ਸਨÏਰ, 4 ਸਤੰਬਰ (ਸੋਖਲ)-ਹਲਕਾ ਸਨÏਰ ਦੇ ਸੀਨੀਅਰ ਕਾਂਗਰਸੀ ਆਗੂ ਤੇ ਜਨਰਲ ਸਕੱਤਰ ਪੰਜਾਬ ਕਾਂਗਰਸ ਦੇ ਨਿਰਮਲ ਭੱਟੀਆਂ ਨੇ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਈ ਤਬਾਹੀ ਨੂੰ ਗੰਭੀਰਤਾ ਨਾਲ ਲੈਂਦਿਆਂ ਕਿਹਾ ਹੈ ਕਿ ਇਸ ਮੁਸ਼ਕਲ ਘੜੀ ਵਿਚ ਰਾਜਨੀਤੀ ਤੋਂ ਉੱਪਰ ਉੱਠ ਕੇ ਲੋਕਾਂ ਦੀ ਸਹਾਇਤਾ ਕਰਨਾ ਹਰ ਇਕ ਦਾ ਫ਼ਰਜ਼ ਹੈ¢ ਭੱਟੀਆਂ ਨੇ ਕਿਹਾ ਕਿ ਹੜ੍ਹਾਂ ਨੇ ਨਾ ਸਿਰਫ਼ ਘਰਾਂ ਅਤੇ ਖੇਤਾਂ ਨੂੰ ਤਬਾਹ ਕੀਤਾ ਹੈ, ਸਗੋਂ ਲੋਕਾਂ ਦੇ ਜੀਵਨ 'ਤੇ ਵੀ ਡੂੰਘਾ ਅਸਰ ਪਾਇਆ ਹੈ¢ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਹੈ, ਸਗੋਂ ਸਾਰੇ ਸਿਆਸੀ ਅਤੇ ਸਮਾਜਿਕ ਧੜਿਆਂ ਨੂੰ ਇਕੱਠੇ ਹੋ ਕੇ ਪ੍ਰਭਾਵਿਤ ਪਰਿਵਾਰਾਂ ਦੀ ਸਹਾਇਤਾ ਕਰਨ ਦੀ ਲੋੜ ਹੈ¢ ਉਨ੍ਹਾਂ ਨੇ ਦੱਸਿਆ ਕਿ ਕਾਂਗਰਸ ਪਾਰਟੀ ਦੇ ਵਰਕਰ ਸਨÏਰ ਹਲਕੇ ਸਮੇਤ ਕਈ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਰਾਹਤ ਸਮਗਰੀ ਪਹੁੰਚਾ ਰਹੇ ਹਨ, ਜਿਨ੍ਹਾਂ ਵਿਚ ਖਾਣ-ਪੀਣ ਦੀਆਂ ਵਸਤਾਂ, ਦਵਾਈਆਂ ਅਤੇ ਬੱਚਿਆਂ ਲਈ ਲੋੜੀਂਦੀ ਸਹਾਇਤਾ ਸ਼ਾਮਲ ਹੈ¢ ਉਨ੍ਹਾਂ ਨੇ ਕਿਹਾ ਕਿ ਸਨÏਰ ਖੇਤਰ ਵਿਚ ਕਈ ਸਮਾਜਿਕ ਸੰਸਥਾਵਾਂ ਨੇ ਕਾਂਗਰਸ ਵਰਕਰਾਂ ਨਾਲ ਮਿਲ ਕੇ ਰਾਹਤ ਕਾਰਜਾਂ ਨੂੰ ਅੱਗੇ ਵਧਾਉਣ ਲਈ ਯੋਜਨਾਵਾਂ ਬਣਾਈਆਂ ਹਨ, ਜਿਸ ਨਾਲ ਪੀੜਤ ਪਰਿਵਾਰਾਂ ਨੂੰ ਤੁਰੰਤ ਰਾਹਤ ਮਿਲਣ ਦੀ ਸੰਭਾਵਨਾ ਹੈ¢