17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਬਰਸਾਤਾਂ ਅਤੇ ਹੜ੍ਹਾਂ ਕਾਰਨ ਹੋਏ ਮਜ਼ਦੂਰਾਂ ਦੇ ਨੁਕਸਾਨ ਦੇ ਮੁਆਵਜ਼ੇ ਲਈ ਐਸ.ਡੀ.ਐਮ. ਨਾਭਾ ਨੂੰ ਦਿੱਤਾ ਮੰਗ ਪੱਤਰ

Ad Position 21
No active advertisement
ਅਜੀਤ ਡੈਸਕ 06-09-2025
ਨਾਭਾ, 5 ਸਤੰਬਰ (ਕਰਮਜੀਤ ਸਿੰਘ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਬਲਾਕ ਪ੍ਰਧਾਨ ਪਰਮਜੀਤ ਮੰਡੋਰ ਅਤੇ ਪੰਜਾਬ ਸਟੂਡੈਂਟਸ ਯੂਨੀਅਨ ਦੇ ਜਿਲ੍ਹਾ ਸੈਕਟਰੀ ਗੁਰਧਿਆਨ ਹਰੀਗੜ੍ਹ ਨੇ ਕਿਹਾ ਕਿ ਅੱਜ ਐਸ.ਡੀ.ਐਮ. ਨਾਭਾ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜਿਆ ਗਿਆ ਹੈ¢ ਜਿਸ ਵਿੱਚ ਭਾਰੀ ਬਰਸਾਤਾਂ ਅਤੇ ਹੜ੍ਹਾਂ ਕਾਰਨ ਨਾਭਾ ਇਲਾਕੇ ਵਿਚ ਹੋਏ ਜਾਨੀ ਅਤੇ ਮਾਲੀ ਨੁਕਸਾਨ ਦੀ ਗੰਭੀਰ ਸਥਿਤੀ ਨੂੰ ਉਜਾਗਰ ਕੀਤਾ ਗਿਆ ਹੈ¢ ਆਗੂਆਂ ਨੇ ਦੱਸਿਆ ਕਿ ਲਗਾਤਾਰ ਮੀਂਹ ਅਤੇ ਹੜ੍ਹਾਂ ਕਾਰਨ ਸਥਾਨਕ ਵਸਨੀਕਾਂ ਦੇ ਮਕਾਨਾਂ ਦੀਆਂ ਛੱਤਾਂ ਡਿੱਗ ਚੁੱਕੀਆਂ ਹਨ ਅਤੇ ਕਈ ਮਕਾਨ ਖਸਤਾ ਹਾਲਤ ਵਿਚ ਹਨ¢ ਬਹੁਤ ਸਾਰੇ ਮਜ਼ਦੂਰ ਪਰਿਵਾਰਾਂ ਦੇ ਘਰਾਂ ਵਿੱਚ ਤਰੇੜਾਂ ਪੈ ਗਈਆਂ ਹਨ ਅਤੇ ਕਈ ਘਰ ਪੂਰੀ ਤਰ੍ਹਾਂ ਨੁਕਸਾਨੇ ਗਏ ਹਨ¢ ਇਸ ਨਾਲ ਲੋਕਾਂ ਦੀ ਜਾਨ ਅਤੇ ਜਾਇਦਾਦ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ¢ ਨਾਲ ਹੀ, ਖੇਤੀਬਾੜੀ ਵਿਚ ਵੀ ਵੱਡੇ ਪੱਧਰ 'ਤੇ ਫਸਲਾਂ ਦਾ ਨੁਕਸਾਨ ਹੋਇਆ ਹੈ, ਜਿਸ ਨੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਆਰਥਿਕ ਸਥਿਤੀ ਨੂੰ ਹੋਰ ਕਮਜ਼ੋਰ ਕਰ ਦਿੱਤਾ ਹੈ¢ ਜਥੇਬੰਦੀ ਮੰਗ ਕਰਦੀ ਹੈ ਕਿ ਮੀਂਹ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਮਕਾਨਾਂ ਲਈ ਤਰਪਾਲਾਂ ਅਤੇ ਪਲਾਸਟਿਕ ਸ਼ੀਟਾਂ ਮੁਹੱਈਆ ਕਰਵਾਈਆਂ ਜਾਣ¢ ਨੁਕਸਾਨੇ ਗਏ ਮਕਾਨਾਂ, ਸਮਾਨ, ਅਤੇ ਫਸਲਾਂ ਦਾ ਸਰਵੇਖਣ ਕਰਕੇ ਪੀੜਤ ਪਰਿਵਾਰਾਂ ਨੂੰ ਤੁਰੰਤ ਮੁਆਵਜ਼ਾ ਜਾਰੀ ਕੀਤਾ ਜਾਵੇ¢ ਨਾਲ ਹੀ, ਕੱਚੇ ਮਕਾਨਾਂ ਨੂੰ ਪੱਕੇ ਮਕਾਨਾਂ ਵਿਚ ਬਦਲਣ ਲਈ ਸਹਾਇਤਾ ਦਿੱਤੀ ਜਾਵੇ¢ ਇਸ ਮÏਕੇ ਹੋਰ ਸਥਾਨਕ ਆਗੂ ਮਨੀ ਮੱਲ੍ਹੇਵਾਲ, ਗੁਰਦੀਪ ਭੋਜੋ ਮਾਜਰੀ, ਸਤਵੀਰ ਕÏਰ, ਗਗਨਦੀਪ ਕÏਰ, ਲਖਵੀਰ ਮੰਡੋਰ ਸ਼ਾਮਲ ਰਹੇ¢
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਟਾਂਗਰੀ ਅਤੇ ਘੱਗਰ ਦਾ ਕੀਤਾ ਦੌਰਾ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵਲੋਂ ਟਾਂਗਰੀ ਨਦੀ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
Ad Position 24