11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ

Ad Position 21
No active advertisement
ਅਜੀਤ ਡੈਸਕ 05-09-2025
ਸਮਾਣਾ, 4 ਸਤੰਬਰ (ਸਾਹਿਬ ਸਿੰਘ)-ਘੱਗਰ ਦਰਿਆ ਦੇ ਸੰਭਾਵੀ ਹੜ੍ਹ ਨੂੰ ਲੈ ਕੇ ਪ੍ਰਸ਼ਾਸਨ ਮੁਸਤੈਦ ਹੈ | ਉਪ ਮੰਡਲ ਮੈਜਿਸਟਰੇਟ ਸਮਾਣਾ ਰਿਚਾ ਗੋਇਲ ਨੇ ਘੱਗਰ ਦਰਿਆ ਨਾਲ ਲੱਗਦੇ ਉਪਮੰਡਲ ਸਮਾਣਾ ਦੇ ਪਿੰਡਾਂ ਰਤਨਹੇੜੀ, ਸਪਰਹੇੜੀ, ਛੰਨਾਂ, ਅਸਮਾਨਪੁਰ, ਮਰੌੜੀ ਅਤੇ ਮਰਦਾਹੇੜੀ ਆਦਿ ਦਾ ਦੌਰਾ ਕੀਤਾ |
ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਇਤਹਾਤੀ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸ੍ਰੀਮਤੀ ਗੋਇਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰ ਨਾ ਰੱਖਣ ਦੀ ਅਪੀਲ ਕੀਤੀ | ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਨਾਲ ਸਾਂਝੇ ਕੀਤੇ |
ਰਿਚਾ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਦੇ ਨੇੜਲੇ ਖੇਤਰਾਂ ਵਿਚ ਨਿਗਰਾਨੀ ਵਧਾਈ ਜਾਵੇ ਅਤੇ ਲੋੜ ਪੈਣ 'ਤੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ | ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਪਿੰਡ ਅਗੌਲ ਵਾਸੀਆਂ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚੁੱਕਿਆ ਬੀੜਾ ਅਗਲੀ ਖ਼ਬਰ ਪੰਜਾਬ ਸਰਕਾਰ ਹੜ੍ਹ ਪੀੜਤ ਲੋਕਾਂ ਦੇ ਨਾਲ ਹਰ ਸਮੇਂ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ-ਵਿਧਾਇਕਾ ਨੀਨਾ ਮਿੱਤਲ
Ad Position 24