11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਦੇ ਮੈਂਬਰ ਨੇ ਕੀਤਾ ਘੱਗਰ ਦਰਿਆ ਦਾ ਦੌਰਾ <br/>

Ad Position 21
No active advertisement
ਦੇਵੀਗੜ੍ਹ ਵਿਖੇ ਘੱਗਰ ਦਰਿਆ 'ਚ ਚੜਿ੍ਹਆ ਪਾਣੀ ਦੇਖਦੇ ਹੋਏ ਤੇਜਿੰਦਰਪਾਲ ਸਿੰਘ ਸੰਧੂ ਸਾਬਕਾ ਚੇਅਰਮੈਨ | ਅਜੀਤ ਤਸਵੀਰ <br/> 05-09-2025
ਦੇਵੀਗੜ੍ਹ, 4 ਸਤੰਬਰ (ਰਾਜਿੰਦਰ ਸਿੰਘ ਮੌਜੀ)-ਨਵੇਂ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਮੈਂਬਰ ਅਤੇ ਸਾਬਕਾ ਚੇਅਰਮੈਨ ਐਸ.ਐਸ. ਬੋਰਡ ਤੇਜਿੰਦਰਪਾਲ ਸਿੰਘ ਸੰਧੂ ਨੇ ਦੇਵੀਗੜ੍ਹ ਨੇੜੇ ਘੱਗਰ ਦਰਿਆ ਦੇ ਨੇੜਲੇ ਪਿੰਡਾਂ ਦਾ ਦੌਰਾ ਕੀਤਾ | ਇਸ ਮੌਕੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਸਰਕਾਰ ਦੀ ਹੜ੍ਹ ਪ੍ਰਬੰਧਾਂ ਪ੍ਰਤੀ ਅਣਦੇਖੀ ਦੀ ਸਖ਼ਤ ਨਿਖੇਧੀ ਕੀਤੀ | ਉਨ੍ਹਾਂ ਦਾ ਕਹਿਣਾ ਸੀ ਕਿ ਸਰਕਾਰ ਨੇ ਸਮਾਂ ਰਹਿੰਦਿਆਂ ਹੜ੍ਹਾਂ ਦੀ ਰੋਕਥਾਮ ਲਈ ਕੋਈ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਿਸ ਕਾਰਨ ਸਥਾਨਕ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ | ਉਨ੍ਹਾਂ ਨੇ ਘੱਗਰ ਦਰਿਆ ਦੇ ਨਾਲ ਲੱਗਦੇ ਪਿੰਡਾਂ ਦਾ ਜਾਇਜ਼ਾ ਲਿਆ ਅਤੇ ਬੰਨ੍ਹਾਂ ਦੀ ਮੁਰੰਮਤ, ਨਦੀ ਦੀ ਸਫ਼ਾਈ ਅਤੇ ਹੜ੍ਹ ਸੁਰੱਖਿਆ ਦੇ ਅਣਗਹਿਲੀ ਵਾਲੇ ਮੁੱਦਿਆਂ 'ਤੇ ਚਿੰਤਾ ਜ਼ਾਹਿਰ ਕੀਤੀ | ਸੰਧੂ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਦੀਆਂ ਮੁਸ਼ਕਲਾਂ ਨੂੰ ਸਰਕਾਰ ਤੱਕ ਪਹੁੰਚਾਏਗਾ ਅਤੇ ਸਮੱਸਿਆ ਦੇ ਹੱਲ ਲਈ ਸੰਘਰਸ਼ ਜਾਰੀ ਰੱਖੇਗਾ |

Ad Position 22
No active advertisement
ਪਿਛਲੀ ਖ਼ਬਰ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ- ਅਰਸ਼ਦੀਪ ਸਿੰਘ ਕਲੇਰ ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਖੇਡ ਵਿਭਾਗ ਨੇ ਰਾਸ਼ਟਰੀ ਖੇਡ ਦਿਵਸ ਮੌਕੇ ਕਰਵਾਏ ਕਰਾਸ ਕੰਟਰੀ ਦੌੜ ਮੁਕਾਬਲੇ
Ad Position 24