ਭਾਦਸੋਂ, 5 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਪੰਥ ਰਤਨ ਸਵਰਗੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ ਬਹੁਤ ਨੇੜੇ ਰਹੇ ਸਵਰਗੀ ਜਥੇਦਾਰ ਰਾਜਿੰਦਰ ਸਿੰਘ ਟੌਹੜਾ ਦੇ ਨਮਿਤ ਰੱਖੇ ਗਏ ਸ੍ਰੀ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ 7 ਸਤੰਬਰ ਦਿਨ ਐਤਵਾਰ ਨੂੰ ਦਾਣਾ ਮੰਡੀ, ਪਿੰਡ ਟੌਹੜਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗੀ | ਇਸ ਮੌਕੇ ਉਨ੍ਹਾਂ ਨੂੰ ਰਾਜਨੀਤਕ ਆਗੂ, ਧਾਰਮਿਕ ਆਗੂ, ਸਮਾਜਿਕ ਸੰਸਥਾਵਾਂ ਦੇ ਮੁਖੀਆਂ ਤੇ ਰਿਸ਼ਤੇਦਾਰਾਂ ਵਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਜਾਣਗੀਆਂ |