11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2025

ਪਿੰਡ ਅਗੌਲ ਵਾਸੀਆਂ ਨੇ ਹੜ੍ਹ ਪੀੜਤ ਪਰਿਵਾਰਾਂ ਦੀ ਮਦਦ ਲਈ ਚੁੱਕਿਆ ਬੀੜਾ

Ad Position 21
No active advertisement
ਪ੍ਰਧਾਨ ਹਰਜਿੰਦਰ ਸਿੰਘ ਖਹਿਰਾ ਪਿੰਡ ਵਾਸੀਆਂ ਸਮੇਤ ਜਾਣਕਾਰੀ ਦਿੰਦੇ ਹੋਏ | ਤਸਵੀਰ : ਜਗਨਾਰ ਸਿੰਘ ਦੁਲੱਦੀ <br/> 05-09-2025
ਨਾਭਾ, 4 ਸਤੰਬਰ (ਜਗਨਾਰ ਸਿੰਘ ਦੁਲੱਦੀ)-ਸਾਬਕਾ ਫ਼ੌਜੀਆਂ ਦੀ ਜਥੇਬੰਦੀ ਸਟੇਟ ਐਕਸ ਸਰਵਿਸਮੈਨ ਵੈੱਲਫੇਅਰ ਐਸੋਸੀਏਸ਼ਨ (ਸੇਵਾ) ਪੰਜਾਬ ਦੇ ਸੂਬਾ ਪ੍ਰਧਾਨ ਦਫੇਦਾਰ ਹਰਜਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਦੀ ਭਾਰੀ ਤਬਾਹੀ ਨੇ ਮਾਝਾ ਅਤੇ ਦੁਆਬੇ ਦਾ ਬਹੁਤ ਵੱਡਾ ਇਲਾਕਾ ਤਬਾਹ ਕਰ ਕੇ ਰੱਖ ਦਿੱਤਾ ਹੈ, ਜਿਸ ਨੂੰ ਦੇਖਦਿਆਂ ਬਹੁਤ ਸਾਰੀਆਂ ਸਮਾਜਿਕ ਤੇ ਧਾਰਮਿਕ ਜਥੇਬੰਦੀਆਂ ਪੀੜਤਾਂ ਨੂੰ ਬਚਾਉਣ ਲਈ ਰਾਹਤ ਕਾਰਜ ਜੰਗੀ ਪੱਧਰ 'ਤੇ ਵਿੱਢੇ ਹੋਏ ਹਨ | ਉਨ੍ਹਾਂ ਕਿਹਾ ਕਿ ਮਾਲਵੇ ਦੇ ਪਿੰਡਾਂ ਦੇ ਪਿੰਡ ਵੀ ਅਪਣੇ ਟਰੈਕਟਰ ਟਰਾਲੀਆਂ ਪਸ਼ੂਆਂ ਲਈ ਆਚਾਰ, ਦਵਾਈ, ਕੱਪੜੇ,ਰਾਸ਼ਨ ਪਾਣੀ ਤੇ ਲੰਗਰ ਲੈ ਕੇ ਮਾਝੇ ਦੁਆਬੇ ਨੂੰ ਬਚਾਉਣ ਲਈ ਪਹਿਲੇ ਦਿਨ ਤੋਂ ਹੀ ਦਿਨ ਰਾਤ ਇੱਕ ਕਰਕੇ ਪੀੜਤਾਂ ਦੀ ਮਦਦ ਕਰ ਰਹੇ | ਖਹਿਰਾ ਨੇ ਕਿਹਾ ਕਿ ਭਾਵੇਂ ਭਾਰਤੀ ਫ਼ੌਜ ਵੀ ਤਨਦੇਹੀ ਨਾਲ ਲੋਕਾਂ ਨੂੰ ਬਚਾਉਣ ਵਿੱਚ ਲੱਗੀ ਹੋਈ ਹੈ ਪਰ ਹੜ੍ਹਾਂ ਦੀ ਮਾਰ ਝੱਲ ਰਿਹਾ ਐਨਾ ਵੱਡਾ ਖੇਤਰ ਇਕੱਲੀ ਫ਼ੌਜ ਸੰਭਾਲ ਲਵੇ, ਇਹ ਵੀ ਸੰਭਵ ਨਹੀਂ ਹੈ ਜਿਸ ਕਰਕੇ ਲੋਕ ਵੀ ਫ਼ੌਜ ਦੇ ਨਾਲ ਜੁੜ ਕੇ ਕੰਮ ਕਰ ਰਹੇ ਹਨ | ਹਰਜਿੰਦਰ ਸਿੰਘ ਖਹਿਰਾ ਨੇ ਸਭ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਸੀਬਤ ਦੀ ਘੜੀ ਵਿੱਚ ਇਨਸਾਨੀਅਤ ਦੇ ਨਾਤੇ ਸਾਡਾ ਸਭ ਦਾ ਫ਼ਰਜ਼ ਬਣਦਾ ਹੈ ਕਿ ਹੜ ਪੀੜਤ ਪਰਿਵਾਰਾਂ ਦੀ ਬਾਂਹ ਫੜੀਏ ਤੇ ਉਹਨਾਂ ਨੂੰ ਬਚਾਈਏ |
Ad Position 22
No active advertisement
ਪਿਛਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ ਅਗਲੀ ਖ਼ਬਰ ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
Ad Position 24