11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਘੱਗਰ ਦਰਿਆ 'ਚ ਪਏ ਪਾੜ ਨੂੰ ਪੂਰਿਆ

Ad Position 21
No active advertisement
ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਚੰਦਪੁਰਾ ਵਿਖੇ ਘੱਗਰ ਦਰਿਆ ਵਿੱਚ ਪਏ ਪਾੜ ਨੂੰ ਬੰਨ੍ਹਦੇ ਹੋਏ ਪਿੰਡ ਵਾਸੀ ਅਤੇ ਪ੍ਰਸ਼ਾਸਨਿਕ ਅਧਿਕਾਰੀ | ਤਸਵੀਰ : ਗੁਰਇਕਬਾਲ ਸਿੰਘ ਖ਼ਾਲਸਾ <br/> 05-09-2025
ਪਾਤੜਾਂ, 4 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਸਬ-ਡਵੀਜ਼ਨ ਪਾਤੜਾਂ ਦੇ ਪਿੰਡ ਹਰਚੰਦਪੁਰਾ ਵਿਖੇ ਘੱਗਰ ਵਿਚ ਪਾੜ ਪੈਣ ਕਾਰਨ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਕਰੀਬ ਪੰਜ ਛੇ ਸੌ ਫੁੱਟ ਲੰਬਾ ਬੰਨ੍ਹ ਬੰਨਿ੍ਹਆ | ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2023 ਵਿਚ ਹੜ੍ਹ ਆਉਣ ਤੋਂ ਬਾਅਦ ਇਹ ਬੰਨ੍ਹ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਸੀ ਜਿਸ ਤੋਂ ਬਾਅਦ ਪਾਣੀ ਦਾ ਪੱਧਰ ਵਧਣ ਕਾਰਨ ਇਸ ਬੰਨ੍ਹ ਵਿਚ ਪਾੜ ਪੈ ਗਿਆ | ਮੌਕੇ 'ਤੇ ਪਹੁੰਚੇ ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਜੇਸੀਬੀ ਮਸ਼ੀਨ, ਮਿੱਟੀ ਦੇ ਥੈਲਿਆਂ ਦਾ ਪ੍ਰਬੰਧ ਕਰਵਾ ਕੇ ਇਸ ਬਨ ਨੂੰ ਪੂਰਿਆ | ਉਨ੍ਹਾਂ ਦੱਸਿਆ ਕਿ ਜੇਕਰ ਇਸ ਬੰਨ੍ਹ ਨੂੰ ਸਮੇਂ ਸਿਰ ਰਹਿੰਦਿਆਂ ਨਾ ਪੂਰਿਆ ਜਾਂਦਾ ਤਾਂ ਨਾਲ ਲੱਗਦੇ ਦਰਜਨਾਂ ਪਿੰਡਾਂ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਜਾਂਦਾ | ਇਸ ਮੌਕੇ ਸਰਪੰਚ ਲਖਵਿੰਦਰ ਜੰਮੂ, ਡਾਕਟਰ ਨਾਹਰ ਸਿੰਘ, ਕੁਲਦੀਪ ਸਿੰਘ ਠਾਕੁਰ, ਪਰਮਿੰਦਰ ਸਿੰਘ ਅਤੇ ਵੱਖ-ਵੱਖ ਪਿੰਡ ਦੇ ਲੋਕ ਵੱਡੀ ਗਿਣਤੀ ਵਿਚ ਹਾਜ਼ਰ ਰਹੇ |
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਹਰ ਖੇਤਰ 'ਚ ਹੋਈ ਫ਼ੇਲ੍ਹ-ਭਾਟੀਆ ਅਗਲੀ ਖ਼ਬਰ ਹੜ੍ਹਾਂ ਦੇ ਸਥਾਈ ਹੱਲ ਤੇ ਪੰਚਾਇਤੀ ਸ਼ਾਮਲਾਟ ਜ਼ਮੀਨਾਂ ਬਚਾਉਣ ਦੇ ਮੁੱਦੇ 'ਤੇ ਸੈਮੀਨਾਰ ਭਲਕੇ
Ad Position 24