂ ਸਿਫ਼ਾਰਿਸ਼ਾਂ ਬਾਰੇ ਚਾਨਣਾ ਪਾਇਆ | ਇਸ ਦੌਰੇ ਵਿੱਚ ਫਾਰਮ ਸਲਾਹਕਾਰ ਸੇਵਾ ਕੇਂਦਰ, ਪਟਿਆਲਾ ਦੇ ਮੁਖੀ ਡਾਕਟਰ ਗੁਰਪ੍ਰੀਤ ਕੌਰ ਨੇ ਵੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ | ਇਸ ਮੌਕੇ ਅਗਾਂਹ ਵਧੂ ਕਿਸਾਨ ਸਰਦਾਰ ਕੁਲਵਿੰਦਰ ਸਿੰਘ, ਪਿੰਡ ਮਰਦਾਂਪੁਰ ਨੇ ਕਿਸਾਨਾਂ ਨੂੰ ਦਰਪੇਸ਼ ਸਮਸਿਆਵਾਂ ਬਾਰੇ ਵੀ ਸੀ ਨੂੰ ਜਾਣੂ ਕਰਵਾਇਆ ਅਤੇ ਪਟਿਆਲੇ ਦਾ ਦੌਰਾ ਕਰਨ ਲਈ ਉਹਨਾਂ ਦਾ ਧੰਨਵਾਦ ਵੀ ਕੀਤਾ | ਵਾਈਸ ਚਾਂਸਲਰ ਅਤੇ ਟੀਮ ਨੇ ਕੁਲਵਿੰਦਰ ਸਿੰਘ ਦੇ ਖੇਤਾਂ ਵਿੱਚ ਲੱਗੇ ਹੋਏ ਪੀ. ਏ. ਯੂ. ਦੇ ਖੋਜ ਤਜ਼ਰਬਿਆਂ ਨੂੰ ਵੀ ਦੇਖਿਆ ਅਤੇ ਅਹਿਮ ਨੁਕਤੇ ਸਾਂਝੇ ਕੀਤੇ ; ਇਸ ਮੌਕੇ ਤੇ ਗੁਰਦੀਪ ਸਿੰਘ, ਕੁਲਵੰਤ ਸਿੰਘ, ਬਲਜਿੰਦਰ ਸਿੰਘ, ਕਮਲਜੀਤ ਸਿੰਘ ਜੰਡ ਮੰਗੋਲੀ, ਬਲਵੀਰ ਸਿੰਘ ਸਰਪੰਚ, ਬੰਤ ਸਿੰਘ ਨੰਬਰਦਾਰ, ਸ਼ੇਰ ਸਿੰਘ ਸਾਬਕਾ ਸਰਪੰਚ ਊਟਸਰ, ਹਰਮੇਸ਼ ਸਿੰਘ, ਗੁਰਮੀਤ ਸਿੰਘ, ਜਤਿੰਦਰ ਪ੍ਰਧਾਨ, ਜਸਪ੍ਰੀਤ, ਮਰਦਾਂਪੁਰ ਹਜ਼ਾਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰੀ ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ <br/> ਅਗਲੀ ਖ਼ਬਰ ਮੀਂਹ ਕਾਰਨ ਪਿੰਡ ਕਲੋਲੀ ਦੇ ਦੋ ਗ਼ਰੀਬ ਪਰਿਵਾਰਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗੀਆਂ <br/>
Ad Position 24