21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-09-2025

ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 04-09-2025

ਸਮਾਣਾ, 3 ਸਤੰਬਰ (ਸਾਹਿਬ ਸਿੰਘ)-ਸਮਾਣਾ ਦੇ ਵਿਧਾਇਕ ਅਤੇ ਸਾਬਕਾ ਜਲ ਸਰੋਤ ਮੰਤਰੀ ਪੰਜਾਬ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕੀਤਾ। ਭਾਰੀ ਬਾਰਸ਼ ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਖ਼ਤਰਨਾਕ ਹੱਦ ਨੂੰ ਪਾਰ ਕਰਨ ਦੀ ਸੰਭਾਵਨਾ ਨੂੰ ਵੇਖਦੇ ਹੋਏ ਫ਼ੌਜ ਅਤੇ ਐਨ. ਡੀ. ਆਰ. ਐਫ. ਦੀਆਂ ਟੀਮਾਂ ਨੂੰ ਰਾਹਤ ਅਤੇ ਬਚਾਅ ਕਾਰਜਾਂ ਲਈ ਤਾਇਨਾਤ ਕੀਤਾ ਗਿਆ ਹੈ। ਵਿਧਾਇਕ ਜੌੜਾਮਾਜਰਾ ਨੇ ਧਰਮਹੇੜੀ ਆਦਿ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਪਾਣੀ ਖੇਤਾਂ ਵਿਚ ਦਾਖਲ ਹੋਣ ਕਾਰਨ ਫ਼ਸਲਾਂ ਨੂੰ ਨੁਕਸਾਨ ਪਹੁੰਚ ਰਿਹਾ ਹੈ। ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਰਕਾਰੀ ਅਧਿਕਾਰੀਆਂ ਨੂੰ ਰਾਹਤ ਕਾਰਜਾਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਲੋਕਾਂ ਨੂੰ ਚੌਕਸ ਰਹਿਣ ਅਤੇ ਪਟਿਆਲਾ ਜ਼ਿਲ੍ਹਾ ਜਾਂ ਉਪ-ਮੰਡਲ ਪੱਧਰ 'ਤੇ ਸਥਾਪਿਤ ਕੀਤੇ ਕੰਟਰੋਲ ਰੂਮ ਨਾਲ ਸੰਪਰਕ ਵਿਚ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਘੱਗਰ ਦਰਿਆ ਦਾ ਪਾਣੀ ਮੋਹਾਲੀ ਦੇ ਭੰਕਰਪੁਰ ਵਿਚ 11 ਫੁੱਟ ਦੇ ਪੱਧਰ ਨੂੰ ਪਾਰ ਕਰ ਗਿਆ ਹੈ, ਜੋ ਖ਼ਤਰਨਾਕ ਸੀਮਾ 10 ਫੁੱਟ ਤੋਂ ਉੱਪਰ ਹੈ। ਹਿਮਾਚਲ ਪ੍ਰਦੇਸ਼ ਅਤੇ ਹਰਿਆਣਾ ਵਿਚ ਭਾਰੀ ਬਾਰਸ਼ ਅਤੇ ਸੁਖਨਾ ਝੀਲ ਦੇ ਗੇਟ ਖੁੱਲ੍ਹਣ ਨਾਲ ਸਥਿਤੀ ਹੋਰ ਗੰਭੀਰ ਹੋ ਗਈ ਹੈ। ਪੰਜਾਬ ਸਰਕਾਰ ਨੇ ਸੂਬੇ ਨੂੰ ਆਫ਼ਤ ਪ੍ਰਭਾਵਿਤ ਐਲਾਨਿਆ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਹਤ ਫ਼ੰਡ ਜਾਰੀ ਕੀਤੇ ਗਏ ਹਨ। ਉਨ੍ਹਾਂ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਰਹਿਣ ਅਤੇ ਅਫ਼ਵਾਹਾਂ 'ਤੇ ਧਿਆਨ ਨਾ ਦੇਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨਾਲ ਨਿੱਜੀ ਸਹਾਇਕ ਗੁਰਦੇਵ ਸਿੰਘ ਟਿਵਾਣਾ ਅਤੇ ਆਪ ਆਗੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਡੇਰੇ ਦੇ ਦਰਵਾਜ਼ੇ ਹੜ੍ਹ ਪੀੜਤਾਂ ਲਈ 24 ਘੰਟੇ ਖੁੱਲੇ੍ਹ -ਸੰਤ ਭਰੋਮਜਾਰਾ ਅਗਲੀ ਖ਼ਬਰ ਮੀਂਹ ਕਾਰਨ ਨੁਕਸਾਨੇ ਮਕਾਨਾਂ ਦਾ ਸਰਕਾਰ ਮਾਲਕਾਂ ਨੂੰ ਦੇਵੇ ਤੁਰੰਤ ਮੁਆਵਜ਼ਾ-ਕਰਨਾਣਾ
Ad Position 24