11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਵਿਧਾਇਕ ਕੁਲਵੰਤ ਸਿੰਘ ਨੇ ਘੱਗਰ ਨੇੜਲੇ ਪਿੰਡਾਂ ਦਾ ਦੌਰਾ ਕਰ ਕੇ ਬਚਾਅ ਕਾਰਜਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 05-09-2025
ਪਾਤੜਾਂ, 4 ਸਤੰਬਰ (ਜਗਦੀਸ਼ ਸਿੰਘ ਕੰਬੋਜ)-ਘੱਗਰ ਦਰਿਆ ਵਿਚ ਲਗਾਤਾਰ ਵੱਧ ਰਹੀ ਪਾਣੀ ਦੇ ਪੱਧਰ ਵਧਣ ਕਾਰਨ ਹੜ੍ਹ ਆਉਣ ਦਾ ਵੱਡਾ ਖ਼ਤਰਾ ਬਣਿਆ ਹੋਇਆ ਹੈ | ਇਸ ਸੰਭਾਵੀ ਖ਼ਤਰੇ ਨੂੰ ਦੇਖਦਿਆਂ ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਘੱਗਰ ਦਰਿਆ ਦੇ ਵਹਾਅ ਨੇੜਲੇ ਪਿੰਡਾਂ ਬਾਦਸ਼ਾਹਪੁਰ, ਰਾਮਪੁਰ ਪੜਤਾ, ਹਰਚੰਦਪੁਰਾ, ਅਰਨੇਟੂ, ਤੇਈਪੁਰ, ਸਾਗਰਾ ਤੇ ਮਤੌਲੀ ਵਿਖੇ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲਿਆ | ਇਸ ਮੌਕੇ ਐਸ.ਡੀ.ਐਮ ਪਾਤੜਾਂ ਅਸ਼ੋਕ ਕੁਮਾਰ ਤੇ ਡਰੇਨੇਜ ਵਿਭਾਗ ਦੇ ਐਕਸੀਅਨ ਪ੍ਰਥਮ ਗੰਭੀਰ ਸਮੇਤ ਬੀ.ਡੀ.ਪੀ.ਓ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ | ਹਲਕਾ ਵਿਧਾਇਕ ਨੇ ਜਲ ਨਿਕਾਸ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਦੀਆਂ ਹਦਾਇਤਾਂ ਜਾਰੀ ਕੀਤੀਆਂ | ਉਨ੍ਹਾਂ ਕਿਹਾ ਕਿ ਘੱਗਰ ਦੇ ਕਮਜ਼ੋਰ ਕਿਨਾਰਿਆਂ ਵਾਲੇ ਥਾਵਾਂ ਨੂੰ ਮਿੱਟੀ ਨਾਲ ਭਰੇ ਥੈਲਿਆਂ ਨਾਲ ਮਜ਼ਬੂਤ ਕੀਤਾ ਗਿਆ ਹੈ ਤਾਂ ਜੋ ਪਾਣੀ ਉਛਲਣ ਤੋਂ ਬਚਾਇਆ ਜਾਵੇ | ਇਸ ਤੋਂ ਇਲਾਵਾ ਮਿੱਟੀ ਦੇ ਭਰੇ ਥੈਲੇ, ਮਸ਼ੀਨਰੀ ਅਤੇ ਲੋੜੀਂਦਾ ਸਟਾਫ਼ ਵੀ ਇੱਥੇ ਤਾਇਨਾਤ ਕੀਤਾ ਗਿਆ ਹੈ ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਿਆ ਜਾ ਸਕੇ | ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੀਤੇ ਜਾ ਰਹੇ ਯਤਨਾਂ ਤੋਂ ਲੋਕਾਂ ਨੂੰ ਜਾਣੂ ਕਰਵਾਇਆ | ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੂਰੀ ਸਥਿਤੀ 'ਤੇ ਨੇੜਿਉਂ ਨਜ਼ਰ ਰੱਖ ਰਹੇ ਹਨ ਜਦੋਂ ਕਿ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੀ ਹਰੇਕ ਤਰ੍ਹਾਂ ਦੀ ਸਥਿਤੀ ਨਾਲ ਨਿਪਟਣ ਲਈ ਪੂਰੀ ਤਰ੍ਹਾਂ ਤਿਆਰ ਹੈ ਪਰੰਤੂ ਹਾਲ ਦੀ ਘੜੀ ਅਜਿਹੀ ਕੋਈ ਸਥਿਤੀ ਨਹੀਂ ਹੈ ਤੇ ਸਾਰੇ ਪ੍ਰਬੰਧ ਇਹਤਿਆਤਨ ਕੀਤੇ ਜਾ ਰਹੇ ਹਨ | ਪਾਣੀ ਕੰਟਰੋਲ ਹੇਠ ਹੈ ਤੇ ਆਸ ਹੈ ਕਿ ਪਾਣੀ ਦਾ ਪੱਧਰ ਆਉਣ ਵਾਲੇ ਸਮੇਂ ਵਿਚ ਘੱਟ ਹੋਵੇਗਾ | ਉਨ੍ਹਾਂ ਲੋਕਾਂ ਨੂੰ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ | ਇਸ ਮੌਕੇ ਉਨ੍ਹਾਂ ਨਾਲ ਮਾਰਕੀਟ ਕਮੇਟੀ ਪਾਤੜਾਂ ਤੇ ਚੇਅਰਮੈਨ ਮਹਿੰਗਾ ਸਿੰਘ ਬਰਾੜ, ਕੌਂਸਲਰ ਬਰਜਿੰਦਰ ਸਿੰਘ ਸੋਨੀ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਦੇ ਸਾਬਕਾ ਚੇਅਰਮੈਨ ਪ੍ਰੀਤ ਗਿੱਲ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹੜ੍ਹ ਪੀੜਤਾਂ ਲਈ ਰਾਸ਼ਨ ਸਮੱਗਰੀ ਭੇਜੀ <br/> ਅਗਲੀ ਖ਼ਬਰ ਹੜ੍ਹ ਤੋਂ ਬਚਾਅ ਲਈ ਬਾਰਿਸ਼ਾਂ ਦੇ ਪਾਣੀ ਨੂੰ ਹਾਰਵੈਸਟ ਕਰਨਾ ਹੀ ਪੱਕਾ ਹੱਲ-ਹਰਪਾਲਪੁਰ
Ad Position 24