17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਥਾਈਲੈਂਡ ਵਿਚ ਗੂੰਜਿਆ ਪੰਜਾਬ ਦਾ ਨਾਂਅ, ਅਵਨੀਤ ਕੌਰ ਨੇ ਜਿੱਤਿਆ ਸੋਨਾ-ਸ਼ੈਰੀ ਰਿਆੜ

Ad Position 21
No active advertisement
ਅਜੀਤ ਡੈਸਕ 06-09-2025
ਸਨੌਰ, 5 ਸਤੰਬਰ (ਸੋਖਲ)-ਹਲਕਾ ਸਨੌਰ ਦੇ ਪਿੰਡ ਰਾਠੀਆਂ ਦੀ ਲੜਕੀ ਅਵਨੀਤ ਕੌਰ ਨੇ ਥਾਈਲੈਂਡ ਵਿਚ ਹੋਈ 8ਵੀਂ ਹੀਰੋਜ ਇੰਟਰਨੈਸ਼ਨਲ ਤਾਈਕਵਾਂਡੋ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਜਿੱਤ ਕੇ ਪੂਰੇ ਇਲਾਕੇ ਦਾ ਮਾਣ ਵਧਾਇਆ ਹੈ | ਅਵਨੀਤ ਦੀ ਇਸ ਸ਼ਾਨਦਾਰ ਉਪਲੱਬਧੀ 'ਤੇ ਕਾਂਗਰਸ ਦੇ ਹਲਕਾ ਸਨੌਰ ਤੋਂ ਸੀਨੀਅਰ ਆਗੂ ਮਨਸਿਮਰਤ ਸਿੰਘ ਸ਼ੈਰੀ ਰਿਆੜ ਅੱਜ ਉਸ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਨੇ ਅਵਨੀਤ ਕੌਰ ਦਾ ਸਨਮਾਨ ਕੀਤਾ ਅਤੇ ਉਸਦੀ ਹੌਸਲਾ ਅਫ਼ਜਾਈ ਕੀਤੀ | ਸ਼ੈਰੀ ਰਿਆੜ ਨੇ ਕਿਹਾ ਕਿ ਅਵਨੀਤ ਨੇ ਆਪਣੀ ਮਿਹਨਤ ਅਤੇ ਦਿ੍ੜਤਾ ਨਾਲ ਨਾ ਸਿਰਫ ਆਪਣੇ ਪਰਿਵਾਰ ਨਹੀਂ ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ | ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਅਵਨੀਤ ਕੌਰ ਦੀ ਪ੍ਰਤਿਭਾ ਨੂੰ ਹੋਰ ਨਿਖਾਰਨ ਲਈ ਹਰੇਕ ਸੰਭਵ ਮਦਦ ਕੀਤੀ ਜਾਵੇਗੀ | ਇਸ ਮੌਕੇ ਉਨ੍ਹਾਂ ਨੇ ਪਰਿਵਾਰ ਨੂੰ ਵੀ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਅਜਿਹੇ ਚਮਕਦੇ ਸਿਤਾਰੇ ਹੀ ਪੰਜਾਬ ਦਾ ਭਵਿੱਖ ਮਜ਼ਬੂਤ ਬਣਾਉਣਗੇ | ਇਸ ਮੌਕੇ ਸਤਵਿੰਦਰ ਸਿੰਘ ਰਾਠੀਆਂ, ਹਰਿੰਦਰ ਸਿੰਘ ਰਾਠੀਆਂ, ਪਵਨਪ੍ਰੀਤ ਸਿੰਘ, ਸਾਹਿਬ ਸਿੰਘ, ਪਰਮਜੀਤ ਸਿੰਘ ਸਮੇਤ ਹੋਰ ਸਾਥੀ ਹਾਜ਼ਰ ਸਨ | ਸਭ ਨੇ ਅਵਨੀਤ ਕੌਰ ਨੂੰ ਸਨਮਾਨਿਤ ਕੀਤਾ ਅਤੇ ਉਸ ਦੇ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ |
Ad Position 22
No active advertisement
ਪਿਛਲੀ ਖ਼ਬਰ ਅਧਿਆਪਕ ਦਿਵਸ ਮÏਕੇ ਜੱਜ ਮਾਡਰਨ ਸਕੂਲ ਦੇ ਐਮ. ਡੀ. ਸੰਤੋਖ ਸਿੰਘ ਸਨਮਾਨਿਤ ਅਗਲੀ ਖ਼ਬਰ ਨਾਭਾ ਉਤਸਵ ਸਮਿਤੀ ਨਾਭਾ ਵਲੋਂ ਵਾਮਨ ਦੁਆਦਸ਼ੀ ਉਤਸਵ ਮੌਕੇ ਕੱਢੀ ਗਈ ਵਿਸ਼ਾਲ ਸ਼ੋਭਾ ਯਾਤਰਾ
Ad Position 24