11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਤੀ ਤੇ ਦੋਸਤ ਤੋਂ ਤੰਗ ਪ੍ਰੇਸ਼ਾਨ ਹੋ ਕੇ ਵਿਆਹੁਤਾ ਨੇ ਲਿਆ ਫਾਹਾ, ਕੇਸ ਦਰਜ

Ad Position 21
No active advertisement
ਅਜੀਤ ਡੈਸਕ 05-09-2025
ਰਾਜਪੁਰਾ, 4 ਸਤੰਬਰ (ਜੀ.ਪੀ. ਸਿੰਘ)-ਇਕ ਔਰਤ ਵਲੋਂ ਆਪਣੇ ਸ਼ਰਾਬੀ ਪਤੀ ਅਤੇ ਦੋਸਤ ਤੋਂ ਤੰਗ ਪ੍ਰੇਸ਼ਾਨ ਹੋ ਕੇ ਪੱਖੇ ਨਾਲ ਲਟਕ ਕੇ ਖ਼ੁਦਕੁਸ਼ੀ ਕਰ ਲਈ ਗਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮਿ੍ਤਕਾ ਦੇ ਪਤੀ ਅਤੇ ਦੋਸਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਦਿਲਬਾਗ ਸਿੰਘ ਵਾਸੀ ਪਿੰਡ ਸਲੇਮਪੁਰ ਸੇਖਾਂ ਨੇ ਥਾਣਾ ਸਿਟੀ 'ਚ ਬਿਆਨ ਦਰਜ ਕਰਵਾਏ ਹਨ ਕਿ ਉਸ ਦੀ ਭੈਣ ਮਨਪ੍ਰੀਤ ਕੌਰ (25) ਦਾ ਵਿਆਹ ਤਖ਼ਵਿੰਦਰ ਸਿੰਘ ਵਾਸੀ ਗੋਲਡਨ ਕਾਲੋਨੀ ਰਾਜਪੁਰਾ ਨਾਲ ਹੋਇਆ ਸੀ | ਤਖ਼ਵਿੰਦਰ ਸਿੰਘ ਸ਼ਰਾਬ ਪੀਣ ਦਾ ਆਦੀ ਹੈ ਤੇ ਅਕਸਰ ਉਸ ਦੀ ਭੈਣ ਮਨਪ੍ਰੀਤ ਕੌਰ ਦੀ ਕੁੱਟਮਾਰ ਕਰਦਾ ਹੁੰਦਾ ਸੀ | ਉਸ ਦੀ ਭੈਣ ਮਨਪ੍ਰੀਤ ਕੌਰ ਦੀ ਦੋਸਤੀ ਕੋਮਲਪ੍ਰੀਤ ਸਿੰਘ ਵਾਸੀ ਪਿੰਡ ਮਹਿਮਦਪੁਰ ਨਾਲ ਵੀ ਸੀ | ਕੋਮਲਪ੍ਰੀਤ ਵੀ ਉਸ ਦੀ ਭੈਣ ਮਨਪ੍ਰੀਤ ਕੌਰ ਨੂੰ ਬਹੁਤ ਪ੍ਰੇਸ਼ਾਨ ਕਰਦਾ ਰਹਿੰਦਾ ਸੀ | ਲੰਘੀ 2 ਸਤੰਬਰ ਨੂੰ ਮਨਪ੍ਰੀਤ ਕੌਰ ਨੇ ਆਪਣੇ ਪਤੀ ਤਖ਼ਵਿੰਦਰ ਸਿੰਘ ਅਤੇ ਦੋਸਤ ਕੋਮਲਪ੍ਰੀਤ ਤੋਂ ਪ੍ਰੇਸ਼ਾਨ ਹੋ ਕੇ ਘਰ ਵਿਚ ਪੱਖੇ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਥਾਣਾ ਸ਼ਹਿਰੀ ਦੀ ਪੁਲਿਸ ਨੇ ਮਿ੍ਤਕਾ ਦੇ ਪਤੀ ਅਤੇ ਦੋਸਤ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੇ ਸਥਾਈ ਹੱਲ ਤੇ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਬਚਾਉਣ ਦੇ ਮੁੱਦੇ 'ਤੇ ਸੈਮੀਨਾਰ ਭਲਕੇ ਅਗਲੀ ਖ਼ਬਰ ਡਾ. ਧਰਮਵੀਰ ਗਾਂਧੀ ਤੇ ਹੈਰੀਮਾਨ ਵਲੋਂ ਹੜ੍ਹਾਂ ਵਾਲੇ ਪਿੰਡਾਂ ਦਾ ਦੌਰਾ
Ad Position 24