ਨਾਭਾ, 4 ਸਤੰਬਰ (ਕਰਮਜੀਤ ਸਿੰਘ)-ਥਾਣਾ ਸਦਰ ਪੁਲਿਸ ਦੇ ਸਹਾਇਕ ਥਾਣੇਦਾਰ ਰਾਮ ਕਰਨ ਨੇ ਸਥਾਨਕ ਜੈਮਲ ਕਾਲੋਨੀ ਵਾਸੀ ਨਿਤਿਨ ਮਿਸਰਾ ਪੁੱਤਰ ਮੁਕੇਸ਼ ਮਿਸਰਾ ਨੂੰ 400 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ | ਪੁਲਿਸ ਅਨੁਸਾਰ ਸਥਾਨਕ ਸਰਕਾਰੀ ਕੁਆਰਟਰਾਂ ਦੇ ਨੇੜੇ ਨਾਕਾਬੰਦੀ ਦੌਰਾਨ ਕਥਿਤ ਦੋਸ਼ੀ ਦੀ ਜਦੋਂ ਕਾਰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ 'ਚੋਂ 400 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ | ਥਾਣਾ ਸਦਰ ਪੁਲਿਸ ਨਾਭਾ ਨੇ ਕਥਿਤ ਦੋਸ਼ੀ ਖ਼ਿਲਾਫ਼ ਨਸ਼ਾ ਵਿਰੋਧੀ ਕਾਨੂੰਨ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ |