ਦੇਵੀਗੜ੍ਹ 5 ਸਤੰਬਰ (ਰਾਜਿੰਦਰ ਸਿੰਘ ਮÏਜੀ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਨੇ ਅੱਜ ਦੇਵੀਗੜ੍ਹ ਇਲਾਕੇ ਵਿਚ ਟਾਂਗਰੀ ਨਦੀ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦÏਰਾ ਕਰਕੇ ਸੁਰੱਖਿਆ ਕਾਰਜਾਂ ਦੀ ਸਮੀਖਿਆ ਕੀਤੀ¢ ਉਨ੍ਹਾਂ ਨੇ ਟਾਂਗਰੀ ਬੰਨ੍ਹ ਦੀ ਮਜ਼ਬੂਤੀ, ਪਾਣੀ ਪੱਧਰ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਰਾਹੀਂ ਜ਼ਮੀਨੀ ਹਾਲਾਤਾਂ ਦਾ ਅੰਦਾਜਾ ਲਿਆ¢ ਇਸ ਮÏਕੇ ਉਨ੍ਹਾਂ ਨਾਲ ਐਸ.ਡੀ.ਐਮ. ਕਿਰਪਾਲਵੀਰ ਸਿੰਘ, ਡਰੇਨੇਜ ਵਿਭਾਗ ਦੇ ਐਸ.ਈ. ਰਾਜਿੰਦਰ ਘਈ, ਐਕਸੀਅਨ ਪ੍ਰਥਮ ਗੰਭੀਰ ਅਤੇ ਹੋਰ ਅਧਿਕਾਰੀ ਵੀ ਮÏਜੂਦ ਸਨ¢ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ 24 ਘੰਟੇ ਨਿਗਰਾਨੀ ਲਈ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਬੰਨ੍ਹ ਦੀ ਹਰ 500 ਮੀਟਰ ਉੱਤੇ ਨਿਗਰਾਨੀ ਕੀਤੀ ਜਾ ਰਹੀ ਹੈ¢ ਉਨ੍ਹਾਂ ਦੱਸਿਆ ਕਿ ਟਾਂਗਰੀ ਨਦੀ ਦੇ ਪਾਣੀ ਕਾਰਨ ਲਗਭਗ 20 ਤੋਂ ਵੱਧ ਪਿੰਡ ਪ੍ਰਭਾਵਿਤ ਹੋ ਰਹੇ ਹਨ, ਜਦਕਿ ਘੱਗਰ ਦਰਿਆ ਨੇ ਵੀ ਕੁਝ ਪਿੰਡਾਂ ਨੂੰ ਘੇਰ ਲਿਆ ਹੈ¢ ਮਾਰਕੰਡਾ ਦਰਿਆ ਦੇ ਵਾਪਸੀ ਵਹਾਅ ਨੇ ਟਾਂਗਰੀ ਦੇ ਪਾਣੀ ਪੱਧਰ ਨੂੰ ਘਟਣ ਤੋਂ ਰੋਕਿਆ ਹੋਇਆ ਹੈ¢ ਡਾ. ਯਾਦਵ ਨੇ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਮੁਸੀਬਤ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹਾ ਹੈ¢ ਢੁਕਵੇਂ ਰਾਹਤ ਕੈਂਪ ਸਥਾਪਤ ਕਰ ਦਿੱਤੇ ਗਏ ਹਨ ਅਤੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੱਤੀ ਜਾ ਰਹੀ ਹੈ¢