ਭਾਦਸੋਂ, 5 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਸਾਬਕਾ ਕੈਬਨਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਸਥਾਨਕ ਸ਼ਹਿਰ ਵਿਖੇ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ, ਜੰਮੂ ਕਸ਼ਮੀਰ, ਹਿਮਾਚਲ ਅਤੇ ਉੱਤਰਾਖੰਡ ਲਈ ਕੇਂਦਰ ਸਰਕਾਰ ਵਿਸ਼ੇਸ਼ ਰਾਹਤ ਪੈਕਜ ਜਾਰੀ ਕਰੇ | ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਪੰਜਾਬ ਅਤੇ ਕੁਦਰਤੀ ਆਫਤਾਂ ਨਾਲ ਜੂਝ ਰਹੇ ਕੁਝ ਹੋਰ ਸੂਬਿਆਂ ਲਈ ਵਿਸ਼ੇਸ਼ ਰਾਹਤ ਪੈਕਜ ਜਾਰੀ ਕੀਤੇ ਜਾਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੜ੍ਹ ਨੇ ਭਿਆਨਕ ਤਬਾਹੀ ਮਚਾਈ ਹੋਈ ਹੈ ਇਸ ਦੇ ਨਾਲ ਹੀ ਜੰਮੂ ਕਸ਼ਮੀਰ ਹਿਮਾਚਲ ਅਤੇ ਉੱਤਰਾਖੰਡ ਦੀ ਸਥਿਤੀ ਬਹੁਤ ਹੀ ਨਾਜ਼ੁਕ ਹੈ | ਅਜਿਹੇ ਮੁਸ਼ਕਲ ਸਮੇਂ ਵਿਚ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਪਹਿਲ ਕਦਮੀ ਕਰਦੇ ਹੋਏ ਵਿਸ਼ੇਸ਼ ਪੈਕੇਜ ਜਾਰੀ ਕੀਤੇ ਜਾਣ | ਇਸ ਮੌਕੇ ਉਨ੍ਹਾਂ ਨਾਲ ਸਾਬਕਾ ਪ੍ਰਧਾਨ ਚੂਨੀ ਲਾਲ, ਸਾਬਕਾ ਪ੍ਰਧਾਨ ਦਰਸ਼ਨ ਕੌੜਾ, ਓ.ਬੀ.ਸੀ ਵਿੰਗ ਦੇ ਕੋਆਰਡੀਨੇਟਰ ਭਗਵੰਤ ਸਿੰਘ ਮਣਕੂ, ਸ਼ਕਤੀ ਕੁਮਾਰ, ਸੰਤੋਖ ਸਿੰਘ ਸਾਬਕਾ ਸਰਪੰਚ ਬੁੱਗਾ, ਸੁਖਜੀਵਨ ਸ਼ਰਮਾ, ਗੋਪਾਲ ਸਿੰਘ ਖਨੌੜਾ ਵੀ ਹਾਜਰ ਸਨ |