11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਨਹੀਂ ਲੈ ਰਹੀ- ਅਰਸ਼ਦੀਪ ਸਿੰਘ ਕਲੇਰ

Ad Position 21
No active advertisement
ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਲ ਹਨ ਹਲਕਾ ਮੁਖੀ ਮੱਖਣ ਸਿੰਘ ਲਾਲਕਾ | ਤਸਵੀਰ : ਕਰਮਜੀਤ ਸਿੰਘ <br/> 05-09-2025
ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਨਾਭਾ ਵਿਚ ਕਿਹਾ ਕਿ ਪੰਜਾਬ ਵਿਚ ਹੜ੍ਹਾਂ ਕਾਰਨ ਬਣੀ ਸੰਕਟਮਈ ਸਥਿਤੀ ਵਿਚ ਸਰਕਾਰ ਲੋਕਾਂ ਦੀ ਮਦਦ ਕਰਨ ਦੀ ਬਜਾਏ ਸਿਆਸੀ ਡਰਾਮੇ ਕਰ ਰਹੀ ਹੈ | ਉਨ੍ਹਾਂ ਨੇ ਕਿਹਾ ਕਿ 'ਆਪ' ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੀ ਗਿ੍ਫ਼ਤਾਰੀ 'ਤੇ ਹੋ ਰਹੇ ਵਿਵਾਦ ਦਾ ਮਕਸਦ ਸਰਕਾਰ ਦੀ ਨਾਕਾਮੀ ਤੋਂ ਧਿਆਨ ਹਟਾਉਣਾ ਹੈ | ਕਲੇਰ ਨੇ ਸਵਾਲ ਉਠਾਇਆ ਕਿ ਜਦੋਂ 'ਆਪ' ਵਿਧਾਇਕਾਂ 'ਤੇ ਮਾਈਨਿੰਗ ਅਤੇ ਕਬਜ਼ੇ ਦੇ ਦੋਸ਼ ਲੱਗੇ, ਉਦੋਂ ਕਾਰਵਾਈ ਕਿਉਂ ਨਹੀਂ ਕੀਤੀ ਗਈ? ਹੁਣ ਗਿ੍ਫ਼ਤਾਰੀ ਤੋਂ ਬਾਅਦ ਵੀ ਪਿਸਤੌਲ ਮਿਲਣੇ ਤੇ ਗੋਲੀਬਾਰੀ ਦੇ ਦਾਅਵੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਖੜ੍ਹੇ ਕਰਦੇ ਹਨ | ਉਨ੍ਹਾਂ ਨੇ ਆਰੋਪ ਲਗਾਇਆ ਕਿ ਭਗਵੰਤ ਸਿੰਘ ਮਾਨ ਸਰਕਾਰ ਨੇ ਪੰਜਾਬ ਨੂੰ ਦਿੱਲੀ ਦੇ ਕਬਜ਼ੇ ਹੇਠ ਰੱਖਿਆ ਹੈ ਤੇ ਅੱਜ ਦੀ ਮਾੜੀ ਸਥਿਤੀ ਲਈ ਮੁੱਖ ਮੰਤਰੀ, ਮੰਤਰੀ ਅਤੇ ਅਰਵਿੰਦ ਕੇਜਰੀਵਾਲ ਸਭ ਜ਼ਿੰਮੇਵਾਰ ਹਨ | ਇਸ ਤੋਂ ਇਲਾਵਾ ਕਲੇਰ ਨੇ ਟਰਾਲੀ ਚੋਰੀਆਂ 'ਤੇ ਵੀ 'ਆਪ' ਨੂੰ ਘੇਰਦਿਆਂ ਕਿਹਾ ਕਿ ਪਹਿਲਾਂ ਘਨੌਰ ਵਿਧਾਇਕ ਦਾ ਨਾਮ ਸਾਹਮਣੇ ਆਇਆ ਸੀ ਅਤੇ ਹੁਣ ਨਾਭਾ ਤੋਂ ਚੋਰੀ ਕੀਤਾ ਸਾਮਾਨ ਬਰਾਮਦ ਹੋਇਆ ਹੈ, ਜੋ ਸਰਕਾਰ ਲਈ ਸ਼ਰਮਨਾਕ ਹੈ | ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਵੀ ਇਸ ਦੀ ਨਿਖੇਧੀ ਕੀਤੀ |
Ad Position 22
No active advertisement
ਪਿਛਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ ਦੇ ਡੈਲੀਗੇਟ ਦੇ ਮੈਂਬਰ ਨੇ ਕੀਤਾ ਘੱਗਰ ਦਰਿਆ ਦਾ ਦੌਰਾ <br/>
Ad Position 24