19-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਭਾਰੀ ਬਾਰਿਸ਼ ਕਾਰਨ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿਗੀ <br/>

Ad Position 21
No active advertisement
ਨੇੜਲੇ ਪਿੰਡ ਭੋਜੋ ਮਾਜਰੀ ਵਿਖੇ ਇਕ ਗਰੀਬ ਪਰਿਵਾਰ ਦੇ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਂਦੇ ਹੋਏ ਡੀ.ਐਸ.ਪੀ. ਨਾਭਾ | ਤਸਵੀਰ : ਕਰਮਜੀਤ ਸਿੰਘ <br/> 04-09-2025
ਨਾਭਾ, 3 ਸਤੰਬਰ (ਕਰਮਜੀਤ ਸਿੰਘ)-ਭਾਰੀ ਬਾਰਿਸ਼ ਹੋਣ ਕਾਰਨ ਨਾਭਾ ਦੇ ਪਿੰਡ ਭੋਜੋ ਮਾਜਰੀ ਵਿਖੇ ਗਰੀਬ ਬਜ਼ੁਰਗ ਸ਼ਮਸ਼ੇਰ ਸਿੰਘ ਜਰਨੈਲ ਕੌਰ ਜੋੜੇ ਦੀ ਘਰ ਦੀ ਛੱਤ ਡਿਗਣ ਨਾਲ ਕਾਫੀ ਵੱਡਾ ਨੁਕਸਾਨ ਹੋਇਆ | ਇਸ ਦਾ ਜਾਇਜ਼ਾ ਲੈਣ ਲਈ ਡੀ.ਐਸ.ਪੀ. ਨਾਭਾ ਮਨਦੀਪ ਕੌਰ ਉਸ ਗਰੀਬ ਜੋੜੇ ਦੇ ਘਰ ਪਹੁੰਚੇ, ਘਰ ਦੇ ਹਾਲਾਤ ਵੇਖ ਡੀ.ਐਸ.ਪੀ. ਨਾਭਾ ਮਨਦੀਪ ਕੌਰ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਅਤੇ ਬਾਕੀ ਮੁਲਾਜ਼ਮਾਂ ਨਾਲ ਗੱਲ ਕਰਕੇ ਇਸ ਬਜ਼ੁਰਗ ਜੋੜੇ ਦੀ ਛੱਤ ਪਾਉਣ ਦਾ ਐਲਾਨ ਕੀਤਾ | ਉਨ੍ਹਾਂ ਕਿਹਾ ਕਿ ਮੈਂ ਬਾਕੀ ਪੁਲਿਸ ਮੁਲਾਜ਼ਮਾਂ ਨਾਲ ਗੱਲ ਕਰਾਂਗੀ ਕਿ ਉਹ ਆਪਣੀ ਤਨਖਾਹ 'ਚੋਂ ਵੀ ਕੁਝ ਨਾ ਕੁਝ ਯੋਗਦਾਨ ਜਰੂਰ ਪਾਉਣ | ਇਸ ਮੌਕੇ 'ਤੇ ਬਜ਼ੁਰਗ ਜੋੜੇ ਅਤੇ ਪਰਿਵਾਰਕ ਮੈਂਬਰਾਂ ਨੇ ਡੀ.ਐਸ.ਪੀ. ਨਾਭਾ ਮਨਦੀਪ ਕੌਰ ਅਤੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਐਨ. ਸੀ. ਆਰ. ਦੇ ਸਾਰੇ ਲਘੂ ਸਥਾਨਾਂ ਨੂੰ 'ਨੋ ਡਰੋਨ ਏਰੀਆ' ਐਲਾਨਿਆ <br/> ਅਗਲੀ ਖ਼ਬਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਪਟਿਆਲਾ ਜ਼ਿਲ੍ਹੇ ਘਨੌਰ ਦੇ ਹੜ੍ਹ ਪ੍ਰਭਾਵਿਤ ਖੇਤਾਂ ਦਾ ਦੌਰਾ <...
Ad Position 24