11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਹੜ੍ਹ ਤੋਂ ਬਚਾਅ ਲਈ ਬਾਰਿਸ਼ਾਂ ਦੇ ਪਾਣੀ ਨੂੰ ਹਾਰਵੈਸਟ ਕਰਨਾ ਹੀ ਪੱਕਾ ਹੱਲ-ਹਰਪਾਲਪੁਰ

Ad Position 21
No active advertisement
ਹਰਵਿੰਦਰ ਸਿੰਘ ਹਰਪਾਲਪੁਰ ਘੱਗਰ ਦਰਿਆ ਕੋਲ ਸਥਾਨਿਕ ਨਿਵਾਸੀਆਂ ਨਾਲ ਗੱਲਬਾਤ ਕਰਦਿਆਂ ਹੋਏ | ਤਸਵੀਰ : ਸਰਦਾਰਾ ਸਿੰਘ ਲਾਛੜੂ <br/> 05-09-2025
ਘਨੌਰ, 4 ਸਤੰਬਰ (ਸਰਦਾਰਾ ਸਿੰਘ ਲਾਛੜੂ)-ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੀ ਬਾਰਸ਼ ਨੇ ਪੰਜਾਬ ਦੇ ਜਨ-ਜੀਵਨ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਲੋਕਾਂ ਦੇ ਹਾਲਾਤ ਤਰਸਯੋਗ ਬਣੇ ਹੋਏ ਹਨ ਤਕਰੀਬਨ ਬਾਰਸ਼ਾਂ ਦੇ ਦਿਨਾਂ 'ਚ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਤੇ ਆਰਥਿਕ ਨੁਕਸਾਨ ਝੱਲਣ ਨਾਲ ਲੋਕਾਂ ਦੇ ਹਾਲਾਤ ਬਦ ਤੋਂ ਬਦਤਰ ਹੋ ਚੁੱਕੇ ਹਨ | ਲੋਕਾਂ ਨੂੰ ਹੜ੍ਹਾਂ ਦੇ ਨੁਕਸਾਨ ਤੋਂ ਬਚਾਉਣ ਲਈ ਇਕੋ-ਇਕ ਪੱਕਾ ਹੱਲ ਬਾਰਸ਼ਾਂ ਦੇ ਪਾਣੀ ਨੂੰ ਰੀਚਾਰਜ ਕਰਕੇ ਸੰਭਾਲਣ ਨਾਲ ਹੀ ਹੋ ਸਕਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਚੇਅਰਮੈਨ ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਪੰਜਾਬ ਤੇ ਭਾਜਪਾ ਦੇ ਹਲਕਾ ਘਨੌਰ ਤੋਂ ਮੈਂਬਰਸ਼ਿਪ ਇੰਚਾਰਜ ਹਰਵਿੰਦਰ ਸਿੰਘ ਹਰਪਾਲਪੁਰ ਨੇ ਹਲਕਾ ਘਨੌਰ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦਾ ਦੁਖ-ਸੁਖ ਵੰਡਾਉਂਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਹਰਪਾਲਪੁਰ ਨੇ ਕਿਹਾ ਕਿ ਸਰਕਾਰਾਂ ਨੂੰ ਹੜ੍ਹਾਂ ਦੇ ਜਾਨੀ ਮਾਲੀ ਨੁਕਸਾਨ ਨੂੰ ਰੋਕਣ ਲਈ ਪੱਕਾ ਹੱਲ ਕੱਢਣਾ ਜ਼ਰੂਰੀ ਹੈ ਹਰ ਵਾਰ ਦੇ ਨੁਕਸਾਨ ਨੇ ਲੋਕਾਂ ਦਾ ਆਰਥਿਕ ਪੱਖੋਂ ਲੱਕ ਤੋੜ ਦਿੱਤਾ ਹੈ ਅਤੇ ਸਰਕਾਰਾਂ ਨੂੰ ਵੀ ਹਰ ਵਾਰ ਮੁਆਵਜ਼ਾ ਦੇਣਾ ਵੱਡੀ ਮੁਸੀਬਤ ਬਣਦਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਕੁਲਵੰਤ ਸਿੰਘ ਨੇ ਘੱਗਰ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਪੰਜਾਬ ਸ਼ਹੀਦਾਂ ਦੀ ਧਰਤੀ ਹੈ, ਜਿਸ ਨੇ ਹਮੇਸ਼ਾ ਦੇਸ਼ ਦੀ ਰੱਖਿਆ ਕੀਤੀ-ਨਿਰਮਲ ਭੱਟੀਆਂ <br/>
Ad Position 24