ਪਟਿਆਲਾ, 5 ਸਤੰਬਰ (ਅ.ਸ. ਆਹਲੂਵਾਲੀਆ)-ਸ਼ਿਵ ਸੈਨਾ ਹਿੰਦੁਸਤਾਨ ਦੇ ਰਾਸ਼ਟਰੀ ਪ੍ਰਧਾਨ ਸ੍ਰੀ ਪਵਨ ਗੁਪਤਾ ਨੇ ਦੇਵੀਗੜ੍ਹ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ, ਜਿਸ ਵਿਚ ਉਨ੍ਹਾਂ ਨੇ ਦੇਵੀਗੜ੍ਹ ਦੀ ਘੱਗਰ ਨਦੀ ਅਤੇ ਟਾਂਗਰੀ ਨਦੀ ਦਾ ਵਿਸ਼ੇਸ਼ ਦੌਰਾ ਕੀਤਾ ਜਿੱਥੇ ਇਹ ਨਦੀਆਂ ਖਤਰੇ ਦੇ ਨਿਸ਼ਾਨ ਤੋਂ ਉੱਪਰ ਵਹਿ ਰਹੀਆਂ ਹਨ ਅਤੇ ਪੇਂਡੂ ਖੇਤਰ ਖਤਰੇ ਵਿਚ ਹੈ | ਉਨ੍ਹਾਂ ਕਿਹਾ ਕਿ ਖੇਤੀਬਾੜੀ ਨੂੰ ਬਹੁਤ ਨੁਕਸਾਨ ਹੋਇਆ ਹੈ | ਪੇਂਡੂ ਲੋਕਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੱਸਿਆ ਕਿ ਹਰਿਆਣਾ ਤੋਂ ਵੀ ਪਾਣੀ ਛੱਡਿਆ ਜਾ ਰਿਹਾ ਹੈ, ਜਿਸ ਕਾਰਨ ਖਤਰਾ ਹੋਰ ਵਧ ਗਿਆ ਹੈ | ਸਰਕਾਰ ਨੇ ਸਮੇਂ ਸਿਰ ਨਦੀਆਂ ਅਤੇ ਨਾਲਿਆਂ ਦੀ ਸਫਾਈ ਦੇ ਢੁਕਵੇਂ ਪ੍ਰਬੰਧ ਨਹੀਂ ਕੀਤੇ, ਜਿਸ ਕਾਰਨ ਨਦੀਆਂ ਦੇ ਬੰਨ੍ਹ ਕਮਜ਼ੋਰ ਹੁੰਦੇ ਜਾ ਰਹੇ ਹਨ | ਹੜ੍ਹ ਦੀ ਸਥਿਤੀ ਗੰਭੀਰ ਹੁੰਦੀ ਜਾ ਰਹੀ ਹੈ |