11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਮਾਣਯੋਗ ਹਾਈ ਕੋਰਟ ਦੇ ਆਦੇਸ਼ 'ਤੇ ਜੱਜਾਂ ਦੀ ਟੀਮ ਨੇ ਕੀਤਾ ਘੱਗਰ ਦਰਿਆ ਦਾ ਦੌਰਾ

Ad Position 21
No active advertisement
ਪਿੰਡ ਮਹਿਮੂਦਪੁਰ ਵਿਖੇ ਹੜ ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਜੱਜ ਸਾਹਿਬਾਨ | ਅਜੀਤ ਤਸਵੀਰ <br/> 05-09-2025
ਦੇਵੀਗੜ੍ਹ, 4 ਸਤੰਬਰ (ਰਾਜਿੰਦਰ ਸਿੰਘ ਮੌਜੀ)-ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਜੱਜਾਂ ਦੀ ਟੀਮ ਜਿਨ੍ਹਾਂ 'ਚ ਸੰਦੀਪ ਕੁਮਾਰ ਸਿੰਗਲਾ ਅਡੀਸ਼ਨਲ ਐਂਡ ਸੈਸ਼ਨ ਜੱਜ ਪਟਿਆਲਾ, ਅਵਤਾਰ ਸਿੰਘ ਬਾਰਦਾ, ਰੀਡਰ ਅਨੁਰਾਧਾ ਸ਼ੁਕਲਾ ਅਤੇ ਜ਼ਿਲ੍ਹਾ ਸੈਸ਼ਨ ਜੱਜ ਨੇ ਦੇਵੀਗੜ੍ਹ ਇਲਾਕੇ ਦਾ ਦੌਰਾ ਕੀਤਾ | ਇਸ ਦੌਰੇ ਦੌਰਾਨ ਉਨ੍ਹਾਂ ਨੇ ਘੱਗਰ ਦਰਿਆ ਦੀ ਹਾਲਤ ਦਾ ਜਾਇਜ਼ਾ ਲਿਆ ਅਤੇ ਆਸ-ਪਾਸ ਦੇ ਪ੍ਰਭਾਵਿਤ ਲੋਕਾਂ ਨਾਲ ਰੂਬਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ | ਜੱਜਾਂ ਨੇ ਲੋਕਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਾਈਕੋਰਟ ਸਿੱਧੀ ਤਰ੍ਹਾਂ ਇਨ੍ਹਾਂ ਇਲਾਕਿਆਂ ਵਿਚ ਆ ਰਹੀਆਂ ਸਮੱਸਿਆਵਾਂ ਨੂੰ ਲੈ ਕੇ ਗੰਭੀਰ ਹੈ ਅਤੇ ਜੋ ਵੀ ਲੋਕ ਮੁਸੀਬਤ ਵਿਚ ਹਨ, ਉਨ੍ਹਾਂ ਦੀ ਮਦਦ ਲਈ ਕਦਮ ਚੁੱਕੇ ਜਾਣਗੇ | ਜੱਜਾਂ ਵਲੋਂ ਕਿਹਾ ਗਿਆ ਕਿ ਜਿਨ੍ਹਾਂ ਲੋਕਾਂ ਦੇ ਘਰ ਢਹਿ ਗਏ ਹਨ ਜਾਂ ਜੋ ਪਰਿਵਾਰ ਆਰਥਿਕ ਤੰਗੀ ਦਾ ਸਾਹਮਣਾ ਕਰ ਰਹੇ ਹਨ, ਉਨ੍ਹਾਂ ਦੀ ਸਹਾਇਤਾ ਕਰਨ ਲਈ ਹਾਈਕੋਰਟ ਨੂੰ ਵਿਸਥਾਰਪੂਰਵਕ ਰਿਪੋਰਟ ਭੇਜੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਘੱਗਰ ਦਰਿਆ ਦੇ ਕੰਢਿਆਂ ਦੀ ਜਾਂਚ ਕੀਤੀ, ਜਿੱਥੇ ਹਾਲ ਹੀ ਵਿਚ ਆਏ ਪਾਣੀ ਕਾਰਨ ਕਾਫੀ ਨੁਕਸਾਨ ਹੋਇਆ ਸੀ | ਲੋਕਾਂ ਨੇ ਦੱਸਿਆ ਕਿ ਹਰੇਕ ਵਾਰ ਮੀਂਹ ਪੈਣ ਉਪਰੰਤ ਦਰਿਆ ਵਿਚ ਆਉਣ ਵਾਲੇ ਪਾਣੀ ਨੇ ਉਨ੍ਹਾਂ ਦੀ ਜ਼ਿੰਦਗੀ ਨੂੰ ਔਖਾ ਕਰ ਦਿੱਤਾ ਹੈ | ਜੱਜਾਂ ਨੇ ਲੋਕਾਂ ਦੀਆਂ ਗੱਲਾਂ ਨੂੰ ਸੁਣਦਿਆਂ ਭਰੋਸਾ ਦਿਵਾਇਆ ਕਿ ਹਾਈਕੋਰਟ ਵਿਚ ਇਹ ਮਾਮਲਾ ਗੰਭੀਰਤਾ ਨਾਲ ਉਠਾਇਆ ਜਾਵੇਗਾ ਅਤੇ ਸੰਬੰਧਿਤ ਸਰਕਾਰੀ ਵਿਭਾਗਾਂ ਨੂੰ ਜ਼ਿੰਮੇਵਾਰੀ ਨਿਭਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣਗੇ |
Ad Position 22
No active advertisement
ਪਿਛਲੀ ਖ਼ਬਰ ਘੱਗਰ ਨਾਲ ਨਜਿੱਠਣ ਲਈ ਸਰਕਾਰਾਂ ਦੀ ਗੈਰ-ਸੰਜੀਦਗੀ ਜ਼ਿੰਮੇਵਾਰ-ਪ੍ਰੋ. ਚੰਦੂਮਾਜਰਾ ਅਗਲੀ ਖ਼ਬਰ ਦਾਜ ਦੀ ਬਲੀ ਚੜ੍ਹੀ ਔਰਤ ਦੇ ਕੇਸ 'ਚ ਪਤੀ ਨੂੰ 10 ਸਾਲ ਕੈਦ
Ad Position 24