11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਅਮਰਜੀਤ ਕੌਰ ਸਾਹਨੀ ਬਣੇ ਨਗਰ ਕੌਂਸਲ ਨਾਭਾ ਦੇ ਕਾਰਜਕਾਰੀ ਪ੍ਰਧਾਨ ਕਿਹਾ, ਸ਼ਹਿਰ ਦੀ ਸਾਫ਼ ਸਫ਼ਾਈ 'ਚ ਸ਼ਹਿਰ ਵਾਸੀ ਨਗਰ ਕੌਂਸਲ ਦਾ ਸਾਥ ਦੇਣ <br/>

Ad Position 21
No active advertisement
ਅਮਰਜੀਤ ਕੌਰ ਸਾਹਨੀ ਨਗਰ ਕੌਂਸਲ ਨਾਭਾ ਦੇ ਕਾਰਜਕਾਰੀ ਪ੍ਰਧਾਨ ਵਲੋਂ ਅਹੁਦਾ ਸੰਭਾਲਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 05-09-2025
ਨਾਭਾ, 4 ਸਤੰਬਰ (ਜਗਨਾਰ ਸਿੰਘ ਦੁਲੱਦੀ)-ਨਗਰ ਕੌਂਸਲ ਨਾਭਾ ਦੀ ਪ੍ਰਧਾਨ ਸੁਜਾਤਾ ਚਾਵਲਾ ਦੇ ਲੰਮੀ ਛੁੱਟੀ 'ਤੇ ਜਾਣ ਕਰਕੇ ਸੀਨੀਅਰ ਵਾਈਸ ਪ੍ਰਧਾਨ ਅਮਰਜੀਤ ਕੌਰ ਸਾਹਨੀ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਕਾਰਜ ਸਾਧਕ ਅਫ਼ਸਰ ਗੁਰਚਰਨ ਸਿੰਘ ਗਿੱਲ ਵਲੋਂ ਅਮਰਜੀਤ ਕੌਰ ਸਾਨੀ ਨੂੰ ਕਾਰਜਕਾਰੀ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਗਈ | ਕਾਰਜਕਾਰੀ ਪ੍ਰਧਾਨ ਬਣਨ ਉਪਰੰਤ ਅਮਰਜੀਤ ਕੌਰ ਸਾਨੀ ਨੇ ਕਿਹਾ ਕਿ ਉਹ ਸ਼ਹਿਰ ਦੀ ਬਿਹਤਰੀ ਲਈ ਹਲਕਾ ਵਿਧਾਇਕ ਗੁਰਦੇਵ ਸਿੰਘ ਦੇ ਮਾਨ ਦੇ ਆਦੇਸ਼ ਅਨੁਸਾਰ ਕੋਈ ਵੀ ਕਸਰ ਬਾਕੀ ਨਹੀਂ ਛੱਡਣਗੇ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਦੀ ਸੁੰਦਰਤਾ ਨੂੰ ਬਰਕਰਾਰ ਰੱਖਣ ਲਈ ਨਗਰ ਕੌਂਸਲ ਦਾ ਪੂਰਾ ਸਾਥ ਦੇਣ ਕਿਉਂ ਜੋ ਸ਼ਹਿਰ ਵਾਸੀਆਂ ਦੇ ਸਹਿਯੋਗ ਸਦਕਾ ਹੀ ਸ਼ਹਿਰ ਨੂੰ ਸੁੰਦਰ ਤੇ ਸਾਫ਼ ਰੱਖਿਆ ਜਾ ਸਕਦਾ ਹੈ | ਇਸ ਮੌਕੇ ਅਮਰਜੀਤ ਕੌਰ ਸਾਨੀ ਨੂੰ ਵਧਾਈ ਦੇਣ ਵਾਲਿਆਂ ਵਿਚ ਗੁਰਚਰਨ ਸਿੰਘ ਗਿੱਲ ਕਾਰਜ ਸਾਧਕ ਅਫ਼ਸਰ, ਸਾਬਕਾ ਪ੍ਰਧਾਨ ਹਰੀ ਕਿ੍ਸਨ ਸੇਠ, ਸਾਬਕਾ ਪ੍ਰਧਾਨ ਪਵਨ ਗਰਗ, ਸਾਬਕਾ ਪ੍ਰਧਾਨ ਹਰਸਿਮਰਨ ਸਿੰਘ ਸਾਹਨੀ, ਕੌਂਸਲਰ ਰੇਨੂੰ ਸੇਠ, ਕੌਂਸਲਰ ਨੀਰੂ ਸ਼ਰਮਾ, ਡਾ. ਅਮਰਜੀਤ ਸਿੰਘ ਸਾਹਨੀ, ਸੰਦੀਪ ਬਾਲੀ, ਅਨਿਲ ਗੁਪਤਾ, ਕੇਸਰ ਸਿੰਘ ਸਹਿਗਲ, ਕੁਲਵਿੰਦਰ ਸਿੰਘ ਰਾਜੂ, ਕਸ਼ਮੀਰ ਸਿੰਘ ਲਾਲਕਾ, ਸੁਨਿਲ ਗਾਗਟ, ਵੇਦ ਪ੍ਰਕਾਸ਼ ਕਾਲੀ, ਰਣਜੀਤ ਸਿੰਘ ਪੂਨੀਆ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਦੇਸ਼ ਦੀ ਰੱਖਿਆ ਕੀਤੀ-ਨਿਰਮਲ ਭੱਟੀਆਂ <br/> ਅਗਲੀ ਖ਼ਬਰ ਪੰਜਾਬੀ 'ਵਰਸਿਟੀ ਦੇ ਸਰੀਰਿਕ ਸਿੱਖਿਆ ਵਿਭਾਗ ਨੇ ਰਾਸ਼ਟਰੀ ਖੇਡ ਦਿਵਸ ਮਨਾਇਆ
Ad Position 24