ਉਪ ਮੰਡਲ ਮੈਜਿਸਟ੍ਰੇਟ ਰਿਚਾ ਗੋਇਲ ਨੇ ਘੱਗਰ ਦਰਿਆ ਨਾਲ ਲੱਗਦੇ ਪਿੰਡਾਂ ਦਾ ਕੀਤਾ ਦੌਰਾ
ਉਪ-ਮੰਡਲ ਮੈਜਿਸਟ੍ਰੇਟ ਸਮਾਣਾ ਰਿਚਾ ਗੋਇਲ ਘੱਗਰ ਦਰਿਆ ਦੇ ਹੜ੍ਹਾਂ ਦੇ ਖ਼ਤਰੇ ਨੂੰ ਵੇਖਦਿਆਂ ਪਿੰਡ ਵਾਸੀਆਂ ਨਾਲ ਗੱਲਬਾਤ ਕਰਦੇ ਹੋਏ | ਤਸਵੀਰ : ਸਾਹਿਬ ਸਿੰਘ
<br/>
05-09-2025
ਇਸ ਦੌਰਾਨ ਉਨ੍ਹਾਂ ਨੇ ਪਿੰਡਾਂ ਦੇ ਵਸਨੀਕਾਂ ਨਾਲ ਗੱਲਬਾਤ ਕੀਤੀ ਅਤੇ ਸਰਕਾਰ ਤੇ ਪ੍ਰਸ਼ਾਸਨ ਵਲੋਂ ਚੁੱਕੇ ਜਾ ਰਹੇ ਇਤਹਾਤੀ ਕਦਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ | ਸ੍ਰੀਮਤੀ ਗੋਇਲ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਹਰ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਿਸੇ ਵੀ ਸਮੱਸਿਆ ਦੇ ਹੱਲ ਲਈ ਤੁਰੰਤ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਅਤੇ ਡਰ ਨਾ ਰੱਖਣ ਦੀ ਅਪੀਲ ਕੀਤੀ | ਦੌਰੇ ਦੌਰਾਨ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਨੇ ਵੀ ਆਪਣੀਆਂ ਸਮੱਸਿਆਵਾਂ ਅਤੇ ਸੁਝਾਅ ਨਾਲ ਸਾਂਝੇ ਕੀਤੇ |
ਰਿਚਾ ਗੋਇਲ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਘੱਗਰ ਦਰਿਆ ਦੇ ਨੇੜਲੇ ਖੇਤਰਾਂ ਵਿਚ ਨਿਗਰਾਨੀ ਵਧਾਈ ਜਾਵੇ ਅਤੇ ਲੋੜ ਪੈਣ 'ਤੇ ਤੁਰੰਤ ਰਾਹਤ ਕਾਰਜ ਸ਼ੁਰੂ ਕੀਤੇ ਜਾਣ | ਪ੍ਰਸ਼ਾਸਨ ਵਲੋਂ ਲੋਕਾਂ ਦੀ ਸੁਰੱਖਿਆ ਅਤੇ ਸਹੂਲਤ ਲਈ ਹਰ ਸੰਭਵ ਕਦਮ ਚੁੱਕੇ ਜਾ ਰਹੇ ਹਨ |