11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸੇਵਾਮੁਕਤ ਡੀ.ਟੀ.ਓ. ਕਰਨ ਸਿੰਘ ਵਲੋਂ ਬਾਦਸ਼ਾਹਪੁਰ ਅਤੇ ਹਰਚੰਦਪੁਰਾ ਵਿਖੇ ਘੱਗਰ ਦਰਿਆ ਦਾ ਦੌਰਾ

Ad Position 21
No active advertisement
ਅਜੀਤ ਡੈਸਕ 05-09-2025
ਪਾਤੜਾਂ, 4 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸੇਵਾ ਮੁਕਤ ਡੀ.ਟੀ.ਓ. ਕਰਨ ਸਿੰਘ ਵਲੋਂ ਸਭ ਡਿਵੀਜ਼ਨ ਪਾਤੜਾਂ ਦੇ ਪਿੰਡ ਬਾਦਸ਼ਾਹਪੁਰ ਅਤੇ ਹਰਚੰਦਪੁਰਾ ਵਿਖੇ ਘੱਗਰ ਦਰਿਆ ਦਾ ਦੌਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਦਰਿਆਵਾਂ ਅਤੇ ਬਰਸਾਤੀ ਨਾਲਿਆਂ ਦੀ ਸਫ਼ਾਈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਵਿਚ ਅਣਗਹਿਲੀ ਵਰਤੀ ਹੈ ਜਿਸ ਕਾਰਨ ਪੰਜਾਬ ਅੰਦਰ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ ਹੈ | ਕਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਧਰਮ ਪਤਨੀ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਇਕ ਰਹਿੰਦਿਆਂ ਹਰ ਸਾਲ ਬਰਸਾਤਾਂ ਦੇ ਸੀਜ਼ਨ ਤੋਂ ਪਹਿਲਾਂ ਘੱਗਰ ਦਰਿਆ ਦੀ ਸਫ਼ਾਈ ਕਰਾਉਂਦੇ ਰਹੇ ਸਨ | ਜਿਸ ਕਾਰਨ ਹਲਕੇ ਦੇ ਲੋਕਾਂ ਨੂੰ ਹੜ੍ਹਾਂ ਤੋਂ ਰਾਹਤ ਮਿਲੀ ਸੀ ਪਰ ਮੌਜੂਦਾ ਸਮੇਂ ਘੱਗਰ ਦਰਿਆ ਦੀ ਸਫ਼ਾਈ ਨਾ ਹੋਣ ਅਤੇ ਬੰਨ੍ਹਾਂ ਨੂੰ ਮਜ਼ਬੂਤ ਨਾ ਕਰਨ ਕਾਰਨ ਹਲਕੀ ਅੰਦਰ ਹੜ੍ਹਾਂ ਦੀ ਸਥਿਤੀ ਬਣੀ ਹੋਈ ਹੈ | ਕਰਨ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਿਸ ਤਰ੍ਹਾਂ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ ਉਸ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕਾਂ ਦੀ ਭਲਾਈ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਬਣੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਮੌਕੇ ਹੀ ਹੋ ਸਕਦੀ ਹੈ | ਇਸ ਮੌਕੇ ਇਨ੍ਹਾਂ ਨਾਲ ਸੀਨੀਅਰ ਅਕਾਲੀ ਆਗੂ ਗੋਬਿੰਦ ਸਿੰਘ ਵਿਰਦੀ, ਸੁਖਵਿੰਦਰ ਸਿੰਘ ਬਰਾਸ, ਬਲਿਹਾਰ ਸਿੰਘ ਹਰਿਆਊ, ਸੁਖਵਿੰਦਰ ਸਿੰਘ ਝੱਬਰ, ਹਰਪਾਲ ਸਿੰਘ ਵੜੈਚ, ਗੁਰਿੰਦਰ ਸਿੰਘ ਭੰਗੂ, ਪਿ੍ੰਸੀਪਲ ਮੋਹਨ ਲਾਲ ਸ਼ਰਮਾ, ਤੇਜਪਾਲ ਗੋਇਲ, ਦੇਸਰਾਜ, ਜੰਗੀਰ ਸਿੰਘ, ਰਸਪਾਲ ਸਿੰਘ ਬਰਾਸ, ਮੰਗਤ ਸ਼ਰਮਾ ਬਰਾਸ, ਕੁਲਵੀਰ ਸਿੰਘ ਨਨਹੇੜਾ, ਪਰਮਜੀਤ ਸਿੰਘ ਥਿੰਦ, ਵਰੂਨ ਕਾਂਸਲ, ਸੇਵਾ ਸਿੰਘ ਸ਼ੁਤਰਾਣਾ, ਫਕੀਰ ਚੰਦ, ਬੂਟਾ ਸਿੰਘ ਬਤਰਾ, ਹਰਚਰਨ ਸਿੰਘ ਬਜਾਜ, ਗੁਰਦੀਪ ਸਿੰਘ ਡਰੌਲੀ, ਗੁਰਲਾਲ ਸਿੰਘ, ਲਖਵਿੰਦਰ ਸਿੰਘ, ਅੰਗਰੇਜ਼ ਸਿੰਘ ਲਾਲਵਾ, ਸਰਦਾਰਾ ਸਿੰਘ, ਜਰਨੈਲ ਸਿੰਘ ਸਧਾਰਨਪੁਰ, ਹਰਭਜਨ ਸਿੰਘ, ਬਲਜਿੰਦਰ ਸਿੰਘ ਚਹਿਲ, ਸਾਧੂ ਸਿੰਘ ਧੂੜੀਆਂ, ਡਾ. ਭਰਭੂਰ ਸਿੰਘ, ਜਰਨੈਲ ਸਿੰਘ, ਪਾਲ ਸਿੰਘ ਬਾਦਸ਼ਾਹਪੁਰ, ਰਸ਼ਪਾਲ ਸਿੰਘ ਬਾਦਸ਼ਾਹਪੁਰ, ਗੁਰਮੁਖ ਸਿੰਘ ਬਾਦਸ਼ਾਹਪੁਰ, ਪਸੋਰਾ ਸਿੰਘ ਸਮੇਤ ਵੱਖ-ਵੱਖ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਘੱਗਰ ਪਾਰ ਦੇ ਪਿੰਡਾਂ 'ਚ ਹੜ੍ਹਾਂ ਦਾ ਕਾਰਨ ਬਣਦੇ ਦਰਿਆ ਦੇ ਬੰਨ੍ਹਾਂ ਦੀ ਸਾਰ ਨਾ ਲਏ ਜਾਣ 'ਤੇ ਲੋਕਾਂ 'ਚ ਰੋਸ ਅਗਲੀ ਖ਼ਬਰ ਰਾਵੀ ਦਰਿਆ 'ਚ ਪਾਣੀ ਦਾ ਪੱਧਰ ਵਧਣ ਕਾਰਨ ਇਲਾਕੇ ਦੇ ਲੋਕਾਂ 'ਚ ਸਹਿਮ
Ad Position 24