11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪੰਜਾਬ ਸਰਕਾਰ ਹਰ ਖੇਤਰ 'ਚ ਹੋਈ ਫ਼ੇਲ੍ਹ-ਭਾਟੀਆ

Ad Position 21
No active advertisement
ਅਜੀਤ ਡੈਸਕ 05-09-2025
ਪਟਿਆਲਾ, 4 (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਵਪਾਰ ਮੰਡਲ ਦੇ ਸੀਨੀਅਰ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਭਾਟੀਆ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਸਰਕਾਰ ਹਰ ਖੇਤਰ 'ਚ ਫ਼ੇਲ੍ਹ ਸਾਬਤ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਰੋਜ਼ਗਾਰ ਦੇ ਮੌਕੇ ਪੈਦਾ ਕਰਨ, ਉਦਯੋਗਾਂ ਨੂੰ ਮਜ਼ਬੂਤ ਕਰਨ, ਸਿੱਖਿਆ ਪ੍ਰਣਾਲੀ ਨੂੰ ਚੰਗਾ ਕਰਨ ਤੇ ਸਿਹਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ 'ਚ ਸਰਕਾਰ ਪੂਰੀ ਤਰ੍ਹਾਂ ਨਾਕਾਮ ਰਹੀ ਹੈ | ਭਾਟੀਆ ਨੇ ਕਿਹਾ ਕਿ ਪੰਜਾਬ ਦੇ ਲੋਕ ਮਹਿੰਗਾਈ, ਬੇਰੁਜ਼ਗਾਰੀ ਅਤੇ ਟੁੱਟਦੇ ਕਾਰੋਬਾਰਾਂ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੇ ਹਨ, ਪਰ ਸਰਕਾਰ ਲੋਕਾਂ ਦੇ ਹਿਤਾਂ ਵਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਕਿਹਾ ਕਿ ਵਪਾਰੀਆਂ ਨੂੰ ਸਰਕਾਰ ਵਲੋਂ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਜਿਸ ਨਾਲ ਰੋਜ਼ਾਨਾ ਕਾਰੋਬਾਰ ਕਰਨਾ ਮੁਸ਼ਕਲ ਹੋ ਗਿਆ ਹੈ | ਉਨ੍ਹਾਂ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਹਾਲਾਤਾਂ 'ਤੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਵਪਾਰੀ ਵਰਗ ਸਰਕਾਰ ਖ਼ਿਲਾਫ਼ ਵੱਡਾ ਰੋਸ ਪ੍ਰਗਟ ਕਰਨ ਲਈ ਮਜ਼ਬੂਰ ਹੋਵੇਗਾ |
Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ 'ਚ ਲੋਕ ਭਲਾਈ ਦੀ ਗੱਲ ਕਰਨਾ ਵੱਡਾ ਗੁਨਾਹ ਹੈ-ਕਿ੍ਸ਼ਨ ਸਿੰਘ ਸਨੌਰ ਅਗਲੀ ਖ਼ਬਰ ਘੱਗਰ ਦਰਿਆ 'ਚ ਪਏ ਪਾੜ ਨੂੰ ਪੂਰਿਆ
Ad Position 24